![]() |
![]() |
![]() |
![]() |
Page 833 ਪਹਨਾਮੀ ॥੪॥ ਸਾਚਾ ਨਾਮੁ ਸਾਚੈ ਸਬਦਿ ਜਾਨੈ ॥ ਆਪੈ ਆਪੁ ਮਿਲੈ ਚੂਕੈ ਅਭਿਮਾਨੈ ॥ ਗੁਰਮੁਖਿ ਨਾਮੁ ਸਦਾ ਸਦਾ ਵਖਾਨੈ ॥੫॥ ਸਤਿਗੁਰਿ ਸੇਵਿਐ ਦੂਜੀ ਦੁਰਮਤਿ ਜਾਈ ॥ ਅਉਗਣ ਕਾਟਿ ਪਾਪਾ ਮਤਿ ਖਾਈ ॥ ਕੰਚਨ ਕਾਇਆ ਜੋਤੀ ਜੋਤਿ ਸਮਾਈ ॥੬॥ ਸਤਿਗੁਰਿ ਮਿਲਿਐ ਵਡੀ ਵਡਿਆਈ ॥ ਦੁਖੁ ਕਾਟੈ ਹਿਰਦੈ ਨਾਮੁ ਵਸਾਈ ॥ ਨਾਮਿ ਰਤੇ ਸਦਾ ਸੁਖੁ ਪਾਈ ॥੭॥ ਗੁਰਮਤਿ ਮਾਨਿਆ ਕਰਣੀ ਸਾਰੁ ॥ ਗੁਰਮਤਿ ਮਾਨਿਆ ਮੋਖ ਦੁਆਰੁ ॥ ਨਾਨਕ ਗੁਰਮਤਿ ਮਾਨਿਆ ਪਰਵਾਰੈ ਸਾਧਾਰੁ ॥੮॥੧॥੩॥ ਬਿਲਾਵਲੁ ਮਹਲਾ ੪ ਅਸਟਪਦੀਆ ਘਰੁ ੧੧ ੴ ਸਤਿਗੁਰ ਪ੍ਰਸਾਦਿ ॥ ਆਪੈ ਆਪੁ ਖਾਇ ਹਉ ਮੇਟੈ ਅਨਦਿਨੁ ਹਰਿ ਰਸ ਗੀਤ ਗਵਈਆ ॥ ਗੁਰਮੁਖਿ ਪਰਚੈ ਕੰਚਨ ਕਾਇਆ ਨਿਰਭਉ ਜੋਤੀ ਜੋਤਿ ਮਿਲਈਆ ॥੧॥ ਮੈ ਹਰਿ ਹਰਿ ਨਾਮੁ ਅਧਾਰੁ ਰਮਈਆ ॥ ਖਿਨੁ ਪਲੁ ਰਹਿ ਨ ਸਕਉ ਬਿਨੁ ਨਾਵੈ ਗੁਰਮੁਖਿ ਹਰਿ ਹਰਿ ਪਾਠ ਪੜਈਆ ॥੧॥ ਰਹਾਉ ॥ ਏਕੁ ਗਿਰਹੁ ਦਸ ਦੁਆਰ ਹੈ ਜਾ ਕੇ ਅਹਿਨਿਸਿ ਤਸਕਰ ਪੰਚ ਚੋਰ ਲਗਈਆ ॥ ਧਰਮੁ ਅਰਥੁ ਸਭੁ ਹਿਰਿ ਲੇ ਜਾਵਹਿ ਮਨਮੁਖ ਅੰਧੁਲੇ ਖਬਰਿ ਨ ਪਈਆ ॥੨॥ ਕੰਚਨ ਕੋਟੁ ਬਹੁ ਮਾਣਕਿ ਭਰਿਆ ਜਾਗੇ ਗਿਆਨ ਤਤਿ ਲਿਵ ਲਈਆ ॥ ਤਸਕਰ ਹੇਰੂ ਆਇ ਲੁਕਾਨੇ ਗੁਰ ਕੈ ਸਬਦਿ ਪਕੜਿ ਬੰਧਿ ਪਈਆ ॥੩॥ ਹਰਿ ਹਰਿ ਨਾਮੁ ਪੋਤੁ ਬੋਹਿਥਾ ਖੇਵਟੁ ਸਬਦੁ ਗੁਰੁ ਪਾਰਿ ਲੰਘਈਆ ॥ ਜਮੁ ਜਾਗਾਤੀ ਨੇੜਿ ਨ ਆਵੈ ਨਾ ਕੋ ਤਸਕਰੁ ਚੋਰੁ ਲਗਈਆ ॥੪॥ ਹਰਿ ਗੁਣ ਗਾਵੈ ਸਦਾ ਦਿਨੁ ਰਾਤੀ ਮੈ ਹਰਿ ਜਸੁ ਕਹਤੇ ਅੰਤੁ ਨ ਲਹੀਆ ॥ ਗੁਰਮੁਖਿ ਮਨੂਆ ਇਕਤੁ ਘਰਿ ਆਵੈ ਮਿਲਉ ਗਪਾਲ ਨੀਸਾਨੁ ਬਜਈਆ ॥੫॥ ਨੈਨੀ ਦੇਖਿ ਦਰਸੁ ਮਨੁ ਤ੍ਰਿਪਤੈ ਸ੍ਰਵਨ ਬਾਣੀ ਗੁਰ ਸਬਦੁ ਸੁਣਈਆ ॥ ਸੁਨਿ ਸੁਨਿ ਆਤਮ ਦੇਵ ਹੈ ਭੀਨੇ ਰਸਿ ਰਸਿ ਰਾਮ ਗੋਪਾਲ ਰਵਈਆ ॥੬॥ ਤ੍ਰੈ ਗੁਣ ਮਾਇਆ ਮੋਹਿ ਵਿਆਪੇ ਤੁਰੀਆ ਗੁਣੁ ਹੈ ਗੁਰਮੁਖਿ ਲਹੀਆ ॥ ਏਕ ਦ੍ਰਿਸਟਿ ਸਭ ਸਮ ਕਰਿ ਜਾਣੈ ਨਦਰੀ ਆਵੈ ਸਭੁ ਬ੍ਰਹਮੁ ਪਸਰਈਆ ॥੭॥ ਰਾਮ ਨਾਮੁ ਹੈ ਜੋਤਿ ਸਬਾਈ ਗੁਰਮੁਖਿ ਆਪੇ ਅਲਖੁ ਲਖਈਆ ॥ ਨਾਨਕ ਦੀਨ ਦਇਆਲ ਭਏ ਹੈ ਭਗਤਿ ਭਾਇ ਹਰਿ ਨਾਮਿ ਸਮਈਆ ॥੮॥੧॥੪॥ ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ |