![]() |
![]() |
![]() |
![]() |
Page 824 ਜਾਪੁ ॥ ਕਹਾ ਕਰੈ ਕੋਈ ਬੇਚਾਰਾ ਪ੍ਰਭ ਮੇਰੇ ਕਾ ਬਡ ਪਰਤਾਪੁ ॥੧॥ ਸਿਮਰਿ ਸਿਮਰਿ ਸਿਮਰਿ ਸੁਖੁ ਪਾਇਆ ਚਰਨ ਕਮਲ ਰਖੁ ਮਨ ਮਾਹੀ ॥ ਤਾ ਕੀ ਸਰਨਿ ਪਰਿਓ ਨਾਨਕ ਦਾਸੁ ਜਾ ਤੇ ਊਪਰਿ ਕੋ ਨਾਹੀ ॥੨॥੧੨॥੯੮॥ ਬਿਲਾਵਲੁ ਮਹਲਾ ੫ ॥ ਸਦਾ ਸਦਾ ਜਪੀਐ ਪ੍ਰਭ ਨਾਮ ॥ ਜਰਾ ਮਰਾ ਕਛੁ ਦੂਖੁ ਨ ਬਿਆਪੈ ਆਗੈ ਦਰਗਹ ਪੂਰਨ ਕਾਮ ॥੧॥ ਰਹਾਉ ॥ ਆਪੁ ਤਿਆਗਿ ਪਰੀਐ ਨਿਤ ਸਰਨੀ ਗੁਰ ਤੇ ਪਾਈਐ ਏਹੁ ਨਿਧਾਨੁ ॥ ਜਨਮ ਮਰਣ ਕੀ ਕਟੀਐ ਫਾਸੀ ਸਾਚੀ ਦਰਗਹ ਕਾ ਨੀਸਾਨੁ ॥੧॥ ਜੋ ਤੁਮ੍ਹ੍ਹ ਕਰਹੁ ਸੋਈ ਭਲ ਮਾਨਉ ਮਨ ਤੇ ਛੂਟੈ ਸਗਲ ਗੁਮਾਨੁ ॥ ਕਹੁ ਨਾਨਕ ਤਾ ਕੀ ਸਰਣਾਈ ਜਾ ਕਾ ਕੀਆ ਸਗਲ ਜਹਾਨੁ ॥੨॥੧੩॥੯੯॥ ਬਿਲਾਵਲੁ ਮਹਲਾ ੫ ॥ ਮਨ ਤਨ ਅੰਤਰਿ ਪ੍ਰਭੁ ਆਹੀ ॥ ਹਰਿ ਗੁਨ ਗਾਵਤ ਪਰਉਪਕਾਰ ਨਿਤ ਤਿਸੁ ਰਸਨਾ ਕਾ ਮੋਲੁ ਕਿਛੁ ਨਾਹੀ ॥੧॥ ਰਹਾਉ ॥ ਕੁਲ ਸਮੂਹ ਉਧਰੇ ਖਿਨ ਭੀਤਰਿ ਜਨਮ ਜਨਮ ਕੀ ਮਲੁ ਲਾਹੀ ॥ ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ ਅਨਦ ਸੇਤੀ ਬਿਖਿਆ ਬਨੁ ਗਾਹੀ ॥੧॥ ਚਰਨ ਪ੍ਰਭੂ ਕੇ ਬੋਹਿਥੁ ਪਾਏ ਭਵ ਸਾਗਰੁ ਪਾਰਿ ਪਰਾਹੀ ॥ ਸੰਤ ਸੇਵਕ ਭਗਤ ਹਰਿ ਤਾ ਕੇ ਨਾਨਕ ਮਨੁ ਲਾਗਾ ਹੈ ਤਾਹੀ ॥੨॥੧੪॥੧੦੦॥ ਬਿਲਾਵਲੁ ਮਹਲਾ ੫ ॥ ਧੀਰਉ ਦੇਖਿ ਤੁਮ੍ਹ੍ਹਾਰੇ ਰੰਗਾ ॥ ਤੁਹੀ ਸੁਆਮੀ ਅੰਤਰਜਾਮੀ ਤੂਹੀ ਵਸਹਿ ਸਾਧ ਕੈ ਸੰਗਾ ॥੧॥ ਰਹਾਉ ॥ ਖਿਨ ਮਹਿ ਥਾਪਿ ਨਿਵਾਜੇ ਠਾਕੁਰ ਨੀਚ ਕੀਟ ਤੇ ਕਰਹਿ ਰਾਜੰਗਾ ॥੧॥ ਕਬਹੂ ਨ ਬਿਸਰੈ ਹੀਏ ਮੋਰੇ ਤੇ ਨਾਨਕ ਦਾਸ ਇਹੀ ਦਾਨੁ ਮੰਗਾ ॥੨॥੧੫॥੧੦੧॥ ਬਿਲਾਵਲੁ ਮਹਲਾ ੫ ॥ ਅਚੁਤ ਪੂਜਾ ਜੋਗ ਗੋਪਾਲ ॥ ਮਨੁ ਤਨੁ ਅਰਪਿ ਰਖਉ ਹਰਿ ਆਗੈ ਸਰਬ ਜੀਆ ਕਾ ਹੈ ਪ੍ਰਤਿਪਾਲ ॥੧॥ ਰਹਾਉ ॥ ਸਰਨਿ ਸਮ੍ਰਥ ਅਕਥ ਸੁਖਦਾਤਾ ਕਿਰਪਾ ਸਿੰਧੁ ਬਡੋ ਦਇਆਲ ॥ ਕੰਠਿ ਲਾਇ ਰਾਖੈ ਅਪਨੇ ਕਉ ਤਿਸ ਨੋ ਲਗੈ ਨ ਤਾਤੀ ਬਾਲ ॥੧॥ ਦਾਮੋਦਰ ਦਇਆਲ ਸੁਆਮੀ ਸਰਬਸੁ ਸੰਤ ਜਨਾ ਧਨ ਮਾਲ ॥ ਨਾਨਕ ਜਾਚਿਕ ਦਰਸੁ ਪ੍ਰਭ ਮਾਗੈ ਸੰਤ ਜਨਾ ਕੀ ਮਿਲੈ ਰਵਾਲ ॥੨॥੧੬॥੧੦੨ ॥ ਬਿਲਾਵਲੁ ਮਹਲਾ ੫ ॥ ਸਿਮਰਤ ਨਾਮੁ ਕੋਟਿ ਜਤਨ ਭਏ ॥ ਸਾਧਸੰਗਿ ਮਿਲਿ ਹਰਿ ਗੁਨ ਗਾਏ ਜਮਦੂਤਨ ਕਉ ਤ੍ਰਾਸ ਅਹੇ ॥੧॥ ਰਹਾਉ ॥ ਜੇਤੇ ਪੁਨਹਚਰਨ ਸੇ ਕੀਨ੍ਹ੍ਹੇ ਮਨਿ ਤਨਿ ਪ੍ਰਭ ਕੇ ਚਰਣ ਗਹੇ ॥ ਆਵਣ ਜਾਣੁ ਭਰਮੁ ਭਉ ਨਾਠਾ ਜਨਮ ਜਨਮ ਕੇ ਕਿਲਵਿਖ ਦਹੇ ॥੧॥ ਨਿਰਭਉ ਹੋਇ ਭਜਹੁ ਜਗਦੀਸੈ ਏਹੁ ਪਦਾਰਥੁ ਵਡਭਾਗਿ ਲਹੇ ॥ |