![]() |
![]() |
![]() |
![]() |
Page 812 ਗੁਣ ਗਾਈ ॥੫॥੧੪॥੪੪॥ ਬਿਲਾਵਲੁ ਮਹਲਾ ੫ ॥ ਸ੍ਰਵਨੀ ਸੁਨਉ ਹਰਿ ਹਰਿ ਹਰੇ ਠਾਕੁਰ ਜਸੁ ਗਾਵਉ ॥ ਸੰਤ ਚਰਣ ਕਰ ਸੀਸੁ ਧਰਿ ਹਰਿ ਨਾਮੁ ਧਿਆਵਉ ॥੧॥ ਕਰਿ ਕਿਰਪਾ ਦਇਆਲ ਪ੍ਰਭ ਇਹ ਨਿਧਿ ਸਿਧਿ ਪਾਵਉ ॥ ਸੰਤ ਜਨਾ ਕੀ ਰੇਣੁਕਾ ਲੈ ਮਾਥੈ ਲਾਵਉ ॥੧॥ ਰਹਾਉ ॥ ਨੀਚ ਤੇ ਨੀਚੁ ਅਤਿ ਨੀਚੁ ਹੋਇ ਕਰਿ ਬਿਨਉ ਬੁਲਾਵਉ ॥ ਪਾਵ ਮਲੋਵਾ ਆਪੁ ਤਿਆਗਿ ਸੰਤਸੰਗਿ ਸਮਾਵਉ ॥੨॥ ਸਾਸਿ ਸਾਸਿ ਨਹ ਵੀਸਰੈ ਅਨ ਕਤਹਿ ਨ ਧਾਵਉ ॥ ਸਫਲ ਦਰਸਨ ਗੁਰੁ ਭੇਟੀਐ ਮਾਨੁ ਮੋਹੁ ਮਿਟਾਵਉ ॥੩॥ ਸਤੁ ਸੰਤੋਖੁ ਦਇਆ ਧਰਮੁ ਸੀਗਾਰੁ ਬਨਾਵਉ ॥ ਸਫਲ ਸੁਹਾਗਣਿ ਨਾਨਕਾ ਅਪੁਨੇ ਪ੍ਰਭ ਭਾਵਉ ॥੪॥੧੫॥੪੫॥ ਬਿਲਾਵਲੁ ਮਹਲਾ ੫ ॥ ਅਟਲ ਬਚਨ ਸਾਧੂ ਜਨਾ ਸਭ ਮਹਿ ਪ੍ਰਗਟਾਇਆ ॥ ਜਿਸੁ ਜਨ ਹੋਆ ਸਾਧਸੰਗੁ ਤਿਸੁ ਭੇਟੈ ਹਰਿ ਰਾਇਆ ॥੧॥ ਇਹ ਪਰਤੀਤਿ ਗੋਵਿੰਦ ਕੀ ਜਪਿ ਹਰਿ ਸੁਖੁ ਪਾਇਆ ॥ ਅਨਿਕ ਬਾਤਾ ਸਭਿ ਕਰਿ ਰਹੇ ਗੁਰੁ ਘਰਿ ਲੈ ਆਇਆ ॥੧॥ ਰਹਾਉ ॥ ਸਰਣਿ ਪਰੇ ਕੀ ਰਾਖਤਾ ਨਾਹੀ ਸਹਸਾਇਆ ॥ ਕਰਮ ਭੂਮਿ ਹਰਿ ਨਾਮੁ ਬੋਇ ਅਉਸਰੁ ਦੁਲਭਾਇਆ ॥੨॥ ਅੰਤਰਜਾਮੀ ਆਪਿ ਪ੍ਰਭੁ ਸਭ ਕਰੇ ਕਰਾਇਆ ॥ ਪਤਿਤ ਪੁਨੀਤ ਘਣੇ ਕਰੇ ਠਾਕੁਰ ਬਿਰਦਾਇਆ ॥੩॥ ਮਤ ਭੂਲਹੁ ਮਾਨੁਖ ਜਨ ਮਾਇਆ ਭਰਮਾਇਆ ॥ ਨਾਨਕ ਤਿਸੁ ਪਤਿ ਰਾਖਸੀ ਜੋ ਪ੍ਰਭਿ ਪਹਿਰਾਇਆ ॥੪॥੧੬॥੪੬॥ ਬਿਲਾਵਲੁ ਮਹਲਾ ੫ ॥ ਮਾਟੀ ਤੇ ਜਿਨਿ ਸਾਜਿਆ ਕਰਿ ਦੁਰਲਭ ਦੇਹ ॥ ਅਨਿਕ ਛਿਦ੍ਰ ਮਨ ਮਹਿ ਢਕੇ ਨਿਰਮਲ ਦ੍ਰਿਸਟੇਹ ॥੧॥ ਕਿਉ ਬਿਸਰੈ ਪ੍ਰਭੁ ਮਨੈ ਤੇ ਜਿਸ ਕੇ ਗੁਣ ਏਹ ॥ ਪ੍ਰਭ ਤਜਿ ਰਚੇ ਜਿ ਆਨ ਸਿਉ ਸੋ ਰਲੀਐ ਖੇਹ ॥੧॥ ਰਹਾਉ ॥ ਸਿਮਰਹੁ ਸਿਮਰਹੁ ਸਾਸਿ ਸਾਸਿ ਮਤ ਬਿਲਮ ਕਰੇਹ ॥ ਛੋਡਿ ਪ੍ਰਪੰਚੁ ਪ੍ਰਭ ਸਿਉ ਰਚਹੁ ਤਜਿ ਕੂੜੇ ਨੇਹ ॥੨॥ ਜਿਨਿ ਅਨਿਕ ਏਕ ਬਹੁ ਰੰਗ ਕੀਏ ਹੈ ਹੋਸੀ ਏਹ ॥ ਕਰਿ ਸੇਵਾ ਤਿਸੁ ਪਾਰਬ੍ਰਹਮ ਗੁਰ ਤੇ ਮਤਿ ਲੇਹ ॥੩॥ ਊਚੇ ਤੇ ਊਚਾ ਵਡਾ ਸਭ ਸੰਗਿ ਬਰਨੇਹ ॥ ਦਾਸ ਦਾਸ ਕੋ ਦਾਸਰਾ ਨਾਨਕ ਕਰਿ ਲੇਹ ॥੪॥੧੭॥੪੭॥ ਬਿਲਾਵਲੁ ਮਹਲਾ ੫ ॥ ਏਕ ਟੇਕ ਗੋਵਿੰਦ ਕੀ ਤਿਆਗੀ ਅਨ ਆਸ ॥ ਸਭ ਊਪਰਿ ਸਮਰਥ ਪ੍ਰਭ ਪੂਰਨ ਗੁਣਤਾਸ ॥੧॥ ਜਨ ਕਾ ਨਾਮੁ ਅਧਾਰੁ ਹੈ ਪ੍ਰਭ ਸਰਣੀ ਪਾਹਿ ॥ ਪਰਮੇਸਰ ਕਾ ਆਸਰਾ ਸੰਤਨ ਮਨ ਮਾਹਿ ॥੧॥ ਰਹਾਉ ॥ ਆਪਿ ਰਖੈ ਆਪਿ ਦੇਵਸੀ |