Page 901

ਰਾਗੁ ਰਾਮਕਲੀ ਮਹਲਾ ੫ ਘਰੁ ੨ ਦੁਪਦੇ   ੴ ਸਤਿਗੁਰ ਪ੍ਰਸਾਦਿ ॥

ਗਾਵਹੁ ਰਾਮ ਕੇ ਗੁਣ ਗੀਤ ॥ ਨਾਮੁ ਜਪਤ ਪਰਮ ਸੁਖੁ ਪਾਈਐ ਆਵਾ ਗਉਣੁ ਮਿਟੈ ਮੇਰੇ ਮੀਤ ॥੧॥ ਰਹਾਉ ॥ ਗੁਣ ਗਾਵਤ ਹੋਵਤ ਪਰਗਾਸੁ ॥ ਚਰਨ ਕਮਲ ਮਹਿ ਹੋਇ ਨਿਵਾਸੁ ॥੧॥ ਸੰਤਸੰਗਤਿ ਮਹਿ ਹੋਇ ਉਧਾਰੁ ॥ ਨਾਨਕ ਭਵਜਲੁ ਉਤਰਸਿ ਪਾਰਿ ॥੨॥੧॥੫੭॥ ਰਾਮਕਲੀ ਮਹਲਾ ੫ ॥ ਗੁਰੁ ਪੂਰਾ ਮੇਰਾ ਗੁਰੁ ਪੂਰਾ ॥ ਰਾਮ ਨਾਮੁ ਜਪਿ ਸਦਾ ਸੁਹੇਲੇ ਸਗਲ ਬਿਨਾਸੇ ਰੋਗ ਕੂਰਾ ॥੧॥ ਰਹਾਉ ॥ ਏਕੁ ਅਰਾਧਹੁ ਸਾਚਾ ਸੋਇ ॥ ਜਾ ਕੀ ਸਰਨਿ ਸਦਾ ਸੁਖੁ ਹੋਇ ॥੧॥ ਨੀਦ ਸੁਹੇਲੀ ਨਾਮ ਕੀ ਲਾਗੀ ਭੂਖ ॥ ਹਰਿ ਸਿਮਰਤ ਬਿਨਸੇ ਸਭ ਦੂਖ ॥੨॥ ਸਹਜਿ ਅਨੰਦ ਕਰਹੁ ਮੇਰੇ ਭਾਈ ॥ ਗੁਰਿ ਪੂਰੈ ਸਭ ਚਿੰਤ ਮਿਟਾਈ ॥੩॥ ਆਠ ਪਹਰ ਪ੍ਰਭ ਕਾ ਜਪੁ ਜਾਪਿ ॥ ਨਾਨਕ ਰਾਖਾ ਹੋਆ ਆਪਿ ॥੪॥੨॥੫੮॥

ਰਾਗੁ ਰਾਮਕਲੀ ਮਹਲਾ ੫ ਪੜਤਾਲ ਘਰੁ ੩   ੴ ਸਤਿਗੁਰ ਪ੍ਰਸਾਦਿ ॥

ਨਰਨਰਹ ਨਮਸਕਾਰੰ ॥ ਜਲਨ ਥਲਨ ਬਸੁਧ ਗਗਨ ਏਕ ਏਕੰਕਾਰੰ ॥੧॥ ਰਹਾਉ ॥ ਹਰਨ ਧਰਨ ਪੁਨ ਪੁਨਹ ਕਰਨ ॥ ਨਹ ਗਿਰਹ ਨਿਰੰਹਾਰੰ ॥੧॥ ਗੰਭੀਰ ਧੀਰ ਨਾਮ ਹੀਰ ਊਚ ਮੂਚ ਅਪਾਰੰ ॥ ਕਰਨ ਕੇਲ ਗੁਣ ਅਮੋਲ ਨਾਨਕ ਬਲਿਹਾਰੰ ॥੨॥੧॥੫੯॥ ਰਾਮਕਲੀ ਮਹਲਾ ੫ ॥ ਰੂਪ ਰੰਗ ਸੁਗੰਧ ਭੋਗ ਤਿਆਗਿ ਚਲੇ ਮਾਇਆ ਛਲੇ ਕਨਿਕ ਕਾਮਿਨੀ ॥੧॥ ਰਹਾਉ ॥ ਭੰਡਾਰ ਦਰਬ ਅਰਬ ਖਰਬ ਪੇਖਿ ਲੀਲਾ ਮਨੁ ਸਧਾਰੈ ॥ ਨਹ ਸੰਗਿ ਗਾਮਨੀ ॥੧॥ ਸੁਤ ਕਲਤ੍ਰ ਭ੍ਰਾਤ ਮੀਤ ਉਰਝਿ ਪਰਿਓ ਭਰਮਿ ਮੋਹਿਓ ਇਹ ਬਿਰਖ ਛਾਮਨੀ ॥ ਚਰਨ ਕਮਲ ਸਰਨ ਨਾਨਕ ਸੁਖੁ ਸੰਤ ਭਾਵਨੀ ॥੨॥੨॥੬੦॥

ੴ ਸਤਿਗੁਰ ਪ੍ਰਸਾਦਿ ॥

ਰਾਗੁ ਰਾਮਕਲੀ ਮਹਲਾ ੯ ਤਿਪਦੇ ॥ ਰੇ ਮਨ ਓਟ ਲੇਹੁ ਹਰਿ ਨਾਮਾ ॥ ਜਾ ਕੈ ਸਿਮਰਨਿ ਦੁਰਮਤਿ ਨਾਸੈ ਪਾਵਹਿ ਪਦੁ ਨਿਰਬਾਨਾ ॥੧॥ ਰਹਾਉ ॥ ਬਡਭਾਗੀ ਤਿਹ ਜਨ ਕਉ ਜਾਨਹੁ ਜੋ ਹਰਿ ਕੇ ਗੁਨ ਗਾਵੈ ॥ ਜਨਮ ਜਨਮ ਕੇ ਪਾਪ