![]() |
![]() |
![]() |
![]() |
Page 837 ਜਨਮ ਕੇ ਵਿਛੁੜੇ ਜਨ ਮੇਲੇ ਜਾ ਸਤਿ ਸਤਿ ਸਤਿਗੁਰ ਸਰਣਿ ਪਵਈਆ ॥੪॥ ਸੇਜ ਏਕ ਏਕੋ ਪ੍ਰਭੁ ਠਾਕੁਰੁ ਮਹਲੁ ਨ ਪਾਵੈ ਮਨਮੁਖ ਭਰਮਈਆ ॥ ਗੁਰੁ ਗੁਰੁ ਕਰਤ ਸਰਣਿ ਜੇ ਆਵੈ ਪ੍ਰਭੁ ਆਇ ਮਿਲੈ ਖਿਨੁ ਢੀਲ ਨ ਪਈਆ ॥੫॥ ਕਰਿ ਕਰਿ ਕਿਰਿਆਚਾਰ ਵਧਾਏ ਮਨਿ ਪਾਖੰਡ ਕਰਮੁ ਕਪਟ ਲੋਭਈਆ ॥ ਬੇਸੁਆ ਕੈ ਘਰਿ ਬੇਟਾ ਜਨਮਿਆ ਪਿਤਾ ਤਾਹਿ ਕਿਆ ਨਾਮੁ ਸਦਈਆ ॥੬॥ ਪੂਰਬ ਜਨਮਿ ਭਗਤਿ ਕਰਿ ਆਏ ਗੁਰਿ ਹਰਿ ਹਰਿ ਹਰਿ ਹਰਿ ਭਗਤਿ ਜਮਈਆ ॥ ਭਗਤਿ ਭਗਤਿ ਕਰਤੇ ਹਰਿ ਪਾਇਆ ਜਾ ਹਰਿ ਹਰਿ ਹਰਿ ਹਰਿ ਨਾਮਿ ਸਮਈਆ ॥੭॥ ਪ੍ਰਭਿ ਆਣਿ ਆਣਿ ਮਹਿੰਦੀ ਪੀਸਾਈ ਆਪੇ ਘੋਲਿ ਘੋਲਿ ਅੰਗਿ ਲਈਆ ॥ ਜਿਨ ਕਉ ਠਾਕੁਰਿ ਕਿਰਪਾ ਧਾਰੀ ਬਾਹ ਪਕਰਿ ਨਾਨਕ ਕਢਿ ਲਈਆ ॥੮॥੬॥੨॥੧॥੬॥੯॥ ਰਾਗੁ ਬਿਲਾਵਲੁ ਮਹਲਾ ੫ ਅਸਟਪਦੀ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਉਪਮਾ ਜਾਤ ਨ ਕਹੀ ਮੇਰੇ ਪ੍ਰਭ ਕੀ ਉਪਮਾ ਜਾਤ ਨ ਕਹੀ ॥ ਤਜਿ ਆਨ ਸਰਣਿ ਗਹੀ ॥੧॥ ਰਹਾਉ ॥ ਪ੍ਰਭ ਚਰਨ ਕਮਲ ਅਪਾਰ ॥ ਹਉ ਜਾਉ ਸਦ ਬਲਿਹਾਰ ॥ ਮਨਿ ਪ੍ਰੀਤਿ ਲਾਗੀ ਤਾਹਿ ॥ ਤਜਿ ਆਨ ਕਤਹਿ ਨ ਜਾਹਿ ॥੧॥ ਹਰਿ ਨਾਮ ਰਸਨਾ ਕਹਨ ॥ ਮਲ ਪਾਪ ਕਲਮਲ ਦਹਨ ॥ ਚੜਿ ਨਾਵ ਸੰਤ ਉਧਾਰਿ ॥ ਭੈ ਤਰੇ ਸਾਗਰ ਪਾਰਿ ॥੨॥ ਮਨਿ ਡੋਰਿ ਪ੍ਰੇਮ ਪਰੀਤਿ ॥ ਇਹ ਸੰਤ ਨਿਰਮਲ ਰੀਤਿ ॥ ਤਜਿ ਗਏ ਪਾਪ ਬਿਕਾਰ ॥ ਹਰਿ ਮਿਲੇ ਪ੍ਰਭ ਨਿਰੰਕਾਰ ॥੩॥ ਪ੍ਰਭ ਪੇਖੀਐ ਬਿਸਮਾਦ ॥ ਚਖਿ ਅਨਦ ਪੂਰਨ ਸਾਦ ॥ ਨਹ ਡੋਲੀਐ ਇਤ ਊਤ ॥ ਪ੍ਰਭ ਬਸੇ ਹਰਿ ਹਰਿ ਚੀਤ ॥੪॥ ਤਿਨ੍ਹ੍ਹ ਨਾਹਿ ਨਰਕ ਨਿਵਾਸੁ ॥ ਨਿਤ ਸਿਮਰਿ ਪ੍ਰਭ ਗੁਣਤਾਸੁ ॥ ਤੇ ਜਮੁ ਨ ਪੇਖਹਿ ਨੈਨ ॥ ਸੁਨਿ ਮੋਹੇ ਅਨਹਤ ਬੈਨ ॥੫॥ ਹਰਿ ਸਰਣਿ ਸੂਰ ਗੁਪਾਲ ॥ ਪ੍ਰਭ ਭਗਤ ਵਸਿ ਦਇਆਲ ॥ ਹਰਿ ਨਿਗਮ ਲਹਹਿ ਨ ਭੇਵ ॥ ਨਿਤ ਕਰਹਿ ਮੁਨਿ ਜਨ ਸੇਵ ॥੬॥ ਦੁਖ ਦੀਨ ਦਰਦ ਨਿਵਾਰ ॥ ਜਾ ਕੀ ਮਹਾ ਬਿਖੜੀ ਕਾਰ ॥ ਤਾ ਕੀ ਮਿਤਿ ਨ ਜਾਨੈ ਕੋਇ ॥ ਜਲਿ ਥਲਿ ਮਹੀਅਲਿ ਸੋਇ ॥੭॥ ਕਰਿ ਬੰਦਨਾ ਲਖ ਬਾਰ ॥ ਥਕਿ ਪਰਿਓ ਪ੍ਰਭ ਦਰਬਾਰ ॥ ਪ੍ਰਭ ਕਰਹੁ ਸਾਧੂ ਧੂਰਿ ॥ ਨਾਨਕ ਮਨਸਾ ਪੂਰਿ ॥੮॥੧॥ ਬਿਲਾਵਲੁ ਮਹਲਾ ੫ ॥ ਪ੍ਰਭ ਜਨਮ ਮਰਨ ਨਿਵਾਰਿ ॥ ਹਾਰਿ ਪਰਿਓ ਦੁਆਰਿ ॥ ਗਹਿ ਚਰਨ ਸਾਧੂ ਸੰਗ ॥ ਮਨ ਮਿਸਟ ਹਰਿ ਹਰਿ ਰੰਗ ॥ |