![]() |
![]() |
![]() |
![]() |
Page 896 ਸੁਖਿ ਸਹਜਿ ਸਮੀਜੈ ॥੪॥੩੦॥੪੧॥ ਰਾਮਕਲੀ ਮਹਲਾ ੫ ॥ ਜਿਸ ਕੀ ਤਿਸ ਕੀ ਕਰਿ ਮਾਨੁ ॥ ਆਪਨ ਲਾਹਿ ਗੁਮਾਨੁ ॥ ਜਿਸ ਕਾ ਤੂ ਤਿਸ ਕਾ ਸਭੁ ਕੋਇ ॥ ਤਿਸਹਿ ਅਰਾਧਿ ਸਦਾ ਸੁਖੁ ਹੋਇ ॥੧॥ ਕਾਹੇ ਭ੍ਰਮਿ ਭ੍ਰਮਹਿ ਬਿਗਾਨੇ ॥ ਨਾਮ ਬਿਨਾ ਕਿਛੁ ਕਾਮਿ ਨ ਆਵੈ ਮੇਰਾ ਮੇਰਾ ਕਰਿ ਬਹੁਤੁ ਪਛੁਤਾਨੇ ॥੧॥ ਰਹਾਉ ॥ ਜੋ ਜੋ ਕਰੈ ਸੋਈ ਮਾਨਿ ਲੇਹੁ ॥ ਬਿਨੁ ਮਾਨੇ ਰਲਿ ਹੋਵਹਿ ਖੇਹ ॥ ਤਿਸ ਕਾ ਭਾਣਾ ਲਾਗੈ ਮੀਠਾ ॥ ਗੁਰ ਪ੍ਰਸਾਦਿ ਵਿਰਲੇ ਮਨਿ ਵੂਠਾ ॥੨॥ ਵੇਪਰਵਾਹੁ ਅਗੋਚਰੁ ਆਪਿ ॥ ਆਠ ਪਹਰ ਮਨ ਤਾ ਕਉ ਜਾਪਿ ॥ ਜਿਸੁ ਚਿਤਿ ਆਏ ਬਿਨਸਹਿ ਦੁਖਾ ॥ ਹਲਤਿ ਪਲਤਿ ਤੇਰਾ ਊਜਲ ਮੁਖਾ ॥੩॥ ਕਉਨ ਕਉਨ ਉਧਰੇ ਗੁਨ ਗਾਇ ॥ ਗਨਣੁ ਨ ਜਾਈ ਕੀਮ ਨ ਪਾਇ ॥ ਬੂਡਤ ਲੋਹ ਸਾਧਸੰਗਿ ਤਰੈ ॥ ਨਾਨਕ ਜਿਸਹਿ ਪਰਾਪਤਿ ਕਰੈ ॥੪॥੩੧॥੪੨॥ ਰਾਮਕਲੀ ਮਹਲਾ ੫ ॥ ਮਨ ਮਾਹਿ ਜਾਪਿ ਭਗਵੰਤੁ ॥ ਗੁਰਿ ਪੂਰੈ ਇਹੁ ਦੀਨੋ ਮੰਤੁ ॥ ਮਿਟੇ ਸਗਲ ਭੈ ਤ੍ਰਾਸ ॥ ਪੂਰਨ ਹੋਈ ਆਸ ॥੧॥ ਸਫਲ ਸੇਵਾ ਗੁਰਦੇਵਾ ॥ ਕੀਮਤਿ ਕਿਛੁ ਕਹਣੁ ਨ ਜਾਈ ਸਾਚੇ ਸਚੁ ਅਲਖ ਅਭੇਵਾ ॥੧॥ ਰਹਾਉ ॥ ਕਰਨ ਕਰਾਵਨ ਆਪਿ ॥ ਤਿਸ ਕਉ ਸਦਾ ਮਨ ਜਾਪਿ ॥ ਤਿਸ ਕੀ ਸੇਵਾ ਕਰਿ ਨੀਤ ॥ ਸਚੁ ਸਹਜੁ ਸੁਖੁ ਪਾਵਹਿ ਮੀਤ ॥੨॥ ਸਾਹਿਬੁ ਮੇਰਾ ਅਤਿ ਭਾਰਾ ॥ ਖਿਨ ਮਹਿ ਥਾਪਿ ਉਥਾਪਨਹਾਰਾ ॥ ਤਿਸੁ ਬਿਨੁ ਅਵਰੁ ਨ ਕੋਈ ॥ ਜਨ ਕਾ ਰਾਖਾ ਸੋਈ ॥੩॥ ਕਰਿ ਕਿਰਪਾ ਅਰਦਾਸਿ ਸੁਣੀਜੈ ॥ ਅਪਣੇ ਸੇਵਕ ਕਉ ਦਰਸਨੁ ਦੀਜੈ ॥ ਨਾਨਕ ਜਾਪੀ ਜਪੁ ਜਾਪੁ ॥ ਸਭ ਤੇ ਊਚ ਜਾ ਕਾ ਪਰਤਾਪੁ ॥੪॥੩੨॥੪੩॥ ਰਾਮਕਲੀ ਮਹਲਾ ੫ ॥ ਬਿਰਥਾ ਭਰਵਾਸਾ ਲੋਕ ॥ ਠਾਕੁਰ ਪ੍ਰਭ ਤੇਰੀ ਟੇਕ ॥ ਅਵਰ ਛੂਟੀ ਸਭ ਆਸ ॥ ਅਚਿੰਤ ਠਾਕੁਰ ਭੇਟੇ ਗੁਣਤਾਸ ॥੧॥ ਏਕੋ ਨਾਮੁ ਧਿਆਇ ਮਨ ਮੇਰੇ ॥ ਕਾਰਜੁ ਤੇਰਾ ਹੋਵੈ ਪੂਰਾ ਹਰਿ ਹਰਿ ਹਰਿ ਗੁਣ ਗਾਇ ਮਨ ਮੇਰੇ ॥੧॥ ਰਹਾਉ ॥ ਤੁਮ ਹੀ ਕਾਰਨ ਕਰਨ ॥ ਚਰਨ ਕਮਲ ਹਰਿ ਸਰਨ ॥ ਮਨਿ ਤਨਿ ਹਰਿ ਓਹੀ ਧਿਆਇਆ ॥ ਆਨੰਦ ਹਰਿ ਰੂਪ ਦਿਖਾਇਆ ॥੨॥ ਤਿਸ ਹੀ ਕੀ ਓਟ ਸਦੀਵ ॥ ਜਾ ਕੇ ਕੀਨੇ ਹੈ ਜੀਵ ॥ ਸਿਮਰਤ ਹਰਿ ਕਰਤ ਨਿਧਾਨ ॥ ਰਾਖਨਹਾਰ ਨਿਦਾਨ ॥੩॥ ਸਰਬ ਕੀ ਰੇਣ ਹੋਵੀਜੈ ॥ ਆਪੁ ਮਿਟਾਇ ਮਿਲੀਜੈ ॥ ਅਨਦਿਨੁ ਧਿਆਈਐ ਨਾਮੁ ॥ ਸਫਲ ਨਾਨਕ ਇਹੁ ਕਾਮੁ ॥੪॥੩੩॥੪੪॥ ਰਾਮਕਲੀ ਮਹਲਾ ੫ ॥ ਕਾਰਨ ਕਰਨ ਕਰੀਮ ॥ ਸਰਬ ਪ੍ਰਤਿਪਾਲ ਰਹੀਮ ॥ ਅਲਹ ਅਲਖ ਅਪਾਰ ॥ ਖੁਦਿ |