![]() |
![]() |
![]() |
![]() |
Page 902 ਖੋਇ ਕੈ ਫੁਨਿ ਬੈਕੁੰਠਿ ਸਿਧਾਵੈ ॥੧॥ ਅਜਾਮਲ ਕਉ ਅੰਤ ਕਾਲ ਮਹਿ ਨਾਰਾਇਨ ਸੁਧਿ ਆਈ ॥ ਜਾਂ ਗਤਿ ਕਉ ਜੋਗੀਸੁਰ ਬਾਛਤ ਸੋ ਗਤਿ ਛਿਨ ਮਹਿ ਪਾਈ ॥੨॥ ਨਾਹਿਨ ਗੁਨੁ ਨਾਹਿਨ ਕਛੁ ਬਿਦਿਆ ਧਰਮੁ ਕਉਨੁ ਗਜਿ ਕੀਨਾ ॥ ਨਾਨਕ ਬਿਰਦੁ ਰਾਮ ਕਾ ਦੇਖਹੁ ਅਭੈ ਦਾਨੁ ਤਿਹ ਦੀਨਾ ॥੩॥੧॥ ਰਾਮਕਲੀ ਮਹਲਾ ੯ ॥ ਸਾਧੋ ਕਉਨ ਜੁਗਤਿ ਅਬ ਕੀਜੈ ॥ ਜਾ ਤੇ ਦੁਰਮਤਿ ਸਗਲ ਬਿਨਾਸੈ ਰਾਮ ਭਗਤਿ ਮਨੁ ਭੀਜੈ ॥੧॥ ਰਹਾਉ ॥ ਮਨੁ ਮਾਇਆ ਮਹਿ ਉਰਝਿ ਰਹਿਓ ਹੈ ਬੂਝੈ ਨਹ ਕਛੁ ਗਿਆਨਾ ॥ ਕਉਨੁ ਨਾਮੁ ਜਗੁ ਜਾ ਕੈ ਸਿਮਰੈ ਪਾਵੈ ਪਦੁ ਨਿਰਬਾਨਾ ॥੧॥ ਭਏ ਦਇਆਲ ਕ੍ਰਿਪਾਲ ਸੰਤ ਜਨ ਤਬ ਇਹ ਬਾਤ ਬਤਾਈ ॥ ਸਰਬ ਧਰਮ ਮਾਨੋ ਤਿਹ ਕੀਏ ਜਿਹ ਪ੍ਰਭ ਕੀਰਤਿ ਗਾਈ ॥੨॥ ਰਾਮ ਨਾਮੁ ਨਰੁ ਨਿਸਿ ਬਾਸੁਰ ਮਹਿ ਨਿਮਖ ਏਕ ਉਰਿ ਧਾਰੈ ॥ ਜਮ ਕੋ ਤ੍ਰਾਸੁ ਮਿਟੈ ਨਾਨਕ ਤਿਹ ਅਪੁਨੋ ਜਨਮੁ ਸਵਾਰੈ ॥੩॥੨॥ ਰਾਮਕਲੀ ਮਹਲਾ ੯ ॥ ਪ੍ਰਾਨੀ ਨਾਰਾਇਨ ਸੁਧਿ ਲੇਹਿ ॥ ਛਿਨੁ ਛਿਨੁ ਅਉਧ ਘਟੈ ਨਿਸਿ ਬਾਸੁਰ ਬ੍ਰਿਥਾ ਜਾਤੁ ਹੈ ਦੇਹ ॥੧॥ ਰਹਾਉ ॥ ਤਰਨਾਪੋ ਬਿਖਿਅਨ ਸਿਉ ਖੋਇਓ ਬਾਲਪਨੁ ਅਗਿਆਨਾ ॥ ਬਿਰਧਿ ਭਇਓ ਅਜਹੂ ਨਹੀ ਸਮਝੈ ਕਉਨ ਕੁਮਤਿ ਉਰਝਾਨਾ ॥੧॥ ਮਾਨਸ ਜਨਮੁ ਦੀਓ ਜਿਹ ਠਾਕੁਰਿ ਸੋ ਤੈ ਕਿਉ ਬਿਸਰਾਇਓ ॥ ਮੁਕਤੁ ਹੋਤ ਨਰ ਜਾ ਕੈ ਸਿਮਰੈ ਨਿਮਖ ਨ ਤਾ ਕਉ ਗਾਇਓ ॥੨॥ ਮਾਇਆ ਕੋ ਮਦੁ ਕਹਾ ਕਰਤੁ ਹੈ ਸੰਗਿ ਨ ਕਾਹੂ ਜਾਈ ॥ ਨਾਨਕੁ ਕਹਤੁ ਚੇਤਿ ਚਿੰਤਾਮਨਿ ਹੋਇ ਹੈ ਅੰਤਿ ਸਹਾਈ ॥ ੩॥੩॥੮੧॥ ਰਾਮਕਲੀ ਮਹਲਾ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸੋਈ ਚੰਦੁ ਚੜਹਿ ਸੇ ਤਾਰੇ ਸੋਈ ਦਿਨੀਅਰੁ ਤਪਤ ਰਹੈ ॥ ਸਾ ਧਰਤੀ ਸੋ ਪਉਣੁ ਝੁਲਾਰੇ ਜੁਗ ਜੀਅ ਖੇਲੇ ਥਾਵ ਕੈਸੇ ॥੧॥ ਜੀਵਨ ਤਲਬ ਨਿਵਾਰਿ ॥ ਹੋਵੈ ਪਰਵਾਣਾ ਕਰਹਿ ਧਿਙਾਣਾ ਕਲਿ ਲਖਣ ਵੀਚਾਰਿ ॥੧॥ ਰਹਾਉ ॥ ਕਿਤੈ ਦੇਸਿ ਨ ਆਇਆ ਸੁਣੀਐ ਤੀਰਥ ਪਾਸਿ ਨ ਬੈਠਾ ॥ ਦਾਤਾ ਦਾਨੁ ਕਰੇ ਤਹ ਨਾਹੀ ਮਹਲ ਉਸਾਰਿ ਨ ਬੈਠਾ ॥੨॥ ਜੇ ਕੋ ਸਤੁ ਕਰੇ ਸੋ ਛੀਜੈ ਤਪ ਘਰਿ ਤਪੁ ਨ ਹੋਈ ॥ ਜੇ ਕੋ ਨਾਉ ਲਏ ਬਦਨਾਵੀ ਕਲਿ ਕੇ ਲਖਣ ਏਈ ॥੩॥ ਜਿਸੁ ਸਿਕਦਾਰੀ ਤਿਸਹਿ ਖੁਆਰੀ ਚਾਕਰ ਕੇਹੇ ਡਰਣਾ ॥ ਜਾ ਸਿਕਦਾਰੈ ਪਵੈ ਜੰਜੀਰੀ ਤਾ ਚਾਕਰ ਹਥਹੁ |