Page 820

ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥ ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥ ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥ ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥ ਮਨ ਬਾਂਛਤ ਫਲ ਦਿਤਿਅਨੁ ਨਾਨਕ ਬਲਿਹਾਰੀ ॥੨॥੧੬॥੮੦॥

ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੬   ੴ ਸਤਿਗੁਰ ਪ੍ਰਸਾਦਿ ॥

ਮੇਰੇ ਮੋਹਨ ਸ੍ਰਵਨੀ ਇਹ ਨ ਸੁਨਾਏ ॥ ਸਾਕਤ ਗੀਤ ਨਾਦ ਧੁਨਿ ਗਾਵਤ ਬੋਲਤ ਬੋਲ ਅਜਾਏ ॥੧॥ ਰਹਾਉ ॥ ਸੇਵਤ ਸੇਵਿ ਸੇਵਿ ਸਾਧ ਸੇਵਉ ਸਦਾ ਕਰਉ ਕਿਰਤਾਏ ॥ ਅਭੈ ਦਾਨੁ ਪਾਵਉ ਪੁਰਖ ਦਾਤੇ ਮਿਲਿ ਸੰਗਤਿ ਹਰਿ ਗੁਣ ਗਾਏ ॥੧॥ ਰਸਨਾ ਅਗਹ ਅਗਹ ਗੁਨ ਰਾਤੀ ਨੈਨ ਦਰਸ ਰੰਗੁ ਲਾਏ ॥ ਹੋਹੁ ਕ੍ਰਿਪਾਲ ਦੀਨ ਦੁਖ ਭੰਜਨ ਮੋਹਿ ਚਰਣ ਰਿਦੈ ਵਸਾਏ ॥੨॥ ਸਭਹੂ ਤਲੈ ਤਲੈ ਸਭ ਊਪਰਿ ਏਹ ਦ੍ਰਿਸਟਿ ਦ੍ਰਿਸਟਾਏ ॥ ਅਭਿਮਾਨੁ ਖੋਇ ਖੋਇ ਖੋਇ ਖੋਈ ਹਉ ਮੋ ਕਉ ਸਤਿਗੁਰ ਮੰਤ੍ਰੁ ਦ੍ਰਿੜਾਏ ॥੩॥ ਅਤੁਲੁ ਅਤੁਲੁ ਅਤੁਲੁ ਨਹ ਤੁਲੀਐ ਭਗਤਿ ਵਛਲੁ ਕਿਰਪਾਏ ॥ ਜੋ ਜੋ ਸਰਣਿ ਪਰਿਓ ਗੁਰ ਨਾਨਕ ਅਭੈ ਦਾਨੁ ਸੁਖ ਪਾਏ ॥੪॥੧॥੮੧॥ ਬਿਲਾਵਲੁ ਮਹਲਾ ੫ ॥ ਪ੍ਰਭ ਜੀ ਤੂ ਮੇਰੇ ਪ੍ਰਾਨ ਅਧਾਰੈ ॥ ਨਮਸਕਾਰ ਡੰਡਉਤਿ ਬੰਦਨਾ ਅਨਿਕ ਬਾਰ ਜਾਉ ਬਾਰੈ ॥੧॥ ਰਹਾਉ ॥ ਊਠਤ ਬੈਠਤ ਸੋਵਤ ਜਾਗਤ ਇਹੁ ਮਨੁ ਤੁਝਹਿ ਚਿਤਾਰੈ ॥ ਸੂਖ ਦੂਖ ਇਸੁ ਮਨ ਕੀ ਬਿਰਥਾ ਤੁਝ ਹੀ ਆਗੈ ਸਾਰੈ ॥੧॥ ਤੂ ਮੇਰੀ ਓਟ ਬਲ ਬੁਧਿ ਧਨੁ ਤੁਮ ਹੀ ਤੁਮਹਿ ਮੇਰੈ ਪਰਵਾਰੈ ॥ ਜੋ ਤੁਮ ਕਰਹੁ ਸੋਈ ਭਲ ਹਮਰੈ ਪੇਖਿ ਨਾਨਕ ਸੁਖ ਚਰਨਾਰੈ ॥੨॥੨॥੮੨॥ ਬਿਲਾਵਲੁ ਮਹਲਾ ੫ ॥ ਸੁਨੀਅਤ ਪ੍ਰਭ ਤਉ ਸਗਲ ਉਧਾਰਨ ॥ ਮੋਹ ਮਗਨ ਪਤਿਤ ਸੰਗਿ ਪ੍ਰਾਨੀ ਐਸੇ ਮਨਹਿ ਬਿਸਾਰਨ ॥੧॥ ਰਹਾਉ ॥ ਸੰਚਿ ਬਿਖਿਆ ਲੇ ਗ੍ਰਾਹਜੁ ਕੀਨੀ ਅੰਮ੍ਰਿਤੁ ਮਨ ਤੇ ਡਾਰਨ ॥ ਕਾਮ ਕ੍ਰੋਧ ਲੋਭ ਰਤੁ ਨਿੰਦਾ ਸਤੁ ਸੰਤੋਖੁ ਬਿਦਾਰਨ ॥੧॥ ਇਨ ਤੇ ਕਾਢਿ ਲੇਹੁ ਮੇਰੇ ਸੁਆਮੀ ਹਾਰਿ ਪਰੇ ਤੁਮ੍ਹ੍ਹ ਸਾਰਨ ॥ ਨਾਨਕ ਕੀ ਬੇਨੰਤੀ ਪ੍ਰਭ ਪਹਿ ਸਾਧਸੰਗਿ ਰੰਕ ਤਾਰਨ ॥੨॥੩॥੮੩॥ ਬਿਲਾਵਲੁ ਮਹਲਾ ੫ ॥ ਸੰਤਨ ਕੈ ਸੁਨੀਅਤ ਪ੍ਰਭ ਕੀ ਬਾਤ ॥ ਕਥਾ ਕੀਰਤਨੁ ਆਨੰਦ ਮੰਗਲ ਧੁਨਿ ਪੂਰਿ ਰਹੀ ਦਿਨਸੁ ਅਰੁ ਰਾਤਿ ॥੧॥ ਰਹਾਉ ॥ ਕਰਿ ਕਿਰਪਾ ਅਪਨੇ ਪ੍ਰਭਿ ਕੀਨੇ ਨਾਮ ਅਪੁਨੇ ਕੀ ਕੀਨੀ ਦਾਤਿ ॥ ਆਠ ਪਹਰ ਗੁਨ ਗਾਵਤ ਪ੍ਰਭ ਕੇ ਕਾਮ ਕ੍ਰੋਧ