![]() |
![]() |
![]() |
![]() |
Page 891 ਮਤਿ ਪੂਰਾ ॥ ਸਹਜ ਸਮਾਧਿ ਧੁਨਿ ਗਹਿਰ ਗੰਭੀਰਾ ॥ ਸਦਾ ਮੁਕਤੁ ਤਾ ਕੇ ਪੂਰੇ ਕਾਮ ॥ ਜਾ ਕੈ ਰਿਦੈ ਵਸੈ ਹਰਿ ਨਾਮ ॥੨॥ ਸਗਲ ਸੂਖ ਆਨੰਦ ਅਰੋਗ ॥ ਸਮਦਰਸੀ ਪੂਰਨ ਨਿਰਜੋਗ ॥ ਆਇ ਨ ਜਾਇ ਡੋਲੈ ਕਤ ਨਾਹੀ ॥ ਜਾ ਕੈ ਨਾਮੁ ਬਸੈ ਮਨ ਮਾਹੀ ॥੩॥ ਦੀਨ ਦਇਆਲ ਗਪਾਲ ਗੋਵਿੰਦ ॥ ਗੁਰਮੁਖਿ ਜਪੀਐ ਉਤਰੈ ਚਿੰਦ ॥ ਨਾਨਕ ਕਉ ਗੁਰਿ ਦੀਆ ਨਾਮੁ ॥ ਸੰਤਨ ਕੀ ਟਹਲ ਸੰਤ ਕਾ ਕਾਮੁ ॥੪॥੧੫॥੨੬॥ ਰਾਮਕਲੀ ਮਹਲਾ ੫ ॥ ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ ਆਗੈ ਮਿਲੀ ਨਿਥਾਵੇ ਥਾਉ ॥ ਗੁਰ ਪੂਰੇ ਕੀ ਚਰਣੀ ਲਾਗੁ ॥ ਜਨਮ ਜਨਮ ਕਾ ਸੋਇਆ ਜਾਗੁ ॥੧॥ ਹਰਿ ਹਰਿ ਜਾਪੁ ਜਪਲਾ ॥ ਗੁਰ ਕਿਰਪਾ ਤੇ ਹਿਰਦੈ ਵਾਸੈ ਭਉਜਲੁ ਪਾਰਿ ਪਰਲਾ ॥੧॥ ਰਹਾਉ ॥ ਨਾਮੁ ਨਿਧਾਨੁ ਧਿਆਇ ਮਨ ਅਟਲ ॥ ਤਾ ਛੂਟਹਿ ਮਾਇਆ ਕੇ ਪਟਲ ॥ ਗੁਰ ਕਾ ਸਬਦੁ ਅੰਮ੍ਰਿਤ ਰਸੁ ਪੀਉ ॥ ਤਾ ਤੇਰਾ ਹੋਇ ਨਿਰਮਲ ਜੀਉ ॥੨॥ ਸੋਧਤ ਸੋਧਤ ਸੋਧਿ ਬੀਚਾਰਾ ॥ ਬਿਨੁ ਹਰਿ ਭਗਤਿ ਨਹੀ ਛੁਟਕਾਰਾ ॥ ਸੋ ਹਰਿ ਭਜਨੁ ਸਾਧ ਕੈ ਸੰਗਿ ॥ ਮਨੁ ਤਨੁ ਰਾਪੈ ਹਰਿ ਕੈ ਰੰਗਿ ॥੩॥ ਛੋਡਿ ਸਿਆਣਪ ਬਹੁ ਚਤੁਰਾਈ ॥ ਮਨ ਬਿਨੁ ਹਰਿ ਨਾਵੈ ਜਾਇ ਨ ਕਾਈ ॥ ਦਇਆ ਧਾਰੀ ਗੋਵਿਦ ਗਸਾਈ ॥ ਹਰਿ ਹਰਿ ਨਾਨਕ ਟੇਕ ਟਿਕਾਈ ॥੪॥੧੬॥੨੭॥ ਰਾਮਕਲੀ ਮਹਲਾ ੫ ॥ ਸੰਤ ਕੈ ਸੰਗਿ ਰਾਮ ਰੰਗ ਕੇਲ ॥ ਆਗੈ ਜਮ ਸਿਉ ਹੋਇ ਨ ਮੇਲ ॥ ਅਹੰਬੁਧਿ ਕਾ ਭਇਆ ਬਿਨਾਸ ॥ ਦੁਰਮਤਿ ਹੋਈ ਸਗਲੀ ਨਾਸ ॥੧॥ ਰਾਮ ਨਾਮ ਗੁਣ ਗਾਇ ਪੰਡਿਤ ॥ ਕਰਮ ਕਾਂਡ ਅਹੰਕਾਰੁ ਨ ਕਾਜੈ ਕੁਸਲ ਸੇਤੀ ਘਰਿ ਜਾਹਿ ਪੰਡਿਤ ॥੧॥ ਰਹਾਉ ॥ ਹਰਿ ਕਾ ਜਸੁ ਨਿਧਿ ਲੀਆ ਲਾਭ ॥ ਪੂਰਨ ਭਏ ਮਨੋਰਥ ਸਾਭ ॥ ਦੁਖੁ ਨਾਠਾ ਸੁਖੁ ਘਰ ਮਹਿ ਆਇਆ ॥ ਸੰਤ ਪ੍ਰਸਾਦਿ ਕਮਲੁ ਬਿਗਸਾਇਆ ॥੨॥ ਨਾਮ ਰਤਨੁ ਜਿਨਿ ਪਾਇਆ ਦਾਨੁ ॥ ਤਿਸੁ ਜਨ ਹੋਏ ਸਗਲ ਨਿਧਾਨ ॥ ਸੰਤੋਖੁ ਆਇਆ ਮਨਿ ਪੂਰਾ ਪਾਇ ॥ ਫਿਰਿ ਫਿਰਿ ਮਾਗਨ ਕਾਹੇ ਜਾਇ ॥੩॥ ਹਰਿ ਕੀ ਕਥਾ ਸੁਨਤ ਪਵਿਤ ॥ ਜਿਹਵਾ ਬਕਤ ਪਾਈ ਗਤਿ ਮਤਿ ॥ ਸੋ ਪਰਵਾਣੁ ਜਿਸੁ ਰਿਦੈ ਵਸਾਈ ॥ ਨਾਨਕ ਤੇ ਜਨ ਊਤਮ ਭਾਈ ॥੪॥੧੭॥੨੮॥ ਰਾਮਕਲੀ ਮਹਲਾ ੫ ॥ ਗਹੁ ਕਰਿ ਪਕਰੀ ਨ ਆਈ ਹਾਥਿ ॥ ਪ੍ਰੀਤਿ ਕਰੀ ਚਾਲੀ ਨਹੀ ਸਾਥਿ ॥ ਕਹੁ ਨਾਨਕ ਜਉ ਤਿਆਗਿ ਦਈ ॥ ਤਬ ਓਹ ਚਰਣੀ ਆਇ ਪਈ ॥੧॥ ਸੁਣਿ ਸੰਤਹੁ ਨਿਰਮਲ ਬੀਚਾਰ ॥ ਰਾਮ ਨਾਮ ਬਿਨੁ ਗਤਿ ਨਹੀ ਕਾਈ ਗੁਰੁ ਪੂਰਾ ਭੇਟਤ ਉਧਾਰ ॥੧॥ |