Page 839

ਘਟਿ ਘਟਿ ਦੇਖਿਆ ॥ ਜੋ ਦੇਖਿ ਦਿਖਾਵੈ ਤਿਸ ਕਉ ਬਲਿ ਜਾਈ ॥ ਗੁਰ ਪਰਸਾਦਿ ਪਰਮ ਪਦੁ ਪਾਈ ॥੧॥ ਕਿਆ ਜਪੁ ਜਾਪਉ ਬਿਨੁ ਜਗਦੀਸੈ ॥ ਗੁਰ ਕੈ ਸਬਦਿ ਮਹਲੁ ਘਰੁ ਦੀਸੈ ॥੧॥ ਰਹਾਉ ॥ ਦੂਜੈ ਭਾਇ ਲਗੇ ਪਛੁਤਾਣੇ ॥ ਜਮ ਦਰਿ ਬਾਧੇ ਆਵਣ ਜਾਣੇ ॥ ਕਿਆ ਲੈ ਆਵਹਿ ਕਿਆ ਲੇ ਜਾਹਿ ॥ ਸਿਰਿ ਜਮਕਾਲੁ ਸਿ ਚੋਟਾ ਖਾਹਿ ॥ ਬਿਨੁ ਗੁਰ ਸਬਦ ਨ ਛੂਟਸਿ ਕੋਇ ॥ ਪਾਖੰਡਿ ਕੀਨ੍ਹ੍ਹੈ ਮੁਕਤਿ ਨ ਹੋਇ ॥੨॥ ਆਪੇ ਸਚੁ ਕੀਆ ਕਰ ਜੋੜਿ ॥ ਅੰਡਜ ਫੋੜਿ ਜੋੜਿ ਵਿਛੋੜਿ ॥ ਧਰਤਿ ਅਕਾਸੁ ਕੀਏ ਬੈਸਣ ਕਉ ਥਾਉ ॥ ਰਾਤਿ ਦਿਨੰਤੁ ਕੀਏ ਭਉ ਭਾਉ ॥ ਜਿਨਿ ਕੀਏ ਕਰਿ ਵੇਖਣਹਾਰਾ ॥ ਅਵਰੁ ਨ ਦੂਜਾ ਸਿਰਜਣਹਾਰਾ ॥੩॥ ਤ੍ਰਿਤੀਆ ਬ੍ਰਹਮਾ ਬਿਸਨੁ ਮਹੇਸਾ ॥ ਦੇਵੀ ਦੇਵ ਉਪਾਏ ਵੇਸਾ ॥ ਜੋਤੀ ਜਾਤੀ ਗਣਤ ਨ ਆਵੈ ॥ ਜਿਨਿ ਸਾਜੀ ਸੋ ਕੀਮਤਿ ਪਾਵੈ ॥ ਕੀਮਤਿ ਪਾਇ ਰਹਿਆ ਭਰਪੂਰਿ ॥ ਕਿਸੁ ਨੇੜੈ ਕਿਸੁ ਆਖਾ ਦੂਰਿ ॥੪॥ ਚਉਥਿ ਉਪਾਏ ਚਾਰੇ ਬੇਦਾ ॥ ਖਾਣੀ ਚਾਰੇ ਬਾਣੀ ਭੇਦਾ ॥ ਅਸਟ ਦਸਾ ਖਟੁ ਤੀਨਿ ਉਪਾਏ ॥ ਸੋ ਬੂਝੈ ਜਿਸੁ ਆਪਿ ਬੁਝਾਏ ॥ ਤੀਨਿ ਸਮਾਵੈ ਚਉਥੈ ਵਾਸਾ ॥ ਪ੍ਰਣਵਤਿ ਨਾਨਕ ਹਮ ਤਾ ਕੇ ਦਾਸਾ ॥੫॥ ਪੰਚਮੀ ਪੰਚ ਭੂਤ ਬੇਤਾਲਾ ॥ ਆਪਿ ਅਗੋਚਰੁ ਪੁਰਖੁ ਨਿਰਾਲਾ ॥ ਇਕਿ ਭ੍ਰਮਿ ਭੂਖੇ ਮੋਹ ਪਿਆਸੇ ॥ ਇਕਿ ਰਸੁ ਚਾਖਿ ਸਬਦਿ ਤ੍ਰਿਪਤਾਸੇ ॥ ਇਕਿ ਰੰਗਿ ਰਾਤੇ ਇਕਿ ਮਰਿ ਧੂਰਿ ॥ ਇਕਿ ਦਰਿ ਘਰਿ ਸਾਚੈ ਦੇਖਿ ਹਦੂਰਿ ॥੬॥ ਝੂਠੇ ਕਉ ਨਾਹੀ ਪਤਿ ਨਾਉ ॥ ਕਬਹੁ ਨ ਸੂਚਾ ਕਾਲਾ ਕਾਉ ॥ ਪਿੰਜਰਿ ਪੰਖੀ ਬੰਧਿਆ ਕੋਇ ॥ ਛੇਰੀਂ ਭਰਮੈ ਮੁਕਤਿ ਨ ਹੋਇ ॥ ਤਉ ਛੂਟੈ ਜਾ ਖਸਮੁ ਛਡਾਏ ॥ ਗੁਰਮਤਿ ਮੇਲੇ ਭਗਤਿ ਦ੍ਰਿੜਾਏ ॥੭॥ ਖਸਟੀ ਖਟੁ ਦਰਸਨ ਪ੍ਰਭ ਸਾਜੇ ॥ ਅਨਹਦ ਸਬਦੁ ਨਿਰਾਲਾ ਵਾਜੇ ॥ ਜੇ ਪ੍ਰਭ ਭਾਵੈ ਤਾ ਮਹਲਿ ਬੁਲਾਵੈ ॥ ਸਬਦੇ ਭੇਦੇ ਤਉ ਪਤਿ ਪਾਵੈ ॥ ਕਰਿ ਕਰਿ ਵੇਸ ਖਪਹਿ ਜਲਿ ਜਾਵਹਿ ॥ ਸਾਚੈ ਸਾਚੇ ਸਾਚਿ ਸਮਾਵਹਿ ॥੮॥ ਸਪਤਮੀ ਸਤੁ ਸੰਤੋਖੁ ਸਰੀਰਿ ॥ ਸਾਤ ਸਮੁੰਦ ਭਰੇ ਨਿਰਮਲ ਨੀਰਿ ॥ ਮਜਨੁ ਸੀਲੁ ਸਚੁ ਰਿਦੈ ਵੀਚਾਰਿ ॥ ਗੁਰ ਕੈ ਸਬਦਿ ਪਾਵੈ ਸਭਿ ਪਾਰਿ ॥ ਮਨਿ ਸਾਚਾ ਮੁਖਿ ਸਾਚਉ ਭਾਇ ॥ ਸਚੁ ਨੀਸਾਣੈ ਠਾਕ ਨ ਪਾਇ ॥੯॥ ਅਸਟਮੀ ਅਸਟ ਸਿਧਿ ਬੁਧਿ ਸਾਧੈ ॥ ਸਚੁ ਨਿਹਕੇਵਲੁ ਕਰਮਿ ਅਰਾਧੈ ॥ ਪਉਣ ਪਾਣੀ ਅਗਨੀ ਬਿਸਰਾਉ ॥ ਤਹੀ ਨਿਰੰਜਨੁ ਸਾਚੋ ਨਾਉ ॥ ਤਿਸੁ ਮਹਿ ਮਨੂਆ ਰਹਿਆ ਲਿਵ ਲਾਇ ॥ ਪ੍ਰਣਵਤਿ ਨਾਨਕੁ ਕਾਲੁ ਨ ਖਾਇ ॥੧੦॥ ਨਾਉ ਨਉਮੀ ਨਵੇ ਨਾਥ ਨਵ ਖੰਡਾ ॥ ਘਟਿ ਘਟਿ ਨਾਥੁ