Page 822

ਗਹੇ ਫੇਰਾਵਤ ਹੇ ॥ ਦ੍ਰਿਸਟਿ ਨ ਆਵਹਿ ਅੰਧ ਅਗਿਆਨੀ ਸੋਇ ਰਹਿਓ ਮਦ ਮਾਵਤ ਹੇ ॥੩॥ ਜਾਲੁ ਪਸਾਰਿ ਚੋਗ ਬਿਸਥਾਰੀ ਪੰਖੀ ਜਿਉ ਫਾਹਾਵਤ ਹੇ ॥ ਕਹੁ ਨਾਨਕ ਬੰਧਨ ਕਾਟਨ ਕਉ ਮੈ ਸਤਿਗੁਰੁ ਪੁਰਖੁ ਧਿਆਵਤ ਹੇ ॥੪॥੨॥੮੮॥ ਬਿਲਾਵਲੁ ਮਹਲਾ ੫ ॥ ਹਰਿ ਹਰਿ ਨਾਮੁ ਅਪਾਰ ਅਮੋਲੀ ॥ ਪ੍ਰਾਨ ਪਿਆਰੋ ਮਨਹਿ ਅਧਾਰੋ ਚੀਤਿ ਚਿਤਵਉ ਜੈਸੇ ਪਾਨ ਤੰਬੋਲੀ ॥੧॥ ਰਹਾਉ ॥ ਸਹਜਿ ਸਮਾਇਓ ਗੁਰਹਿ ਬਤਾਇਓ ਰੰਗਿ ਰੰਗੀ ਮੇਰੇ ਤਨ ਕੀ ਚੋਲੀ ॥ ਪ੍ਰਿਅ ਮੁਖਿ ਲਾਗੋ ਜਉ ਵਡਭਾਗੋ ਸੁਹਾਗੁ ਹਮਾਰੋ ਕਤਹੁ ਨ ਡੋਲੀ ॥੧॥ ਰੂਪ ਨ ਧੂਪ ਨ ਗੰਧ ਨ ਦੀਪਾ ਓਤਿ ਪੋਤਿ ਅੰਗ ਅੰਗ ਸੰਗਿ ਮਉਲੀ ॥ ਕਹੁ ਨਾਨਕ ਪ੍ਰਿਅ ਰਵੀ ਸੁਹਾਗਨਿ ਅਤਿ ਨੀਕੀ ਮੇਰੀ ਬਨੀ ਖਟੋਲੀ ॥੨॥੩॥੮੯॥ ਬਿਲਾਵਲੁ ਮਹਲਾ ੫ ॥ ਗੋਬਿੰਦ ਗੋਬਿੰਦ ਗੋਬਿੰਦ ਮਈ ॥ ਜਬ ਤੇ ਭੇਟੇ ਸਾਧ ਦਇਆਰਾ ਤਬ ਤੇ ਦੁਰਮਤਿ ਦੂਰਿ ਭਈ ॥੧॥ ਰਹਾਉ ॥ ਪੂਰਨ ਪੂਰਿ ਰਹਿਓ ਸੰਪੂਰਨ ਸੀਤਲ ਸਾਂਤਿ ਦਇਆਲ ਦਈ ॥ ਕਾਮ ਕ੍ਰੋਧ ਤ੍ਰਿਸਨਾ ਅਹੰਕਾਰਾ ਤਨ ਤੇ ਹੋਏ ਸਗਲ ਖਈ ॥੧॥ ਸਤੁ ਸੰਤੋਖੁ ਦਇਆ ਧਰਮੁ ਸੁਚਿ ਸੰਤਨ ਤੇ ਇਹੁ ਮੰਤੁ ਲਈ ॥ ਕਹੁ ਨਾਨਕ ਜਿਨਿ ਮਨਹੁ ਪਛਾਨਿਆ ਤਿਨ ਕਉ ਸਗਲੀ ਸੋਝ ਪਈ ॥੨॥੪॥੯੦॥ ਬਿਲਾਵਲੁ ਮਹਲਾ ੫ ॥ ਕਿਆ ਹਮ ਜੀਅ ਜੰਤ ਬੇਚਾਰੇ ਬਰਨਿ ਨ ਸਾਕਹ ਏਕ ਰੋਮਾਈ ॥ ਬ੍ਰਹਮ ਮਹੇਸ ਸਿਧ ਮੁਨਿ ਇੰਦ੍ਰਾ ਬੇਅੰਤ ਠਾਕੁਰ ਤੇਰੀ ਗਤਿ ਨਹੀ ਪਾਈ ॥੧॥ ਕਿਆ ਕਥੀਐ ਕਿਛੁ ਕਥਨੁ ਨ ਜਾਈ ॥ ਜਹ ਜਹ ਦੇਖਾ ਤਹ ਰਹਿਆ ਸਮਾਈ ॥੧॥ ਰਹਾਉ ॥ ਜਹ ਮਹਾ ਭਇਆਨ ਦੂਖ ਜਮ ਸੁਨੀਐ ਤਹ ਮੇਰੇ ਪ੍ਰਭ ਤੂਹੈ ਸਹਾਈ ॥ ਸਰਨਿ ਪਰਿਓ ਹਰਿ ਚਰਨ ਗਹੇ ਪ੍ਰਭ ਗੁਰਿ ਨਾਨਕ ਕਉ ਬੂਝ ਬੁਝਾਈ ॥੨॥੫॥੯੧॥ ਬਿਲਾਵਲੁ ਮਹਲਾ ੫ ॥ ਅਗਮ ਰੂਪ ਅਬਿਨਾਸੀ ਕਰਤਾ ਪਤਿਤ ਪਵਿਤ ਇਕ ਨਿਮਖ ਜਪਾਈਐ ॥ ਅਚਰਜੁ ਸੁਨਿਓ ਪਰਾਪਤਿ ਭੇਟੁਲੇ ਸੰਤ ਚਰਨ ਚਰਨ ਮਨੁ ਲਾਈਐ ॥੧॥ ਕਿਤੁ ਬਿਧੀਐ ਕਿਤੁ ਸੰਜਮਿ ਪਾਈਐ ॥ ਕਹੁ ਸੁਰਜਨ ਕਿਤੁ ਜੁਗਤੀ ਧਿਆਈਐ ॥੧॥ ਰਹਾਉ ॥ ਜੋ ਮਾਨੁਖੁ ਮਾਨੁਖ ਕੀ ਸੇਵਾ ਓਹੁ ਤਿਸ ਕੀ ਲਈ ਲਈ ਫੁਨਿ ਜਾਈਐ ॥ ਨਾਨਕ ਸਰਨਿ ਸਰਣਿ ਸੁਖ ਸਾਗਰ ਮੋਹਿ ਟੇਕ ਤੇਰੋ ਇਕ ਨਾਈਐ ॥੨॥੬॥੯੨॥ ਬਿਲਾਵਲੁ ਮਹਲਾ ੫ ॥ ਸੰਤ ਸਰਣਿ ਸੰਤ ਟਹਲ ਕਰੀ ॥ ਧੰਧੁ ਬੰਧੁ ਅਰੁ ਸਗਲ ਜੰਜਾਰੋ ਅਵਰ ਕਾਜ ਤੇ ਛੂਟਿ ਪਰੀ ॥੧॥ ਰਹਾਉ ॥ ਸੂਖ ਸਹਜ ਅਰੁ ਘਨੋ ਅਨੰਦਾ ਗੁਰ ਤੇ ਪਾਇਓ