![]() |
![]() |
![]() |
![]() |
Page 845 ਭਗਤਿ ਵਛਲੁ ਹਰਿ ਨਾਮੁ ਹੈ ਗੁਰਮੁਖਿ ਹਰਿ ਲੀਨਾ ਰਾਮ ॥ ਬਿਨੁ ਹਰਿ ਨਾਮ ਨ ਜੀਵਦੇ ਜਿਉ ਜਲ ਬਿਨੁ ਮੀਨਾ ਰਾਮ ॥ ਸਫਲ ਜਨਮੁ ਹਰਿ ਪਾਇਆ ਨਾਨਕ ਪ੍ਰਭਿ ਕੀਨਾ ਰਾਮ ॥੪॥੧॥੩॥ ਬਿਲਾਵਲੁ ਮਹਲਾ ੪ ਸਲੋਕੁ ॥ ਹਰਿ ਪ੍ਰਭੁ ਸਜਣੁ ਲੋੜਿ ਲਹੁ ਮਨਿ ਵਸੈ ਵਡਭਾਗੁ ॥ ਗੁਰਿ ਪੂਰੈ ਵੇਖਾਲਿਆ ਨਾਨਕ ਹਰਿ ਲਿਵ ਲਾਗੁ ॥੧॥ ਛੰਤ ॥ ਮੇਰਾ ਹਰਿ ਪ੍ਰਭੁ ਰਾਵਣਿ ਆਈਆ ਹਉਮੈ ਬਿਖੁ ਝਾਗੇ ਰਾਮ ॥ ਗੁਰਮਤਿ ਆਪੁ ਮਿਟਾਇਆ ਹਰਿ ਹਰਿ ਲਿਵ ਲਾਗੇ ਰਾਮ ॥ ਅੰਤਰਿ ਕਮਲੁ ਪਰਗਾਸਿਆ ਗੁਰ ਗਿਆਨੀ ਜਾਗੇ ਰਾਮ ॥ ਜਨ ਨਾਨਕ ਹਰਿ ਪ੍ਰਭੁ ਪਾਇਆ ਪੂਰੈ ਵਡਭਾਗੇ ਰਾਮ ॥੧॥ ਹਰਿ ਪ੍ਰਭੁ ਹਰਿ ਮਨਿ ਭਾਇਆ ਹਰਿ ਨਾਮਿ ਵਧਾਈ ਰਾਮ ॥ ਗੁਰਿ ਪੂਰੈ ਪ੍ਰਭੁ ਪਾਇਆ ਹਰਿ ਹਰਿ ਲਿਵ ਲਾਈ ਰਾਮ ॥ ਅਗਿਆਨੁ ਅੰਧੇਰਾ ਕਟਿਆ ਜੋਤਿ ਪਰਗਟਿਆਈ ਰਾਮ ॥ ਜਨ ਨਾਨਕ ਨਾਮੁ ਅਧਾਰੁ ਹੈ ਹਰਿ ਨਾਮਿ ਸਮਾਈ ਰਾਮ ॥੨॥ ਧਨ ਹਰਿ ਪ੍ਰਭਿ ਪਿਆਰੈ ਰਾਵੀਆ ਜਾਂ ਹਰਿ ਪ੍ਰਭ ਭਾਈ ਰਾਮ ॥ ਅਖੀ ਪ੍ਰੇਮ ਕਸਾਈਆ ਜਿਉ ਬਿਲਕ ਮਸਾਈ ਰਾਮ ॥ ਗੁਰਿ ਪੂਰੈ ਹਰਿ ਮੇਲਿਆ ਹਰਿ ਰਸਿ ਆਘਾਈ ਰਾਮ ॥ ਜਨ ਨਾਨਕ ਨਾਮਿ ਵਿਗਸਿਆ ਹਰਿ ਹਰਿ ਲਿਵ ਲਾਈ ਰਾਮ ॥੩॥ ਹਮ ਮੂਰਖ ਮੁਗਧ ਮਿਲਾਇਆ ਹਰਿ ਕਿਰਪਾ ਧਾਰੀ ਰਾਮ ॥ ਧਨੁ ਧੰਨੁ ਗੁਰੂ ਸਾਬਾਸਿ ਹੈ ਜਿਨਿ ਹਉਮੈ ਮਾਰੀ ਰਾਮ ॥ ਜਿਨ੍ਹ੍ਹ ਵਡਭਾਗੀਆ ਵਡਭਾਗੁ ਹੈ ਹਰਿ ਹਰਿ ਉਰ ਧਾਰੀ ਰਾਮ ॥ ਜਨ ਨਾਨਕ ਨਾਮੁ ਸਲਾਹਿ ਤੂ ਨਾਮੇ ਬਲਿਹਾਰੀ ਰਾਮ ॥੪॥੨॥੪॥ ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥ ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥ ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥ ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥ ਇਕ ਚਿਤਿ ਇਕ ਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥ ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥ ਬਿਨਵੰਤਿ ਨਾਨਕ ਦਾਸੁ ਤੇਰਾ |