![]() |
![]() |
![]() |
![]() |
Page 816 ਧੰਨੁ ਸੁ ਥਾਨੁ ਬਸੰਤ ਧੰਨੁ ਜਹ ਜਪੀਐ ਨਾਮੁ ॥ ਕਥਾ ਕੀਰਤਨੁ ਹਰਿ ਅਤਿ ਘਨਾ ਸੁਖ ਸਹਜ ਬਿਸ੍ਰਾਮੁ ॥੩॥ ਮਨ ਤੇ ਕਦੇ ਨ ਵੀਸਰੈ ਅਨਾਥ ਕੋ ਨਾਥ ॥ ਨਾਨਕ ਪ੍ਰਭ ਸਰਣਾਗਤੀ ਜਾ ਕੈ ਸਭੁ ਕਿਛੁ ਹਾਥ ॥੪॥੨¬੯॥੫੯॥ ਬਿਲਾਵਲੁ ਮਹਲਾ ੫ ॥ ਜਿਨਿ ਤੂ ਬੰਧਿ ਕਰਿ ਛੋਡਿਆ ਫੁਨਿ ਸੁਖ ਮਹਿ ਪਾਇਆ ॥ ਸਦਾ ਸਿਮਰਿ ਚਰਣਾਰਬਿੰਦ ਸੀਤਲ ਹੋਤਾਇਆ ॥੧॥ ਜੀਵਤਿਆ ਅਥਵਾ ਮੁਇਆ ਕਿਛੁ ਕਾਮਿ ਨ ਆਵੈ ॥ ਜਿਨਿ ਏਹੁ ਰਚਨੁ ਰਚਾਇਆ ਕੋਊ ਤਿਸ ਸਿਉ ਰੰਗੁ ਲਾਵੈ ॥੧॥ ਰਹਾਉ ॥ ਰੇ ਪ੍ਰਾਣੀ ਉਸਨ ਸੀਤ ਕਰਤਾ ਕਰੈ ਘਾਮ ਤੇ ਕਾਢੈ ॥ ਕੀਰੀ ਤੇ ਹਸਤੀ ਕਰੈ ਟੂਟਾ ਲੇ ਗਾਢੈ ॥੨॥ ਅੰਡਜ ਜੇਰਜ ਸੇਤਜ ਉਤਭੁਜਾ ਪ੍ਰਭ ਕੀ ਇਹ ਕਿਰਤਿ ॥ ਕਿਰਤ ਕਮਾਵਨ ਸਰਬ ਫਲ ਰਵੀਐ ਹਰਿ ਨਿਰਤਿ ॥੩॥ ਹਮ ਤੇ ਕਛੂ ਨ ਹੋਵਨਾ ਸਰਣਿ ਪ੍ਰਭ ਸਾਧ ॥ ਮੋਹ ਮਗਨ ਕੂਪ ਅੰਧ ਤੇ ਨਾਨਕ ਗੁਰ ਕਾਢ ॥੪॥੩੦॥੬੦॥ ਬਿਲਾਵਲੁ ਮਹਲਾ ੫ ॥ ਖੋਜਤ ਖੋਜਤ ਮੈ ਫਿਰਾ ਖੋਜਉ ਬਨ ਥਾਨ ॥ ਅਛਲ ਅਛੇਦ ਅਭੇਦ ਪ੍ਰਭ ਐਸੇ ਭਗਵਾਨ ॥੧॥ ਕਬ ਦੇਖਉ ਪ੍ਰਭੁ ਆਪਨਾ ਆਤਮ ਕੈ ਰੰਗਿ ॥ ਜਾਗਨ ਤੇ ਸੁਪਨਾ ਭਲਾ ਬਸੀਐ ਪ੍ਰਭ ਸੰਗਿ ॥੧॥ ਰਹਾਉ ॥ ਬਰਨ ਆਸ੍ਰਮ ਸਾਸਤ੍ਰ ਸੁਨਉ ਦਰਸਨ ਕੀ ਪਿਆਸ ॥ ਰੂਪੁ ਨ ਰੇਖ ਨ ਪੰਚ ਤਤ ਠਾਕੁਰ ਅਬਿਨਾਸ ॥੨॥ ਓਹੁ ਸਰੂਪੁ ਸੰਤਨ ਕਹਹਿ ਵਿਰਲੇ ਜੋਗੀਸੁਰ ॥ ਕਰਿ ਕਿਰਪਾ ਜਾ ਕਉ ਮਿਲੇ ਧਨਿ ਧਨਿ ਤੇ ਈਸੁਰ ॥੩॥ ਸੋ ਅੰਤਰਿ ਸੋ ਬਾਹਰੇ ਬਿਨਸੇ ਤਹ ਭਰਮਾ ॥ ਨਾਨਕ ਤਿਸੁ ਪ੍ਰਭੁ ਭੇਟਿਆ ਜਾ ਕੇ ਪੂਰਨ ਕਰਮਾ ॥੪॥੩੧॥੬੧॥ ਬਿਲਾਵਲੁ ਮਹਲਾ ੫ ॥ ਜੀਅ ਜੰਤ ਸੁਪ੍ਰਸੰਨ ਭਏ ਦੇਖਿ ਪ੍ਰਭ ਪਰਤਾਪ ॥ ਕਰਜੁ ਉਤਾਰਿਆ ਸਤਿਗੁਰੂ ਕਰਿ ਆਹਰੁ ਆਪ ॥੧॥ ਖਾਤ ਖਰਚਤ ਨਿਬਹਤ ਰਹੈ ਗੁਰ ਸਬਦੁ ਅਖੂਟ ॥ ਪੂਰਨ ਭਈ ਸਮਗਰੀ ਕਬਹੂ ਨਹੀ ਤੂਟ ॥੧॥ ਰਹਾਉ ॥ ਸਾਧਸੰਗਿ ਆਰਾਧਨਾ ਹਰਿ ਨਿਧਿ ਆਪਾਰ ॥ ਧਰਮ ਅਰਥ ਅਰੁ ਕਾਮ ਮੋਖ ਦੇਤੇ ਨਹੀ ਬਾਰ ॥੨॥ ਭਗਤ ਅਰਾਧਹਿ ਏਕ ਰੰਗਿ ਗੋਬਿੰਦ ਗੁਪਾਲ ॥ ਰਾਮ ਨਾਮ ਧਨੁ ਸੰਚਿਆ ਜਾ ਕਾ ਨਹੀ ਸੁਮਾਰੁ ॥੩॥ ਸਰਨਿ ਪਰੇ ਪ੍ਰਭ ਤੇਰੀਆ ਪ੍ਰਭ ਕੀ ਵਡਿਆਈ ॥ ਨਾਨਕ ਅੰਤੁ ਨ ਪਾਈਐ ਬੇਅੰਤ ਗੁਸਾਈ ॥੪॥੩੨॥੬੨॥ ਬਿਲਾਵਲੁ ਮਹਲਾ ੫ ॥ ਸਿਮਰਿ ਸਿਮਰਿ ਪੂਰਨ ਪ੍ਰਭੂ ਕਾਰਜ ਭਏ ਰਾਸਿ ॥ ਕਰਤਾਰ ਪੁਰਿ ਕਰਤਾ ਵਸੈ ਸੰਤਨ ਕੈ ਪਾਸਿ ॥੧॥ ਰਹਾਉ ॥ ਬਿਘਨੁ ਨ ਕੋਊ ਲਾਗਤਾ ਗੁਰ ਪਹਿ ਅਰਦਾਸਿ ॥ ਰਖਵਾਲਾ |