![]() |
![]() |
![]() |
![]() |
Page 844 ਜੀਆ ਅੰਦਰਿ ਤੂੰ ਜੀਐ ॥ ਮੈ ਅਵਰੁ ਗਿਆਨੁ ਨ ਧਿਆਨੁ ਪੂਜਾ ਹਰਿ ਨਾਮੁ ਅੰਤਰਿ ਵਸਿ ਰਹੇ ॥ ਭੇਖੁ ਭਵਨੀ ਹਠੁ ਨ ਜਾਨਾ ਨਾਨਕਾ ਸਚੁ ਗਹਿ ਰਹੇ ॥੧॥ ਭਿੰਨੜੀ ਰੈਣਿ ਭਲੀ ਦਿਨਸ ਸੁਹਾਏ ਰਾਮ ॥ ਨਿਜ ਘਰਿ ਸੂਤੜੀਏ ਪਿਰਮੁ ਜਗਾਏ ਰਾਮ ॥ ਨਵ ਹਾਣਿ ਨਵ ਧਨ ਸਬਦਿ ਜਾਗੀ ਆਪਣੇ ਪਿਰ ਭਾਣੀਆ ॥ ਤਜਿ ਕੂੜੁ ਕਪਟੁ ਸੁਭਾਉ ਦੂਜਾ ਚਾਕਰੀ ਲੋਕਾਣੀਆ ॥ ਮੈ ਨਾਮੁ ਹਰਿ ਕਾ ਹਾਰੁ ਕੰਠੇ ਸਾਚ ਸਬਦੁ ਨੀਸਾਣਿਆ ॥ ਕਰ ਜੋੜਿ ਨਾਨਕੁ ਸਾਚੁ ਮਾਗੈ ਨਦਰਿ ਕਰਿ ਤੁਧੁ ਭਾਣਿਆ ॥੨॥ ਜਾਗੁ ਸਲੋਨੜੀਏ ਬੋਲੈ ਗੁਰਬਾਣੀ ਰਾਮ ॥ ਜਿਨਿ ਸੁਣਿ ਮੰਨਿਅੜੀ ਅਕਥ ਕਹਾਣੀ ਰਾਮ ॥ ਅਕਥ ਕਹਾਣੀ ਪਦੁ ਨਿਰਬਾਣੀ ਕੋ ਵਿਰਲਾ ਗੁਰਮੁਖਿ ਬੂਝਏ ॥ ਓਹੁ ਸਬਦਿ ਸਮਾਏ ਆਪੁ ਗਵਾਏ ਤ੍ਰਿਭਵਣ ਸੋਝੀ ਸੂਝਏ ॥ ਰਹੈ ਅਤੀਤੁ ਅਪਰੰਪਰਿ ਰਾਤਾ ਸਾਚੁ ਮਨਿ ਗੁਣ ਸਾਰਿਆ ॥ ਓਹੁ ਪੂਰਿ ਰਹਿਆ ਸਰਬ ਠਾਈ ਨਾਨਕਾ ਉਰਿ ਧਾਰਿਆ ॥੩॥ ਮਹਲਿ ਬੁਲਾਇੜੀਏ ਭਗਤਿ ਸਨੇਹੀ ਰਾਮ ॥ ਗੁਰਮਤਿ ਮਨਿ ਰਹਸੀ ਸੀਝਸਿ ਦੇਹੀ ਰਾਮ ॥ ਮਨੁ ਮਾਰਿ ਰੀਝੈ ਸਬਦਿ ਸੀਝੈ ਤ੍ਰੈ ਲੋਕ ਨਾਥੁ ਪਛਾਣਏ ॥ ਮਨੁ ਡੀਗਿ ਡੋਲਿ ਨ ਜਾਇ ਕਤ ਹੀ ਆਪਣਾ ਪਿਰੁ ਜਾਣਏ ॥ ਮੈ ਆਧਾਰੁ ਤੇਰਾ ਤੂ ਖਸਮੁ ਮੇਰਾ ਮੈ ਤਾਣੁ ਤਕੀਆ ਤੇਰਓ ॥ ਸਾਚਿ ਸੂਚਾ ਸਦਾ ਨਾਨਕ ਗੁਰ ਸਬਦਿ ਝਗਰੁ ਨਿਬੇਰਓ ॥੪॥੨॥ ਛੰਤ ਬਿਲਾਵਲੁ ਮਹਲਾ ੪ ਮੰਗਲ ੴ ਸਤਿਗੁਰ ਪ੍ਰਸਾਦਿ ॥ ਮੇਰਾ ਹਰਿ ਪ੍ਰਭੁ ਸੇਜੈ ਆਇਆ ਮਨੁ ਸੁਖਿ ਸਮਾਣਾ ਰਾਮ ॥ ਗੁਰਿ ਤੁਠੈ ਹਰਿ ਪ੍ਰਭੁ ਪਾਇਆ ਰੰਗਿ ਰਲੀਆ ਮਾਣਾ ਰਾਮ ॥ ਵਡਭਾਗੀਆ ਸੋਹਾਗਣੀ ਹਰਿ ਮਸਤਕਿ ਮਾਣਾ ਰਾਮ ॥ ਹਰਿ ਪ੍ਰਭੁ ਹਰਿ ਸੋਹਾਗੁ ਹੈ ਨਾਨਕ ਮਨਿ ਭਾਣਾ ਰਾਮ ॥੧॥ ਨਿੰਮਾਣਿਆ ਹਰਿ ਮਾਣੁ ਹੈ ਹਰਿ ਪ੍ਰਭੁ ਹਰਿ ਆਪੈ ਰਾਮ ॥ ਗੁਰਮੁਖਿ ਆਪੁ ਗਵਾਇਆ ਨਿਤ ਹਰਿ ਹਰਿ ਜਾਪੈ ਰਾਮ ॥ ਮੇਰੇ ਹਰਿ ਪ੍ਰਭ ਭਾਵੈ ਸੋ ਕਰੈ ਹਰਿ ਰੰਗਿ ਹਰਿ ਰਾਪੈ ਰਾਮ ॥ ਜਨੁ ਨਾਨਕੁ ਸਹਜਿ ਮਿਲਾਇਆ ਹਰਿ ਰਸਿ ਹਰਿ ਧ੍ਰਾਪੈ ਰਾਮ ॥੨॥ ਮਾਣਸ ਜਨਮਿ ਹਰਿ ਪਾਈਐ ਹਰਿ ਰਾਵਣ ਵੇਰਾ ਰਾਮ ॥ ਗੁਰਮੁਖਿ ਮਿਲੁ ਸੋਹਾਗਣੀ ਰੰਗੁ ਹੋਇ ਘਣੇਰਾ ਰਾਮ ॥ ਜਿਨ ਮਾਣਸ ਜਨਮਿ ਨ ਪਾਇਆ ਤਿਨ੍ਹ੍ਹ ਭਾਗੁ ਮੰਦੇਰਾ ਰਾਮ ॥ ਹਰਿ ਹਰਿ ਹਰਿ ਹਰਿ ਰਾਖੁ ਪ੍ਰਭ ਨਾਨਕੁ ਜਨੁ ਤੇਰਾ ਰਾਮ ॥੩॥ ਗੁਰਿ ਹਰਿ ਪ੍ਰਭੁ ਅਗਮੁ ਦ੍ਰਿੜਾਇਆ ਮਨੁ ਤਨੁ ਰੰਗਿ ਭੀਨਾ ਰਾਮ ॥ |