![]() |
![]() |
![]() |
![]() |
Page 856 ਰਾਖੀਐ ਫਿਰਿ ਫਿਰਿ ਲਪਟਾਈ ॥੨॥ ਜਰਾ ਜੀਵਨ ਜੋਬਨੁ ਗਇਆ ਕਿਛੁ ਕੀਆ ਨ ਨੀਕਾ ॥ ਇਹੁ ਜੀਅਰਾ ਨਿਰਮੋਲਕੋ ਕਉਡੀ ਲਗਿ ਮੀਕਾ ॥੩॥ ਕਹੁ ਕਬੀਰ ਮੇਰੇ ਮਾਧਵਾ ਤੂ ਸਰਬ ਬਿਆਪੀ ॥ ਤੁਮ ਸਮਸਰਿ ਨਾਹੀ ਦਇਆਲੁ ਮੋਹਿ ਸਮਸਰਿ ਪਾਪੀ ॥੪॥੩॥ ਬਿਲਾਵਲੁ ॥ ਨਿਤ ਉਠਿ ਕੋਰੀ ਗਾਗਰਿ ਆਨੈ ਲੀਪਤ ਜੀਉ ਗਇਓ ॥ ਤਾਨਾ ਬਾਨਾ ਕਛੂ ਨ ਸੂਝੈ ਹਰਿ ਹਰਿ ਰਸਿ ਲਪਟਿਓ ॥੧॥ ਹਮਾਰੇ ਕੁਲ ਕਉਨੇ ਰਾਮੁ ਕਹਿਓ ॥ ਜਬ ਕੀ ਮਾਲਾ ਲਈ ਨਿਪੂਤੇ ਤਬ ਤੇ ਸੁਖੁ ਨ ਭਇਓ ॥੧॥ ਰਹਾਉ ॥ ਸੁਨਹੁ ਜਿਠਾਨੀ ਸੁਨਹੁ ਦਿਰਾਨੀ ਅਚਰਜੁ ਏਕੁ ਭਇਓ ॥ ਸਾਤ ਸੂਤ ਇਨਿ ਮੁਡੀਂਏ ਖੋਏ ਇਹੁ ਮੁਡੀਆ ਕਿਉ ਨ ਮੁਇਓ ॥੨॥ ਸਰਬ ਸੁਖਾ ਕਾ ਏਕੁ ਹਰਿ ਸੁਆਮੀ ਸੋ ਗੁਰਿ ਨਾਮੁ ਦਇਓ ॥ ਸੰਤ ਪ੍ਰਹਲਾਦ ਕੀ ਪੈਜ ਜਿਨਿ ਰਾਖੀ ਹਰਨਾਖਸੁ ਨਖ ਬਿਦਰਿਓ ॥੩॥ ਘਰ ਕੇ ਦੇਵ ਪਿਤਰ ਕੀ ਛੋਡੀ ਗੁਰ ਕੋ ਸਬਦੁ ਲਇਓ ॥ ਕਹਤ ਕਬੀਰੁ ਸਗਲ ਪਾਪ ਖੰਡਨੁ ਸੰਤਹ ਲੈ ਉਧਰਿਓ ॥ ੪॥੪॥ ਬਿਲਾਵਲੁ ॥ ਕੋਊ ਹਰਿ ਸਮਾਨਿ ਨਹੀ ਰਾਜਾ ॥ ਏ ਭੂਪਤਿ ਸਭ ਦਿਵਸ ਚਾਰਿ ਕੇ ਝੂਠੇ ਕਰਤ ਦਿਵਾਜਾ ॥੧॥ ਰਹਾਉ ॥ ਤੇਰੋ ਜਨੁ ਹੋਇ ਸੋਇ ਕਤ ਡੋਲੈ ਤੀਨਿ ਭਵਨ ਪਰ ਛਾਜਾ ॥ ਹਾਥੁ ਪਸਾਰਿ ਸਕੈ ਕੋ ਜਨ ਕਉ ਬੋਲਿ ਸਕੈ ਨ ਅੰਦਾਜਾ ॥੧॥ ਚੇਤਿ ਅਚੇਤ ਮੂੜ ਮਨ ਮੇਰੇ ਬਾਜੇ ਅਨਹਦ ਬਾਜਾ ॥ ਕਹਿ ਕਬੀਰ ਸੰਸਾ ਭ੍ਰਮੁ ਚੂਕੋ ਧ੍ਰੂ ਪ੍ਰਹਿਲਾਦ ਨਿਵਾਜਾ ॥੨॥੫॥ ਬਿਲਾਵਲੁ ॥ ਰਾਖਿ ਲੇਹੁ ਹਮ ਤੇ ਬਿਗਰੀ ॥ ਸੀਲੁ ਧਰਮੁ ਜਪੁ ਭਗਤਿ ਨ ਕੀਨੀ ਹਉ ਅਭਿਮਾਨ ਟੇਢ ਪਗਰੀ ॥੧॥ ਰਹਾਉ ॥ ਅਮਰ ਜਾਨਿ ਸੰਚੀ ਇਹ ਕਾਇਆ ਇਹ ਮਿਥਿਆ ਕਾਚੀ ਗਗਰੀ ॥ ਜਿਨਹਿ ਨਿਵਾਜਿ ਸਾਜਿ ਹਮ ਕੀਏ ਤਿਸਹਿ ਬਿਸਾਰਿ ਅਵਰ ਲਗਰੀ ॥੧॥ ਸੰਧਿਕ ਤੋਹਿ ਸਾਧ ਨਹੀ ਕਹੀਅਉ ਸਰਨਿ ਪਰੇ ਤੁਮਰੀ ਪਗਰੀ ॥ ਕਹਿ ਕਬੀਰ ਇਹ ਬਿਨਤੀ ਸੁਨੀਅਹੁ ਮਤ ਘਾਲਹੁ ਜਮ ਕੀ ਖਬਰੀ ॥੨॥੬॥ ਬਿਲਾਵਲੁ ॥ ਦਰਮਾਦੇ ਠਾਢੇ ਦਰਬਾਰਿ ॥ ਤੁਝ ਬਿਨੁ ਸੁਰਤਿ ਕਰੈ ਕੋ ਮੇਰੀ ਦਰਸਨੁ ਦੀਜੈ ਖੋਲ੍ਹ੍ਹਿ ਕਿਵਾਰ ॥੧॥ ਰਹਾਉ ॥ ਤੁਮ ਧਨ ਧਨੀ ਉਦਾਰ ਤਿਆਗੀ ਸ੍ਰਵਨਨ੍ਹ੍ਹ ਸੁਨੀਅਤੁ ਸੁਜਸੁ ਤੁਮ੍ਹ੍ਹਾਰ ॥ ਮਾਗਉ ਕਾਹਿ ਰੰਕ ਸਭ ਦੇਖਉ ਤੁਮ੍ਹ੍ਹ ਹੀ ਤੇ ਮੇਰੋ ਨਿਸਤਾਰੁ ॥੧॥ ਜੈਦੇਉ ਨਾਮਾ ਬਿਪ ਸੁਦਾਮਾ ਤਿਨ ਕਉ ਕ੍ਰਿਪਾ ਭਈ ਹੈ ਅਪਾਰ ॥ ਕਹਿ ਕਬੀਰ ਤੁਮ ਸੰਮ੍ਰਥ ਦਾਤੇ ਚਾਰਿ ਪਦਾਰਥ ਦੇਤ ਨ ਬਾਰ ॥੨॥੭॥ ਬਿਲਾਵਲੁ ॥ ਡੰਡਾ ਮੁੰਦ੍ਰਾ ਖਿੰਥਾ ਆਧਾਰੀ ॥ ਭ੍ਰਮ ਕੈ |