Page 835

ਅਨਹਦ ਸਬਦ ਧੁਨਿ ਤੂਰ ਵਜਈਆ ॥ ਹਰਿ ਹਰਿ ਉਸਤਤਿ ਕਰੈ ਦਿਨੁ ਰਾਤੀ ਰਖਿ ਰਖਿ ਚਰਣ ਹਰਿ ਤਾਲ ਪੂਰਈਆ ॥੫॥ ਹਰਿ ਕੈ ਰੰਗਿ ਰਤਾ ਮਨੁ ਗਾਵੈ ਰਸਿ ਰਸਾਲ ਰਸਿ ਸਬਦੁ ਰਵਈਆ ॥ ਨਿਜ ਘਰਿ ਧਾਰ ਚੁਐ ਅਤਿ ਨਿਰਮਲ ਜਿਨਿ ਪੀਆ ਤਿਨ ਹੀ ਸੁਖੁ ਲਹੀਆ ॥੬॥ ਮਨਹਠਿ ਕਰਮ ਕਰੈ ਅਭਿਮਾਨੀ ਜਿਉ ਬਾਲਕ ਬਾਲੂ ਘਰ ਉਸਰਈਆ ॥ ਆਵੈ ਲਹਰਿ ਸਮੁੰਦ ਸਾਗਰ ਕੀ ਖਿਨ ਮਹਿ ਭਿੰਨ ਭਿੰਨ ਢਹਿ ਪਈਆ ॥੭॥ ਹਰਿ ਸਰੁ ਸਾਗਰੁ ਹਰਿ ਹੈ ਆਪੇ ਇਹੁ ਜਗੁ ਹੈ ਸਭੁ ਖੇਲੁ ਖੇਲਈਆ ॥ ਜਿਉ ਜਲ ਤਰੰਗ ਜਲੁ ਜਲਹਿ ਸਮਾਵਹਿ ਨਾਨਕ ਆਪੇ ਆਪਿ ਰਮਈਆ ॥੮॥੩॥੬॥ ਬਿਲਾਵਲੁ ਮਹਲਾ ੪ ॥ ਸਤਿਗੁਰੁ ਪਰਚੈ ਮਨਿ ਮੁੰਦ੍ਰਾ ਪਾਈ ਗੁਰ ਕਾ ਸਬਦੁ ਤਨਿ ਭਸਮ ਦ੍ਰਿੜਈਆ ॥ ਅਮਰ ਪਿੰਡ ਭਏ ਸਾਧੂ ਸੰਗਿ ਜਨਮ ਮਰਣ ਦੋਊ ਮਿਟਿ ਗਈਆ ॥੧॥ ਮੇਰੇ ਮਨ ਸਾਧਸੰਗਤਿ ਮਿਲਿ ਰਹੀਆ ॥ ਕ੍ਰਿਪਾ ਕਰਹੁ ਮਧਸੂਦਨ ਮਾਧਉ ਮੈ ਖਿਨੁ ਖਿਨੁ ਸਾਧੂ ਚਰਣ ਪਖਈਆ ॥੧॥ ਰਹਾਉ ॥ ਤਜੈ ਗਿਰਸਤੁ ਭਇਆ ਬਨ ਵਾਸੀ ਇਕੁ ਖਿਨੁ ਮਨੂਆ ਟਿਕੈ ਨ ਟਿਕਈਆ ॥ ਧਾਵਤੁ ਧਾਇ ਤਦੇ ਘਰਿ ਆਵੈ ਹਰਿ ਹਰਿ ਸਾਧੂ ਸਰਣਿ ਪਵਈਆ ॥੨॥ ਧੀਆ ਪੂਤ ਛੋਡਿ ਸੰਨਿਆਸੀ ਆਸਾ ਆਸ ਮਨਿ ਬਹੁਤੁ ਕਰਈਆ ॥ ਆਸਾ ਆਸ ਕਰੈ ਨਹੀ ਬੂਝੈ ਗੁਰ ਕੈ ਸਬਦਿ ਨਿਰਾਸ ਸੁਖੁ ਲਹੀਆ ॥੩॥ ਉਪਜੀ ਤਰਕ ਦਿਗੰਬਰੁ ਹੋਆ ਮਨੁ ਦਹ ਦਿਸ ਚਲਿ ਚਲਿ ਗਵਨੁ ਕਰਈਆ ॥ ਪ੍ਰਭਵਨੁ ਕਰੈ ਬੂਝੈ ਨਹੀ ਤ੍ਰਿਸਨਾ ਮਿਲਿ ਸੰਗਿ ਸਾਧ ਦਇਆ ਘਰੁ ਲਹੀਆ ॥੪॥ ਆਸਣ ਸਿਧ ਸਿਖਹਿ ਬਹੁਤੇਰੇ ਮਨਿ ਮਾਗਹਿ ਰਿਧਿ ਸਿਧਿ ਚੇਟਕ ਚੇਟਕਈਆ ॥ ਤ੍ਰਿਪਤਿ ਸੰਤੋਖੁ ਮਨਿ ਸਾਂਤਿ ਨ ਆਵੈ ਮਿਲਿ ਸਾਧੂ ਤ੍ਰਿਪਤਿ ਹਰਿ ਨਾਮਿ ਸਿਧਿ ਪਈਆ ॥੫॥ ਅੰਡਜ ਜੇਰਜ ਸੇਤਜ ਉਤਭੁਜ ਸਭਿ ਵਰਨ ਰੂਪ ਜੀਅ ਜੰਤ ਉਪਈਆ ॥ ਸਾਧੂ ਸਰਣਿ ਪਰੈ ਸੋ ਉਬਰੈ ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਚੰਡਾਲੁ ਚੰਡਈਆ ॥੬॥ ਨਾਮਾ ਜੈਦੇਉ ਕੰਬੀਰੁ ਤ੍ਰਿਲੋਚਨੁ ਅਉਜਾਤਿ ਰਵਿਦਾਸੁ ਚਮਿਆਰੁ ਚਮਈਆ ॥ ਜੋ ਜੋ ਮਿਲੈ ਸਾਧੂ ਜਨ ਸੰਗਤਿ ਧਨੁ ਧੰਨਾ ਜਟੁ ਸੈਣੁ ਮਿਲਿਆ ਹਰਿ ਦਈਆ ॥੭॥ ਸੰਤ ਜਨਾ ਕੀ ਹਰਿ ਪੈਜ ਰਖਾਈ ਭਗਤਿ ਵਛਲੁ ਅੰਗੀਕਾਰੁ ਕਰਈਆ ॥ ਨਾਨਕ ਸਰਣਿ ਪਰੇ ਜਗਜੀਵਨ ਹਰਿ ਹਰਿ ਕਿਰਪਾ ਧਾਰਿ ਰਖਈਆ ॥੮॥੪॥੭॥ ਬਿਲਾਵਲੁ ਮਹਲਾ ੪ ॥ ਅੰਤਰਿ ਪਿਆਸ ਉਠੀ ਪ੍ਰਭ ਕੇਰੀ ਸੁਣਿ ਗੁਰ ਬਚਨ ਮਨਿ ਤੀਰ ਲਗਈਆ ॥