![]() |
![]() |
![]() |
![]() |
Page 887 ਪੀਵਤ ਅਮਰ ਭਏ ਨਿਹਕਾਮ ॥ ਤਨੁ ਮਨੁ ਸੀਤਲੁ ਅਗਨਿ ਨਿਵਾਰੀ ॥ ਅਨਦ ਰੂਪ ਪ੍ਰਗਟੇ ਸੰਸਾਰੀ ॥੨॥ ਕਿਆ ਦੇਵਉ ਜਾ ਸਭੁ ਕਿਛੁ ਤੇਰਾ ॥ ਸਦ ਬਲਿਹਾਰਿ ਜਾਉ ਲਖ ਬੇਰਾ ॥ ਤਨੁ ਮਨੁ ਜੀਉ ਪਿੰਡੁ ਦੇ ਸਾਜਿਆ ॥ ਗੁਰ ਕਿਰਪਾ ਤੇ ਨੀਚੁ ਨਿਵਾਜਿਆ ॥੩॥ ਖੋਲਿ ਕਿਵਾਰਾ ਮਹਲਿ ਬੁਲਾਇਆ ॥ ਜੈਸਾ ਸਾ ਤੈਸਾ ਦਿਖਲਾਇਆ ॥ ਕਹੁ ਨਾਨਕ ਸਭੁ ਪੜਦਾ ਤੂਟਾ ॥ ਹਉ ਤੇਰਾ ਤੂ ਮੈ ਮਨਿ ਵੂਠਾ ॥੪॥੩॥੧੪॥ ਰਾਮਕਲੀ ਮਹਲਾ ੫ ॥ ਸੇਵਕੁ ਲਾਇਓ ਅਪੁਨੀ ਸੇਵ ॥ ਅੰਮ੍ਰਿਤੁ ਨਾਮੁ ਦੀਓ ਮੁਖਿ ਦੇਵ ॥ ਸਗਲੀ ਚਿੰਤਾ ਆਪਿ ਨਿਵਾਰੀ ॥ ਤਿਸੁ ਗੁਰ ਕਉ ਹਉ ਸਦ ਬਲਿਹਾਰੀ ॥੧॥ ਕਾਜ ਹਮਾਰੇ ਪੂਰੇ ਸਤਗੁਰ ॥ ਬਾਜੇ ਅਨਹਦ ਤੂਰੇ ਸਤਗੁਰ ॥੧॥ ਰਹਾਉ ॥ ਮਹਿਮਾ ਜਾ ਕੀ ਗਹਿਰ ਗੰਭੀਰ ॥ ਹੋਇ ਨਿਹਾਲੁ ਦੇਇ ਜਿਸੁ ਧੀਰ ॥ ਜਾ ਕੇ ਬੰਧਨ ਕਾਟੇ ਰਾਇ ॥ ਸੋ ਨਰੁ ਬਹੁਰਿ ਨ ਜੋਨੀ ਪਾਇ ॥੨॥ ਜਾ ਕੈ ਅੰਤਰਿ ਪ੍ਰਗਟਿਓ ਆਪ ॥ ਤਾ ਕਉ ਨਾਹੀ ਦੂਖ ਸੰਤਾਪ ॥ ਲਾਲੁ ਰਤਨੁ ਤਿਸੁ ਪਾਲੈ ਪਰਿਆ ॥ ਸਗਲ ਕੁਟੰਬ ਓਹੁ ਜਨੁ ਲੈ ਤਰਿਆ ॥੩॥ ਨਾ ਕਿਛੁ ਭਰਮੁ ਨ ਦੁਬਿਧਾ ਦੂਜਾ ॥ ਏਕੋ ਏਕੁ ਨਿਰੰਜਨ ਪੂਜਾ ॥ ਜਤ ਕਤ ਦੇਖਉ ਆਪਿ ਦਇਆਲ ॥ ਕਹੁ ਨਾਨਕ ਪ੍ਰਭ ਮਿਲੇ ਰਸਾਲ ॥੪॥੪॥੧੫॥ ਰਾਮਕਲੀ ਮਹਲਾ ੫ ॥ ਤਨ ਤੇ ਛੁਟਕੀ ਅਪਨੀ ਧਾਰੀ ॥ ਪ੍ਰਭ ਕੀ ਆਗਿਆ ਲਗੀ ਪਿਆਰੀ ॥ ਜੋ ਕਿਛੁ ਕਰੈ ਸੁ ਮਨਿ ਮੇਰੈ ਮੀਠਾ ॥ ਤਾ ਇਹੁ ਅਚਰਜੁ ਨੈਨਹੁ ਡੀਠਾ ॥੧॥ ਅਬ ਮੋਹਿ ਜਾਨੀ ਰੇ ਮੇਰੀ ਗਈ ਬਲਾਇ ॥ ਬੁਝਿ ਗਈ ਤ੍ਰਿਸਨ ਨਿਵਾਰੀ ਮਮਤਾ ਗੁਰਿ ਪੂਰੈ ਲੀਓ ਸਮਝਾਇ ॥੧॥ ਰਹਾਉ ॥ ਕਰਿ ਕਿਰਪਾ ਰਾਖਿਓ ਗੁਰਿ ਸਰਨਾ ॥ ਗੁਰਿ ਪਕਰਾਏ ਹਰਿ ਕੇ ਚਰਨਾ ॥ ਬੀਸ ਬਿਸੁਏ ਜਾ ਮਨ ਠਹਰਾਨੇ ॥ ਗੁਰ ਪਾਰਬ੍ਰਹਮ ਏਕੈ ਹੀ ਜਾਨੇ ॥੨॥ ਜੋ ਜੋ ਕੀਨੋ ਹਮ ਤਿਸ ਕੇ ਦਾਸ ॥ ਪ੍ਰਭ ਮੇਰੇ ਕੋ ਸਗਲ ਨਿਵਾਸ ॥ ਨਾ ਕੋ ਦੂਤੁ ਨਹੀ ਬੈਰਾਈ ॥ ਗਲਿ ਮਿਲਿ ਚਾਲੇ ਏਕੈ ਭਾਈ ॥੩॥ ਜਾ ਕਉ ਗੁਰਿ ਹਰਿ ਦੀਏ ਸੂਖਾ ॥ ਤਾ ਕਉ ਬਹੁਰਿ ਨ ਲਾਗਹਿ ਦੂਖਾ ॥ ਆਪੇ ਆਪਿ ਸਰਬ ਪ੍ਰਤਿਪਾਲ ॥ ਨਾਨਕ ਰਾਤਉ ਰੰਗਿ ਗੋਪਾਲ ॥੪॥੫॥੧੬॥ ਰਾਮਕਲੀ ਮਹਲਾ ੫ ॥ ਮੁਖ ਤੇ ਪੜਤਾ ਟੀਕਾ ਸਹਿਤ ॥ ਹਿਰਦੈ ਰਾਮੁ ਨਹੀ ਪੂਰਨ ਰਹਤ ॥ ਉਪਦੇਸੁ ਕਰੇ ਕਰਿ ਲੋਕ ਦ੍ਰਿੜਾਵੈ ॥ ਅਪਨਾ ਕਹਿਆ ਆਪਿ ਨ ਕਮਾਵੈ ॥੧॥ ਪੰਡਿਤ ਬੇਦੁ ਬੀਚਾਰਿ ਪੰਡਿਤ ॥ ਮਨ ਕਾ ਕ੍ਰੋਧੁ ਨਿਵਾਰਿ ਪੰਡਿਤ ॥੧॥ ਰਹਾਉ ॥ ਆਗੈ |