![]() |
![]() |
![]() |
![]() |
Page 893 ਰੀਝਾਨਾ ॥ ਨਾਮੁ ਸੁਨਤ ਜਨੁ ਬਿਛੂਅ ਡਸਾਨਾ ॥੨॥ ਮਾਇਆ ਕਾਰਣਿ ਸਦ ਹੀ ਝੂਰੈ ॥ ਮਨਿ ਮੁਖਿ ਕਬਹਿ ਨ ਉਸਤਤਿ ਕਰੈ ॥ ਨਿਰਭਉ ਨਿਰੰਕਾਰ ਦਾਤਾਰੁ ॥ ਤਿਸੁ ਸਿਉ ਪ੍ਰੀਤਿ ਨ ਕਰੈ ਗਵਾਰੁ ॥੩॥ ਸਭ ਸਾਹਾ ਸਿਰਿ ਸਾਚਾ ਸਾਹੁ ॥ ਵੇਮੁਹਤਾਜੁ ਪੂਰਾ ਪਾਤਿਸਾਹੁ ॥ ਮੋਹ ਮਗਨ ਲਪਟਿਓ ਭ੍ਰਮ ਗਿਰਹ ॥ ਨਾਨਕ ਤਰੀਐ ਤੇਰੀ ਮਿਹਰ ॥੪॥੨੧॥੩੨॥ ਰਾਮਕਲੀ ਮਹਲਾ ੫ ॥ ਰੈਣਿ ਦਿਨਸੁ ਜਪਉ ਹਰਿ ਨਾਉ ॥ ਆਗੈ ਦਰਗਹ ਪਾਵਉ ਥਾਉ ॥ ਸਦਾ ਅਨੰਦੁ ਨ ਹੋਵੀ ਸੋਗੁ ॥ ਕਬਹੂ ਨ ਬਿਆਪੈ ਹਉਮੈ ਰੋਗੁ ॥੧॥ ਖੋਜਹੁ ਸੰਤਹੁ ਹਰਿ ਬ੍ਰਹਮ ਗਿਆਨੀ ॥ ਬਿਸਮਨ ਬਿਸਮ ਭਏ ਬਿਸਮਾਦਾ ਪਰਮ ਗਤਿ ਪਾਵਹਿ ਹਰਿ ਸਿਮਰਿ ਪਰਾਨੀ ॥੧॥ ਰਹਾਉ ॥ ਗਨਿ ਮਿਨਿ ਦੇਖਹੁ ਸਗਲ ਬੀਚਾਰਿ ॥ ਨਾਮ ਬਿਨਾ ਕੋ ਸਕੈ ਨ ਤਾਰਿ ॥ ਸਗਲ ਉਪਾਵ ਨ ਚਾਲਹਿ ਸੰਗਿ ॥ ਭਵਜਲੁ ਤਰੀਐ ਪ੍ਰਭ ਕੈ ਰੰਗਿ ॥੨॥ ਦੇਹੀ ਧੋਇ ਨ ਉਤਰੈ ਮੈਲੁ ॥ ਹਉਮੈ ਬਿਆਪੈ ਦੁਬਿਧਾ ਫੈਲੁ ॥ ਹਰਿ ਹਰਿ ਅਉਖਧੁ ਜੋ ਜਨੁ ਖਾਇ ॥ ਤਾ ਕਾ ਰੋਗੁ ਸਗਲ ਮਿਟਿ ਜਾਇ ॥੩॥ ਕਰਿ ਕਿਰਪਾ ਪਾਰਬ੍ਰਹਮ ਦਇਆਲ ॥ ਮਨ ਤੇ ਕਬਹੁ ਨ ਬਿਸਰੁ ਗਪਾਲ ॥ ਤੇਰੇ ਦਾਸ ਕੀ ਹੋਵਾ ਧੂਰਿ ॥ ਨਾਨਕ ਕੀ ਪ੍ਰਭ ਸਰਧਾ ਪੂਰਿ ॥੪॥੨੨॥੩੩॥ ਰਾਮਕਲੀ ਮਹਲਾ ੫ ॥ ਤੇਰੀ ਸਰਣਿ ਪੂਰੇ ਗੁਰਦੇਵ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਸਮਰਥੁ ਪੂਰਨ ਪਾਰਬ੍ਰਹਮੁ ॥ ਸੋ ਧਿਆਏ ਪੂਰਾ ਜਿਸੁ ਕਰਮੁ ॥੧॥ ਤਰਣ ਤਾਰਣ ਪ੍ਰਭ ਤੇਰੋ ਨਾਉ ॥ ਏਕਾ ਸਰਣਿ ਗਹੀ ਮਨ ਮੇਰੈ ਤੁਧੁ ਬਿਨੁ ਦੂਜਾ ਨਾਹੀ ਠਾਉ ॥੧॥ ਰਹਾਉ ॥ ਜਪਿ ਜਪਿ ਜੀਵਾ ਤੇਰਾ ਨਾਉ ॥ ਆਗੈ ਦਰਗਹ ਪਾਵਉ ਠਾਉ ॥ ਦੂਖੁ ਅੰਧੇਰਾ ਮਨ ਤੇ ਜਾਇ ॥ ਦੁਰਮਤਿ ਬਿਨਸੈ ਰਾਚੈ ਹਰਿ ਨਾਇ ॥੨॥ ਚਰਨ ਕਮਲ ਸਿਉ ਲਾਗੀ ਪ੍ਰੀਤਿ ॥ ਗੁਰ ਪੂਰੇ ਕੀ ਨਿਰਮਲ ਰੀਤਿ ॥ ਭਉ ਭਾਗਾ ਨਿਰਭਉ ਮਨਿ ਬਸੈ ॥ ਅੰਮ੍ਰਿਤ ਨਾਮੁ ਰਸਨਾ ਨਿਤ ਜਪੈ ॥੩॥ ਕੋਟਿ ਜਨਮ ਕੇ ਕਾਟੇ ਫਾਹੇ ॥ ਪਾਇਆ ਲਾਭੁ ਸਚਾ ਧਨੁ ਲਾਹੇ ॥ ਤੋਟਿ ਨ ਆਵੈ ਅਖੁਟ ਭੰਡਾਰ ॥ ਨਾਨਕ ਭਗਤ ਸੋਹਹਿ ਹਰਿ ਦੁਆਰ ॥੪॥੨੩॥੩੪॥ ਰਾਮਕਲੀ ਮਹਲਾ ੫ ॥ ਰਤਨ ਜਵੇਹਰ ਨਾਮ ॥ ਸਤੁ ਸੰਤੋਖੁ ਗਿਆਨ ॥ ਸੂਖ ਸਹਜ ਦਇਆ ਕਾ ਪੋਤਾ ॥ ਹਰਿ ਭਗਤਾ ਹਵਾਲੈ ਹੋਤਾ ॥੧॥ ਮੇਰੇ ਰਾਮ ਕੋ ਭੰਡਾਰੁ ॥ ਖਾਤ ਖਰਚਿ ਕਛੁ ਤੋਟਿ ਨ ਆਵੈ ਅੰਤੁ ਨਹੀ ਹਰਿ ਪਾਰਾਵਾਰੁ ॥੧॥ ਰਹਾਉ ॥ ਕੀਰਤਨੁ ਨਿਰਮੋਲਕ ਹੀਰਾ ॥ ਆਨੰਦ ਗੁਣੀ ਗਹੀਰਾ ॥ ਅਨਹਦ ਬਾਣੀ ਪੂੰਜੀ ॥ ਸੰਤਨ ਹਥਿ ਰਾਖੀ ਕੂੰਜੀ |