![]() |
![]() |
![]() |
![]() |
Page 850 ਝਖਿ ਝਖਿ ਪਵੈ ਝੜਿ ॥੨॥ ਸਲੋਕ ਮਃ ੩ ॥ ਬ੍ਰਹਮੁ ਬਿੰਦਹਿ ਤੇ ਬ੍ਰਾਹਮਣਾ ਜੇ ਚਲਹਿ ਸਤਿਗੁਰ ਭਾਇ ॥ ਜਿਨ ਕੈ ਹਿਰਦੈ ਹਰਿ ਵਸੈ ਹਉਮੈ ਰੋਗੁ ਗਵਾਇ ॥ ਗੁਣ ਰਵਹਿ ਗੁਣ ਸੰਗ੍ਰਹਹਿ ਜੋਤੀ ਜੋਤਿ ਮਿਲਾਇ ॥ ਇਸੁ ਜੁਗ ਮਹਿ ਵਿਰਲੇ ਬ੍ਰਾਹਮਣ ਬ੍ਰਹਮੁ ਬਿੰਦਹਿ ਚਿਤੁ ਲਾਇ ॥ ਨਾਨਕ ਜਿਨ੍ਹ੍ਹ ਕਉ ਨਦਰਿ ਕਰੇ ਹਰਿ ਸਚਾ ਸੇ ਨਾਮਿ ਰਹੇ ਲਿਵ ਲਾਇ ॥੧॥ ਮਃ ੩ ॥ ਸਤਿਗੁਰ ਕੀ ਸੇਵ ਨ ਕੀਤੀਆ ਸਬਦਿ ਨ ਲਗੋ ਭਾਉ ॥ ਹਉਮੈ ਰੋਗੁ ਕਮਾਵਣਾ ਅਤਿ ਦੀਰਘੁ ਬਹੁ ਸੁਆਉ ॥ ਮਨਹਠਿ ਕਰਮ ਕਮਾਵਣੇ ਫਿਰਿ ਫਿਰਿ ਜੋਨੀ ਪਾਇ ॥ ਗੁਰਮੁਖਿ ਜਨਮੁ ਸਫਲੁ ਹੈ ਜਿਸ ਨੋ ਆਪੇ ਲਏ ਮਿਲਾਇ ॥ ਨਾਨਕ ਨਦਰੀ ਨਦਰਿ ਕਰੇ ਤਾ ਨਾਮ ਧਨੁ ਪਲੈ ਪਾਇ ॥੨॥ ਪਉੜੀ ॥ ਸਭ ਵਡਿਆਈਆ ਹਰਿ ਨਾਮ ਵਿਚਿ ਹਰਿ ਗੁਰਮੁਖਿ ਧਿਆਈਐ ॥ ਜਿ ਵਸਤੁ ਮੰਗੀਐ ਸਾਈ ਪਾਈਐ ਜੇ ਨਾਮਿ ਚਿਤੁ ਲਾਈਐ ॥ ਗੁਹਜ ਗਲ ਜੀਅ ਕੀ ਕੀਚੈ ਸਤਿਗੁਰੂ ਪਾਸਿ ਤਾ ਸਰਬ ਸੁਖੁ ਪਾਈਐ ॥ ਗੁਰੁ ਪੂਰਾ ਹਰਿ ਉਪਦੇਸੁ ਦੇਇ ਸਭ ਭੁਖ ਲਹਿ ਜਾਈਐ ॥ ਜਿਸੁ ਪੂਰਬਿ ਹੋਵੈ ਲਿਖਿਆ ਸੋ ਹਰਿ ਗੁਣ ਗਾਈਐ ॥੩॥ ਸਲੋਕ ਮਃ ੩ ॥ ਸਤਿਗੁਰ ਤੇ ਖਾਲੀ ਕੋ ਨਹੀ ਮੇਰੈ ਪ੍ਰਭਿ ਮੇਲਿ ਮਿਲਾਏ ॥ ਸਤਿਗੁਰ ਕਾ ਦਰਸਨੁ ਸਫਲੁ ਹੈ ਜੇਹਾ ਕੋ ਇਛੇ ਤੇਹਾ ਫਲੁ ਪਾਏ ॥ ਗੁਰ ਕਾ ਸਬਦੁ ਅੰਮ੍ਰਿਤੁ ਹੈ ਸਭ ਤ੍ਰਿਸਨਾ ਭੁਖ ਗਵਾਏ ॥ ਹਰਿ ਰਸੁ ਪੀ ਸੰਤੋਖੁ ਹੋਆ ਸਚੁ ਵਸਿਆ ਮਨਿ ਆਏ ॥ ਸਚੁ ਧਿਆਇ ਅਮਰਾ ਪਦੁ ਪਾਇਆ ਅਨਹਦ ਸਬਦ ਵਜਾਏ ॥ ਸਚੋ ਦਹ ਦਿਸਿ ਪਸਰਿਆ ਗੁਰ ਕੈ ਸਹਜਿ ਸੁਭਾਏ ॥ ਨਾਨਕ ਜਿਨ ਅੰਦਰਿ ਸਚੁ ਹੈ ਸੇ ਜਨ ਛਪਹਿ ਨ ਕਿਸੈ ਦੇ ਛਪਾਏ ॥੧॥ ਮਃ ੩ ॥ ਗੁਰ ਸੇਵਾ ਤੇ ਹਰਿ ਪਾਈਐ ਜਾ ਕਉ ਨਦਰਿ ਕਰੇਇ ॥ ਮਾਨਸ ਤੇ ਦੇਵਤੇ ਭਏ ਸਚੀ ਭਗਤਿ ਜਿਸੁ ਦੇਇ ॥ ਹਉਮੈ ਮਾਰਿ ਮਿਲਾਇਅਨੁ ਗੁਰ ਕੈ ਸਬਦਿ ਸੁਚੇਇ ॥ ਨਾਨਕ ਸਹਜੇ ਮਿਲਿ ਰਹੇ ਨਾਮੁ ਵਡਿਆਈ ਦੇਇ ॥੨॥ ਪਉੜੀ ॥ ਗੁਰ ਸਤਿਗੁਰ ਵਿਚਿ ਨਾਵੈ ਕੀ ਵਡੀ ਵਡਿਆਈ ਹਰਿ ਕਰਤੈ ਆਪਿ ਵਧਾਈ ॥ ਸੇਵਕ ਸਿਖ ਸਭਿ ਵੇਖਿ ਵੇਖਿ ਜੀਵਨ੍ਹ੍ਹਿ ਓਨ੍ਹ੍ਹਾ ਅੰਦਰਿ ਹਿਰਦੈ ਭਾਈ ॥ ਨਿੰਦਕ ਦੁਸਟ ਵਡਿਆਈ ਵੇਖਿ ਨ ਸਕਨਿ ਓਨ੍ਹ੍ਹਾ ਪਰਾਇਆ ਭਲਾ ਨ ਸੁਖਾਈ ॥ ਕਿਆ ਹੋਵੈ ਕਿਸ ਹੀ ਕੀ ਝਖ ਮਾਰੀ ਜਾ ਸਚੇ ਸਿਉ ਬਣਿ ਆਈ ॥ ਜਿ ਗਲ ਕਰਤੇ ਭਾਵੈ ਸਾ ਨਿਤ ਨਿਤ ਚੜੈ ਸਵਾਈ ਸਭ ਝਖਿ ਝਖਿ ਮਰੈ ਲੋਕਾਈ ॥੪॥ ਸਲੋਕ ਮਃ ੩ ॥ ਧ੍ਰਿਗੁ ਏਹ ਆਸਾ ਦੂਜੇ ਭਾਵ ਕੀ ਜੋ ਮੋਹਿ ਮਾਇਆ ਚਿਤੁ ਲਾਏ ॥ ਹਰਿ ਸੁਖੁ |