Page 875

ਖਾਣਾ ਪਾਕਾ ਵਾ ਕਾ ਲੜਕਾ ਮਾਰਿਆ ਥਾ ॥੨॥ ਪਾਂਡੇ ਤੁਮਰਾ ਰਾਮਚੰਦੁ ਸੋ ਭੀ ਆਵਤੁ ਦੇਖਿਆ ਥਾ ॥ ਰਾਵਨ ਸੇਤੀ ਸਰਬਰ ਹੋਈ ਘਰ ਕੀ ਜੋਇ ਗਵਾਈ ਥੀ ॥੩॥ ਹਿੰਦੂ ਅੰਨ੍ਹ੍ਹਾ ਤੁਰਕੂ ਕਾਣਾ ॥ ਦੁਹਾਂ ਤੇ ਗਿਆਨੀ ਸਿਆਣਾ ॥ ਹਿੰਦੂ ਪੂਜੈ ਦੇਹੁਰਾ ਮੁਸਲਮਾਣੁ ਮਸੀਤਿ ॥ ਨਾਮੇ ਸੋਈ ਸੇਵਿਆ ਜਹ ਦੇਹੁਰਾ ਨ ਮਸੀਤਿ ॥੪॥੩॥੭॥


ਰਾਗੁ ਗੋਂਡ ਬਾਣੀ ਰਵਿਦਾਸ ਜੀਉ ਕੀ ਘਰੁ ੨   ੴ ਸਤਿਗੁਰ ਪ੍ਰਸਾਦਿ ॥

ਮੁਕੰਦ ਮੁਕੰਦ ਜਪਹੁ ਸੰਸਾਰ ॥ ਬਿਨੁ ਮੁਕੰਦ ਤਨੁ ਹੋਇ ਅਉਹਾਰ ॥ ਸੋਈ ਮੁਕੰਦੁ ਮੁਕਤਿ ਕਾ ਦਾਤਾ ॥ ਸੋਈ ਮੁਕੰਦੁ ਹਮਰਾ ਪਿਤ ਮਾਤਾ ॥੧॥ ਜੀਵਤ ਮੁਕੰਦੇ ਮਰਤ ਮੁਕੰਦੇ ॥ ਤਾ ਕੇ ਸੇਵਕ ਕਉ ਸਦਾ ਅਨੰਦੇ ॥੧॥ ਰਹਾਉ ॥ ਮੁਕੰਦ ਮੁਕੰਦ ਹਮਾਰੇ ਪ੍ਰਾਨੰ ॥ ਜਪਿ ਮੁਕੰਦ ਮਸਤਕਿ ਨੀਸਾਨੰ ॥ ਸੇਵ ਮੁਕੰਦ ਕਰੈ ਬੈਰਾਗੀ ॥ ਸੋਈ ਮੁਕੰਦੁ ਦੁਰਬਲ ਧਨੁ ਲਾਧੀ ॥੨॥ ਏਕੁ ਮੁਕੰਦੁ ਕਰੈ ਉਪਕਾਰੁ ॥ ਹਮਰਾ ਕਹਾ ਕਰੈ ਸੰਸਾਰੁ ॥ ਮੇਟੀ ਜਾਤਿ ਹੂਏ ਦਰਬਾਰਿ ॥ ਤੁਹੀ ਮੁਕੰਦ ਜੋਗ ਜੁਗ ਤਾਰਿ ॥੩॥ ਉਪਜਿਓ ਗਿਆਨੁ ਹੂਆ ਪਰਗਾਸ ॥ ਕਰਿ ਕਿਰਪਾ ਲੀਨੇ ਕੀਟ ਦਾਸ ॥ ਕਹੁ ਰਵਿਦਾਸ ਅਬ ਤ੍ਰਿਸਨਾ ਚੂਕੀ ॥ ਜਪਿ ਮੁਕੰਦ ਸੇਵਾ ਤਾਹੂ ਕੀ ॥੪॥੧॥ ਗੋਂਡ ॥ ਜੇ ਓਹੁ ਅਠਸਠਿ ਤੀਰਥ ਨ੍ਹ੍ਹਾਵੈ ॥ ਜੇ ਓਹੁ ਦੁਆਦਸ ਸਿਲਾ ਪੂਜਾਵੈ ॥ ਜੇ ਓਹੁ ਕੂਪ ਤਟਾ ਦੇਵਾਵੈ ॥ ਕਰੈ ਨਿੰਦ ਸਭ ਬਿਰਥਾ ਜਾਵੈ ॥੧॥ ਸਾਧ ਕਾ ਨਿੰਦਕੁ ਕੈਸੇ ਤਰੈ ॥ ਸਰਪਰ ਜਾਨਹੁ ਨਰਕ ਹੀ ਪਰੈ ॥੧॥ ਰਹਾਉ ॥ ਜੇ ਓਹੁ ਗ੍ਰਹਨ ਕਰੈ ਕੁਲਖੇਤਿ ॥ ਅਰਪੈ ਨਾਰਿ ਸੀਗਾਰ ਸਮੇਤਿ ॥ ਸਗਲੀ ਸਿੰਮ੍ਰਿਤਿ ਸ੍ਰਵਨੀ ਸੁਨੈ ॥ ਕਰੈ ਨਿੰਦ ਕਵਨੈ ਨਹੀ ਗੁਨੈ ॥੨॥ ਜੇ ਓਹੁ ਅਨਿਕ ਪ੍ਰਸਾਦ ਕਰਾਵੈ ॥ ਭੂਮਿ ਦਾਨ ਸੋਭਾ ਮੰਡਪਿ ਪਾਵੈ ॥ ਅਪਨਾ ਬਿਗਾਰਿ ਬਿਰਾਂਨਾ ਸਾਂਢੈ ॥ ਕਰੈ ਨਿੰਦ ਬਹੁ ਜੋਨੀ ਹਾਂਢੈ ॥੩॥ ਨਿੰਦਾ ਕਹਾ ਕਰਹੁ ਸੰਸਾਰਾ ॥ ਨਿੰਦਕ ਕਾ ਪਰਗਟਿ ਪਾਹਾਰਾ ॥ ਨਿੰਦਕੁ ਸੋਧਿ ਸਾਧਿ ਬੀਚਾਰਿਆ ॥ ਕਹੁ ਰਵਿਦਾਸ ਪਾਪੀ ਨਰਕਿ ਸਿਧਾਰਿਆ ॥ ੪॥੨॥੧੧॥੭॥੨॥੪੯॥ ਜੋੜੁ ॥