Page 863

ਗਨੀ ॥ ਲਾਲ ਨਾਮ ਜਾ ਕੈ ਭਰੇ ਭੰਡਾਰ ॥ ਸਗਲ ਘਟਾ ਦੇਵੈ ਆਧਾਰ ॥੩॥ ਸਤਿ ਪੁਰਖੁ ਜਾ ਕੋ ਹੈ ਨਾਉ ॥ ਮਿਟਹਿ ਕੋਟਿ ਅਘ ਨਿਮਖ ਜਸੁ ਗਾਉ ॥ ਬਾਲ ਸਖਾਈ ਭਗਤਨ ਕੋ ਮੀਤ ॥ ਪ੍ਰਾਨ ਅਧਾਰ ਨਾਨਕ ਹਿਤ ਚੀਤ ॥੪॥੧॥੩॥ ਗੋਂਡ ਮਹਲਾ ੫ ॥ ਨਾਮ ਸੰਗਿ ਕੀਨੋ ਬਿਉਹਾਰੁ ॥ ਨਾਮ ਹੀ ਇਸੁ ਮਨ ਕਾ ਅਧਾਰੁ ॥ ਨਾਮੋ ਹੀ ਚਿਤਿ ਕੀਨੀ ਓਟ ॥ ਨਾਮੁ ਜਪਤ ਮਿਟਹਿ ਪਾਪ ਕੋਟਿ ॥੧॥ ਰਾਸਿ ਦੀਈ ਹਰਿ ਏਕੋ ਨਾਮੁ ॥ ਮਨ ਕਾ ਇਸਟੁ ਗੁਰ ਸੰਗਿ ਧਿਆਨੁ ॥੧॥ ਰਹਾਉ ॥ ਨਾਮੁ ਹਮਾਰੇ ਜੀਅ ਕੀ ਰਾਸਿ ॥ ਨਾਮੋ ਸੰਗੀ ਜਤ ਕਤ ਜਾਤ ॥ ਨਾਮੋ ਹੀ ਮਨਿ ਲਾਗਾ ਮੀਠਾ ॥ ਜਲਿ ਥਲਿ ਸਭ ਮਹਿ ਨਾਮੋ ਡੀਠਾ ॥੨॥ ਨਾਮੇ ਦਰਗਹ ਮੁਖ ਉਜਲੇ ॥ ਨਾਮੇ ਸਗਲੇ ਕੁਲ ਉਧਰੇ ॥ ਨਾਮਿ ਹਮਾਰੇ ਕਾਰਜ ਸੀਧ ॥ ਨਾਮ ਸੰਗਿ ਇਹੁ ਮਨੂਆ ਗੀਧ ॥੩॥ ਨਾਮੇ ਹੀ ਹਮ ਨਿਰਭਉ ਭਏ ॥ ਨਾਮੇ ਆਵਨ ਜਾਵਨ ਰਹੇ ॥ ਗੁਰਿ ਪੂਰੈ ਮੇਲੇ ਗੁਣਤਾਸ ॥ ਕਹੁ ਨਾਨਕ ਸੁਖਿ ਸਹਜਿ ਨਿਵਾਸੁ ॥੪॥੨॥੪॥ ਗੋਂਡ ਮਹਲਾ ੫ ॥ ਨਿਮਾਨੇ ਕਉ ਜੋ ਦੇਤੋ ਮਾਨੁ ॥ ਸਗਲ ਭੂਖੇ ਕਉ ਕਰਤਾ ਦਾਨੁ ॥ ਗਰਭ ਘੋਰ ਮਹਿ ਰਾਖਨਹਾਰੁ ॥ ਤਿਸੁ ਠਾਕੁਰ ਕਉ ਸਦਾ ਨਮਸਕਾਰੁ ॥੧॥ ਐਸੋ ਪ੍ਰਭੁ ਮਨ ਮਾਹਿ ਧਿਆਇ ॥ ਘਟਿ ਅਵਘਟਿ ਜਤ ਕਤਹਿ ਸਹਾਇ ॥੧॥ ਰਹਾਉ ॥ ਰੰਕੁ ਰਾਉ ਜਾ ਕੈ ਏਕ ਸਮਾਨਿ ॥ ਕੀਟ ਹਸਤਿ ਸਗਲ ਪੂਰਾਨ ॥ ਬੀਓ ਪੂਛਿ ਨ ਮਸਲਤਿ ਧਰੈ ॥ ਜੋ ਕਿਛੁ ਕਰੈ ਸੁ ਆਪਹਿ ਕਰੈ ॥੨॥ ਜਾ ਕਾ ਅੰਤੁ ਨ ਜਾਨਸਿ ਕੋਇ ॥ ਆਪੇ ਆਪਿ ਨਿਰੰਜਨੁ ਸੋਇ ॥ ਆਪਿ ਅਕਾਰੁ ਆਪਿ ਨਿਰੰਕਾਰੁ ॥ ਘਟ ਘਟ ਘਟਿ ਸਭ ਘਟ ਆਧਾਰੁ ॥੩॥ ਨਾਮ ਰੰਗਿ ਭਗਤ ਭਏ ਲਾਲ ॥ ਜਸੁ ਕਰਤੇ ਸੰਤ ਸਦਾ ਨਿਹਾਲ ॥ ਨਾਮ ਰੰਗਿ ਜਨ ਰਹੇ ਅਘਾਇ ॥ ਨਾਨਕ ਤਿਨ ਜਨ ਲਾਗੈ ਪਾਇ ॥੪॥੩॥੫॥ ਗੋਂਡ ਮਹਲਾ ੫ ॥ ਜਾ ਕੈ ਸੰਗਿ ਇਹੁ ਮਨੁ ਨਿਰਮਲੁ ॥ ਜਾ ਕੈ ਸੰਗਿ ਹਰਿ ਹਰਿ ਸਿਮਰਨੁ ॥ ਜਾ ਕੈ ਸੰਗਿ ਕਿਲਬਿਖ ਹੋਹਿ ਨਾਸ ॥ ਜਾ ਕੈ ਸੰਗਿ ਰਿਦੈ ਪਰਗਾਸ ॥੧॥ ਸੇ ਸੰਤਨ ਹਰਿ ਕੇ ਮੇਰੇ ਮੀਤ ॥ ਕੇਵਲ ਨਾਮੁ ਗਾਈਐ ਜਾ ਕੈ ਨੀਤ ॥੧॥ ਰਹਾਉ ॥ ਜਾ ਕੈ ਮੰਤ੍ਰਿ ਹਰਿ ਹਰਿ ਮਨਿ ਵਸੈ ॥ ਜਾ ਕੈ ਉਪਦੇਸਿ ਭਰਮੁ ਭਉ ਨਸੈ ॥ ਜਾ ਕੈ ਕੀਰਤਿ ਨਿਰਮਲ ਸਾਰ ॥ ਜਾ ਕੀ ਰੇਨੁ ਬਾਂਛੈ ਸੰਸਾਰ ॥੨॥ ਕੋਟਿ ਪਤਿਤ ਜਾ ਕੈ ਸੰਗਿ ਉਧਾਰ ॥ ਏਕੁ ਨਿਰੰਕਾਰੁ ਜਾ ਕੈ ਨਾਮ ਅਧਾਰ ॥ ਸਰਬ ਜੀਆਂ ਕਾ ਜਾਨੈ ਭੇਉ ॥ ਕ੍ਰਿਪਾ ਨਿਧਾਨ ਨਿਰੰਜਨ ਦੇਉ ॥੩॥ ਪਾਰਬ੍ਰਹਮ ਜਬ ਭਏ ਕ੍ਰਿਪਾਲ ॥ ਤਬ ਭੇਟੇ