![]() |
![]() |
![]() |
![]() |
Page 859 ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥ ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥ ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ ਪ੍ਰਭੁ ਘਾਲਿਆ ਕਿਸੈ ਕਾ ਇਕੁ ਤਿਲੁ ਨ ਗਵਾਈ ॥ ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ ਮਹਿ ਸੁਆਮੀ ਰਹਿਆ ਸਮਾਈ ॥੧॥ ਮੇਰੇ ਮਨ ਆਸਾ ਕਰਿ ਜਗਦੀਸ ਗੁਸਾਈ ॥ ਜੋ ਬਿਨੁ ਹਰਿ ਆਸ ਅਵਰ ਕਾਹੂ ਕੀ ਕੀਜੈ ਸਾ ਨਿਹਫਲ ਆਸ ਸਭ ਬਿਰਥੀ ਜਾਈ ॥੧॥ ਰਹਾਉ ॥ ਜੋ ਦੀਸੈ ਮਾਇਆ ਮੋਹ ਕੁਟੰਬੁ ਸਭੁ ਮਤ ਤਿਸ ਕੀ ਆਸ ਲਗਿ ਜਨਮੁ ਗਵਾਈ ॥ ਇਨ੍ਹ੍ਹ ਕੈ ਕਿਛੁ ਹਾਥਿ ਨਹੀ ਕਹਾ ਕਰਹਿ ਇਹਿ ਬਪੁੜੇ ਇਨ੍ਹ੍ਹ ਕਾ ਵਾਹਿਆ ਕਛੁ ਨ ਵਸਾਈ ॥ ਮੇਰੇ ਮਨ ਆਸ ਕਰਿ ਹਰਿ ਪ੍ਰੀਤਮ ਅਪੁਨੇ ਕੀ ਜੋ ਤੁਝੁ ਤਾਰੈ ਤੇਰਾ ਕੁਟੰਬੁ ਸਭੁ ਛਡਾਈ ॥੨॥ ਜੇ ਕਿਛੁ ਆਸ ਅਵਰ ਕਰਹਿ ਪਰਮਿਤ੍ਰੀ ਮਤ ਤੂੰ ਜਾਣਹਿ ਤੇਰੈ ਕਿਤੈ ਕੰਮਿ ਆਈ ॥ ਇਹ ਆਸ ਪਰਮਿਤ੍ਰੀ ਭਾਉ ਦੂਜਾ ਹੈ ਖਿਨ ਮਹਿ ਝੂਠੁ ਬਿਨਸਿ ਸਭ ਜਾਈ ॥ ਮੇਰੇ ਮਨ ਆਸਾ ਕਰਿ ਹਰਿ ਪ੍ਰੀਤਮ ਸਾਚੇ ਕੀ ਜੋ ਤੇਰਾ ਘਾਲਿਆ ਸਭੁ ਥਾਇ ਪਾਈ ॥੩॥ ਆਸਾ ਮਨਸਾ ਸਭ ਤੇਰੀ |