![]() |
![]() |
![]() |
![]() |
Page 895 ਰੂਪ ਹਰਿ ਚਰਣ ॥ ਸੰਤਨ ਕੇ ਪ੍ਰਾਣ ਅਧਾਰ ॥ ਊਚੇ ਤੇ ਊਚ ਅਪਾਰ ॥੩॥ ਸੁ ਮਤਿ ਸਾਰੁ ਜਿਤੁ ਹਰਿ ਸਿਮਰੀਜੈ ॥ ਕਰਿ ਕਿਰਪਾ ਜਿਸੁ ਆਪੇ ਦੀਜੈ ॥ ਸੂਖ ਸਹਜ ਆਨੰਦ ਹਰਿ ਨਾਉ ॥ ਨਾਨਕ ਜਪਿਆ ਗੁਰ ਮਿਲਿ ਨਾਉ ॥੪॥੨੭॥੩੮॥ ਰਾਮਕਲੀ ਮਹਲਾ ੫ ॥ ਸਗਲ ਸਿਆਨਪ ਛਾਡਿ ॥ ਕਰਿ ਸੇਵਾ ਸੇਵਕ ਸਾਜਿ ॥ ਅਪਨਾ ਆਪੁ ਸਗਲ ਮਿਟਾਇ ॥ ਮਨ ਚਿੰਦੇ ਸੇਈ ਫਲ ਪਾਇ ॥੧॥ ਹੋਹੁ ਸਾਵਧਾਨ ਅਪੁਨੇ ਗੁਰ ਸਿਉ ॥ ਆਸਾ ਮਨਸਾ ਪੂਰਨ ਹੋਵੈ ਪਾਵਹਿ ਸਗਲ ਨਿਧਾਨ ਗੁਰ ਸਿਉ ॥੧॥ ਰਹਾਉ ॥ ਦੂਜਾ ਨਹੀ ਜਾਨੈ ਕੋਇ ॥ ਸਤਗੁਰੁ ਨਿਰੰਜਨੁ ਸੋਇ ॥ ਮਾਨੁਖ ਕਾ ਕਰਿ ਰੂਪੁ ਨ ਜਾਨੁ ॥ ਮਿਲੀ ਨਿਮਾਨੇ ਮਾਨੁ ॥੨॥ ਗੁਰ ਕੀ ਹਰਿ ਟੇਕ ਟਿਕਾਇ ॥ ਅਵਰ ਆਸਾ ਸਭ ਲਾਹਿ ॥ ਹਰਿ ਕਾ ਨਾਮੁ ਮਾਗੁ ਨਿਧਾਨੁ ॥ ਤਾ ਦਰਗਹ ਪਾਵਹਿ ਮਾਨੁ ॥੩॥ ਗੁਰ ਕਾ ਬਚਨੁ ਜਪਿ ਮੰਤੁ ॥ ਏਹਾ ਭਗਤਿ ਸਾਰ ਤਤੁ ॥ ਸਤਿਗੁਰ ਭਏ ਦਇਆਲ ॥ ਨਾਨਕ ਦਾਸ ਨਿਹਾਲ ॥੪॥੨੮॥੩੯॥ ਰਾਮਕਲੀ ਮਹਲਾ ੫ ॥ ਹੋਵੈ ਸੋਈ ਭਲ ਮਾਨੁ ॥ ਆਪਨਾ ਤਜਿ ਅਭਿਮਾਨੁ ॥ ਦਿਨੁ ਰੈਨਿ ਸਦਾ ਗੁਨ ਗਾਉ ॥ ਪੂਰਨ ਏਹੀ ਸੁਆਉ ॥੧॥ ਆਨੰਦ ਕਰਿ ਸੰਤ ਹਰਿ ਜਪਿ ॥ ਛਾਡਿ ਸਿਆਨਪ ਬਹੁ ਚਤੁਰਾਈ ਗੁਰ ਕਾ ਜਪਿ ਮੰਤੁ ਨਿਰਮਲ ॥੧॥ ਰਹਾਉ ॥ ਏਕ ਕੀ ਕਰਿ ਆਸ ਭੀਤਰਿ ॥ ਨਿਰਮਲ ਜਪਿ ਨਾਮੁ ਹਰਿ ਹਰਿ ॥ ਗੁਰ ਕੇ ਚਰਨ ਨਮਸਕਾਰਿ ॥ ਭਵਜਲੁ ਉਤਰਹਿ ਪਾਰਿ ॥੨॥ ਦੇਵਨਹਾਰ ਦਾਤਾਰ ॥ ਅੰਤੁ ਨ ਪਾਰਾਵਾਰ ॥ ਜਾ ਕੈ ਘਰਿ ਸਰਬ ਨਿਧਾਨ ॥ ਰਾਖਨਹਾਰ ਨਿਦਾਨ ॥੩॥ ਨਾਨਕ ਪਾਇਆ ਏਹੁ ਨਿਧਾਨ ॥ ਹਰੇ ਹਰਿ ਨਿਰਮਲ ਨਾਮ ॥ ਜੋ ਜਪੈ ਤਿਸ ਕੀ ਗਤਿ ਹੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੪॥੨੯॥੪੦॥ ਰਾਮਕਲੀ ਮਹਲਾ ੫ ॥ ਦੁਲਭ ਦੇਹ ਸਵਾਰਿ ॥ ਜਾਹਿ ਨ ਦਰਗਹ ਹਾਰਿ ॥ ਹਲਤਿ ਪਲਤਿ ਤੁਧੁ ਹੋਇ ਵਡਿਆਈ ॥ ਅੰਤ ਕੀ ਬੇਲਾ ਲਏ ਛਡਾਈ ॥੧॥ ਰਾਮ ਕੇ ਗੁਨ ਗਾਉ ॥ ਹਲਤੁ ਪਲਤੁ ਹੋਹਿ ਦੋਵੈ ਸੁਹੇਲੇ ਅਚਰਜ ਪੁਰਖੁ ਧਿਆਉ ॥੧॥ ਰਹਾਉ ॥ ਊਠਤ ਬੈਠਤ ਹਰਿ ਜਾਪੁ ॥ ਬਿਨਸੈ ਸਗਲ ਸੰਤਾਪੁ ॥ ਬੈਰੀ ਸਭਿ ਹੋਵਹਿ ਮੀਤ ॥ ਨਿਰਮਲੁ ਤੇਰਾ ਹੋਵੈ ਚੀਤ ॥੨॥ ਸਭ ਤੇ ਊਤਮ ਇਹੁ ਕਰਮੁ ॥ ਸਗਲ ਧਰਮ ਮਹਿ ਸ੍ਰੇਸਟ ਧਰਮੁ ॥ ਹਰਿ ਸਿਮਰਨਿ ਤੇਰਾ ਹੋਇ ਉਧਾਰੁ ॥ ਜਨਮ ਜਨਮ ਕਾ ਉਤਰੈ ਭਾਰੁ ॥੩॥ ਪੂਰਨ ਤੇਰੀ ਹੋਵੈ ਆਸ ॥ ਜਮ ਕੀ ਕਟੀਐ ਤੇਰੀ ਫਾਸ ॥ ਗੁਰ ਕਾ ਉਪਦੇਸੁ ਸੁਨੀਜੈ ॥ ਨਾਨਕ |