![]() |
![]() |
![]() |
![]() |
Page 843 ਸੁਖੁ ਨ ਆਗੈ ਹੋਇ ॥ ਮਨਮੁਖ ਮੁਏ ਅਪਣਾ ਜਨਮੁ ਖੋਇ ॥ ਸਤਿਗੁਰੁ ਸੇਵੇ ਭਰਮੁ ਚੁਕਾਏ ॥ ਘਰ ਹੀ ਅੰਦਰਿ ਸਚੁ ਮਹਲੁ ਪਾਏ ॥੯॥ ਆਪੇ ਪੂਰਾ ਕਰੇ ਸੁ ਹੋਇ ॥ ਏਹਿ ਥਿਤੀ ਵਾਰ ਦੂਜਾ ਦੋਇ ॥ ਸਤਿਗੁਰ ਬਾਝਹੁ ਅੰਧੁ ਗੁਬਾਰੁ ॥ ਥਿਤੀ ਵਾਰ ਸੇਵਹਿ ਮੁਗਧ ਗਵਾਰ ॥ ਨਾਨਕ ਗੁਰਮੁਖਿ ਬੂਝੈ ਸੋਝੀ ਪਾਇ ॥ ਇਕਤੁ ਨਾਮਿ ਸਦਾ ਰਹਿਆ ਸਮਾਇ ॥੧੦॥੨॥ ਬਿਲਾਵਲੁ ਮਹਲਾ ੧ ਛੰਤ ਦਖਣੀ ੴ ਸਤਿਗੁਰ ਪ੍ਰਸਾਦਿ ॥ ਮੁੰਧ ਨਵੇਲੜੀਆ ਗੋਇਲਿ ਆਈ ਰਾਮ ॥ ਮਟੁਕੀ ਡਾਰਿ ਧਰੀ ਹਰਿ ਲਿਵ ਲਾਈ ਰਾਮ ॥ ਲਿਵ ਲਾਇ ਹਰਿ ਸਿਉ ਰਹੀ ਗੋਇਲਿ ਸਹਜਿ ਸਬਦਿ ਸੀਗਾਰੀਆ ॥ ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਮਿਲਹੁ ਸਾਚਿ ਪਿਆਰੀਆ ॥ ਧਨ ਭਾਇ ਭਗਤੀ ਦੇਖਿ ਪ੍ਰੀਤਮ ਕਾਮ ਕ੍ਰੋਧੁ ਨਿਵਾਰਿਆ ॥ ਨਾਨਕ ਮੁੰਧ ਨਵੇਲ ਸੁੰਦਰਿ ਦੇਖਿ ਪਿਰੁ ਸਾਧਾਰਿਆ ॥੧॥ ਸਚਿ ਨਵੇਲੜੀਏ ਜੋਬਨਿ ਬਾਲੀ ਰਾਮ ॥ ਆਉ ਨ ਜਾਉ ਕਹੀ ਅਪਨੇ ਸਹ ਨਾਲੀ ਰਾਮ ॥ ਨਾਹ ਅਪਨੇ ਸੰਗਿ ਦਾਸੀ ਮੈ ਭਗਤਿ ਹਰਿ ਕੀ ਭਾਵਏ ॥ ਅਗਾਧਿ ਬੋਧਿ ਅਕਥੁ ਕਥੀਐ ਸਹਜਿ ਪ੍ਰਭ ਗੁਣ ਗਾਵਏ ॥ ਰਾਮ ਨਾਮ ਰਸਾਲ ਰਸੀਆ ਰਵੈ ਸਾਚਿ ਪਿਆਰੀਆ ॥ ਗੁਰਿ ਸਬਦੁ ਦੀਆ ਦਾਨੁ ਕੀਆ ਨਾਨਕਾ ਵੀਚਾਰੀਆ ॥੨॥ ਸ੍ਰੀਧਰ ਮੋਹਿਅੜੀ ਪਿਰ ਸੰਗਿ ਸੂਤੀ ਰਾਮ ॥ ਗੁਰ ਕੈ ਭਾਇ ਚਲੋ ਸਾਚਿ ਸੰਗੂਤੀ ਰਾਮ ॥ ਧਨ ਸਾਚਿ ਸੰਗੂਤੀ ਹਰਿ ਸੰਗਿ ਸੂਤੀ ਸੰਗਿ ਸਖੀ ਸਹੇਲੀਆ ॥ ਇਕ ਭਾਇ ਇਕ ਮਨਿ ਨਾਮੁ ਵਸਿਆ ਸਤਿਗੁਰੂ ਹਮ ਮੇਲੀਆ ॥ ਦਿਨੁ ਰੈਣਿ ਘੜੀ ਨ ਚਸਾ ਵਿਸਰੈ ਸਾਸਿ ਸਾਸਿ ਨਿਰੰਜਨੋ ॥ ਸਬਦਿ ਜੋਤਿ ਜਗਾਇ ਦੀਪਕੁ ਨਾਨਕਾ ਭਉ ਭੰਜਨੋ ॥੩॥ ਜੋਤਿ ਸਬਾਇੜੀਏ ਤ੍ਰਿਭਵਣ ਸਾਰੇ ਰਾਮ ॥ ਘਟਿ ਘਟਿ ਰਵਿ ਰਹਿਆ ਅਲਖ ਅਪਾਰੇ ਰਾਮ ॥ ਅਲਖ ਅਪਾਰ ਅਪਾਰੁ ਸਾਚਾ ਆਪੁ ਮਾਰਿ ਮਿਲਾਈਐ ॥ ਹਉਮੈ ਮਮਤਾ ਲੋਭੁ ਜਾਲਹੁ ਸਬਦਿ ਮੈਲੁ ਚੁਕਾਈਐ ॥ ਦਰਿ ਜਾਇ ਦਰਸਨੁ ਕਰੀ ਭਾਣੈ ਤਾਰਿ ਤਾਰਣਹਾਰਿਆ ॥ ਹਰਿ ਨਾਮੁ ਅੰਮ੍ਰਿਤੁ ਚਾਖਿ ਤ੍ਰਿਪਤੀ ਨਾਨਕਾ ਉਰ ਧਾਰਿਆ ॥੪॥੧॥ ਬਿਲਾਵਲੁ ਮਹਲਾ ੧ ॥ ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ ॥ ਮੋਹੀ ਪ੍ਰੇਮ ਪਿਰੇ ਪ੍ਰਭਿ ਅਬਿਨਾਸੀ ਰਾਮ ॥ ਅਵਿਗਤੋ ਹਰਿ ਨਾਥੁ ਨਾਥਹ ਤਿਸੈ ਭਾਵੈ ਸੋ ਥੀਐ ॥ ਕਿਰਪਾਲੁ ਸਦਾ ਦਇਆਲੁ ਦਾਤਾ |