Page 819

ਮਨੋਰਥ ਪ੍ਰਭਿ ਕੀਏ ਭੇਟੇ ਗੁਰਦੇਵ ॥ ਜੈ ਜੈ ਕਾਰੁ ਜਗਤ ਮਹਿ ਸਫਲ ਜਾ ਕੀ ਸੇਵ ॥੧॥ ਊਚ ਅਪਾਰ ਅਗਨਤ ਹਰਿ ਸਭਿ ਜੀਅ ਜਿਸੁ ਹਾਥਿ ॥ ਨਾਨਕ ਪ੍ਰਭ ਸਰਣਾਗਤੀ ਜਤ ਕਤ ਮੇਰੈ ਸਾਥਿ ॥੨॥੧੦॥੭੪॥ ਬਿਲਾਵਲੁ ਮਹਲਾ ੫ ॥ ਗੁਰੁ ਪੂਰਾ ਆਰਾਧਿਆ ਹੋਏ ਕਿਰਪਾਲ ॥ ਮਾਰਗੁ ਸੰਤਿ ਬਤਾਇਆ ਤੂਟੇ ਜਮ ਜਾਲ ॥੧॥ ਦੂਖ ਭੂਖ ਸੰਸਾ ਮਿਟਿਆ ਗਾਵਤ ਪ੍ਰਭ ਨਾਮ ॥ ਸਹਜ ਸੂਖ ਆਨੰਦ ਰਸ ਪੂਰਨ ਸਭਿ ਕਾਮ ॥੧॥ ਰਹਾਉ ॥ ਜਲਨਿ ਬੁਝੀ ਸੀਤਲ ਭਏ ਰਾਖੇ ਪ੍ਰਭਿ ਆਪ ॥ ਨਾਨਕ ਪ੍ਰਭ ਸਰਣਾਗਤੀ ਜਾ ਕਾ ਵਡ ਪਰਤਾਪ ॥੨॥੧੧॥੭੫॥ ਬਿਲਾਵਲੁ ਮਹਲਾ ੫ ॥ ਧਰਤਿ ਸੁਹਾਵੀ ਸਫਲ ਥਾਨੁ ਪੂਰਨ ਭਏ ਕਾਮ ॥ ਭਉ ਨਾਠਾ ਭ੍ਰਮੁ ਮਿਟਿ ਗਇਆ ਰਵਿਆ ਨਿਤ ਰਾਮ ॥੧॥ ਸਾਧ ਜਨਾ ਕੈ ਸੰਗਿ ਬਸਤ ਸੁਖ ਸਹਜ ਬਿਸ੍ਰਾਮ ॥ ਸਾਈ ਘੜੀ ਸੁਲਖਣੀ ਸਿਮਰਤ ਹਰਿ ਨਾਮ ॥੧॥ ਰਹਾਉ ॥ ਪ੍ਰਗਟ ਭਏ ਸੰਸਾਰ ਮਹਿ ਫਿਰਤੇ ਪਹਨਾਮ ॥ ਨਾਨਕ ਤਿਸੁ ਸਰਣਾਗਤੀ ਘਟ ਘਟ ਸਭ ਜਾਨ ॥੨॥੧੨॥੭੬॥ ਬਿਲਾਵਲੁ ਮਹਲਾ ੫ ॥ ਰੋਗੁ ਮਿਟਾਇਆ ਆਪਿ ਪ੍ਰਭਿ ਉਪਜਿਆ ਸੁਖੁ ਸਾਂਤਿ ॥ ਵਡ ਪਰਤਾਪੁ ਅਚਰਜ ਰੂਪੁ ਹਰਿ ਕੀਨ੍ਹ੍ਹੀ ਦਾਤਿ ॥੧॥ ਗੁਰਿ ਗੋਵਿੰਦਿ ਕ੍ਰਿਪਾ ਕਰੀ ਰਾਖਿਆ ਮੇਰਾ ਭਾਈ ॥ ਹਮ ਤਿਸ ਕੀ ਸਰਣਾਗਤੀ ਜੋ ਸਦਾ ਸਹਾਈ ॥੧॥ ਰਹਾਉ ॥ ਬਿਰਥੀ ਕਦੇ ਨ ਹੋਵਈ ਜਨ ਕੀ ਅਰਦਾਸਿ ॥ ਨਾਨਕ ਜੋਰੁ ਗੋਵਿੰਦ ਕਾ ਪੂਰਨ ਗੁਣਤਾਸਿ ॥੨॥੧੩॥੭੭॥ ਬਿਲਾਵਲੁ ਮਹਲਾ ੫ ॥ ਮਰਿ ਮਰਿ ਜਨਮੇ ਜਿਨ ਬਿਸਰਿਆ ਜੀਵਨ ਕਾ ਦਾਤਾ ॥ ਪਾਰਬ੍ਰਹਮੁ ਜਨਿ ਸੇਵਿਆ ਅਨਦਿਨੁ ਰੰਗਿ ਰਾਤਾ ॥੧॥ ਸਾਂਤਿ ਸਹਜੁ ਆਨਦੁ ਘਨਾ ਪੂਰਨ ਭਈ ਆਸ ॥ ਸੁਖੁ ਪਾਇਆ ਹਰਿ ਸਾਧਸੰਗਿ ਸਿਮਰਤ ਗੁਣਤਾਸ ॥੧॥ ਰਹਾਉ ॥ ਸੁਣਿ ਸੁਆਮੀ ਅਰਦਾਸਿ ਜਨ ਤੁਮ੍ਹ੍ਹ ਅੰਤਰਜਾਮੀ ॥ ਥਾਨ ਥਨੰਤਰਿ ਰਵਿ ਰਹੇ ਨਾਨਕ ਕੇ ਸੁਆਮੀ ॥੨॥੧੪॥੭੮॥ ਬਿਲਾਵਲੁ ਮਹਲਾ ੫ ॥ ਤਾਤੀ ਵਾਉ ਨ ਲਗਈ ਪਾਰਬ੍ਰਹਮ ਸਰਣਾਈ ॥ ਚਉਗਿਰਦ ਹਮਾਰੈ ਰਾਮ ਕਾਰ ਦੁਖੁ ਲਗੈ ਨ ਭਾਈ ॥੧॥ ਸਤਿਗੁਰੁ ਪੂਰਾ ਭੇਟਿਆ ਜਿਨਿ ਬਣਤ ਬਣਾਈ ॥ ਰਾਮ ਨਾਮੁ ਅਉਖਧੁ ਦੀਆ ਏਕਾ ਲਿਵ ਲਾਈ ॥੧॥ ਰਹਾਉ ॥ ਰਾਖਿ ਲੀਏ ਤਿਨਿ ਰਖਨਹਾਰਿ ਸਭ ਬਿਆਧਿ ਮਿਟਾਈ ॥ ਕਹੁ ਨਾਨਕ ਕਿਰਪਾ ਭਈ ਪ੍ਰਭ ਭਏ ਸਹਾਈ ॥ ੨॥੧੫॥੭੯॥ ਬਿਲਾਵਲੁ ਮਹਲਾ ੫ ॥ ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ ਸੁਖ ਸਾਂਤਿ