Page 903

ਮਰਣਾ ॥੪॥ ਆਖੁ ਗੁਣਾ ਕਲਿ ਆਈਐ ॥ ਤਿਹੁ ਜੁਗ ਕੇਰਾ ਰਹਿਆ ਤਪਾਵਸੁ ਜੇ ਗੁਣ ਦੇਹਿ ਤ ਪਾਈਐ ॥੧॥ ਰਹਾਉ ॥ ਕਲਿ ਕਲਵਾਲੀ ਸਰਾ ਨਿਬੇੜੀ ਕਾਜੀ ਕ੍ਰਿਸਨਾ ਹੋਆ ॥ ਬਾਣੀ ਬ੍ਰਹਮਾ ਬੇਦੁ ਅਥਰਬਣੁ ਕਰਣੀ ਕੀਰਤਿ ਲਹਿਆ ॥੫॥ ਪਤਿ ਵਿਣੁ ਪੂਜਾ ਸਤ ਵਿਣੁ ਸੰਜਮੁ ਜਤ ਵਿਣੁ ਕਾਹੇ ਜਨੇਊ ॥ ਨਾਵਹੁ ਧੋਵਹੁ ਤਿਲਕੁ ਚੜਾਵਹੁ ਸੁਚ ਵਿਣੁ ਸੋਚ ਨ ਹੋਈ ॥੬॥ ਕਲਿ ਪਰਵਾਣੁ ਕਤੇਬ ਕੁਰਾਣੁ ॥ ਪੋਥੀ ਪੰਡਿਤ ਰਹੇ ਪੁਰਾਣ ॥ ਨਾਨਕ ਨਾਉ ਭਇਆ ਰਹਮਾਣੁ ॥ ਕਰਿ ਕਰਤਾ ਤੂ ਏਕੋ ਜਾਣੁ ॥੭॥ ਨਾਨਕ ਨਾਮੁ ਮਿਲੈ ਵਡਿਆਈ ਏਦੂ ਉਪਰਿ ਕਰਮੁ ਨਹੀ ॥ ਜੇ ਘਰਿ ਹੋਦੈ ਮੰਗਣਿ ਜਾਈਐ ਫਿਰਿ ਓਲਾਮਾ ਮਿਲੈ ਤਹੀ ॥੮॥੧॥ ਰਾਮਕਲੀ ਮਹਲਾ ੧ ॥ ਜਗੁ ਪਰਬੋਧਹਿ ਮੜੀ ਬਧਾਵਹਿ ॥ ਆਸਣੁ ਤਿਆਗਿ ਕਾਹੇ ਸਚੁ ਪਾਵਹਿ ॥ ਮਮਤਾ ਮੋਹੁ ਕਾਮਣਿ ਹਿਤਕਾਰੀ ॥ ਨਾ ਅਉਧੂਤੀ ਨਾ ਸੰਸਾਰੀ ॥੧॥ ਜੋਗੀ ਬੈਸਿ ਰਹਹੁ ਦੁਬਿਧਾ ਦੁਖੁ ਭਾਗੈ ॥ ਘਰਿ ਘਰਿ ਮਾਗਤ ਲਾਜ ਨ ਲਾਗੈ ॥੧॥ ਰਹਾਉ ॥ ਗਾਵਹਿ ਗੀਤ ਨ ਚੀਨਹਿ ਆਪੁ ॥ ਕਿਉ ਲਾਗੀ ਨਿਵਰੈ ਪਰਤਾਪੁ ॥ ਗੁਰ ਕੈ ਸਬਦਿ ਰਚੈ ਮਨ ਭਾਇ ॥ ਭਿਖਿਆ ਸਹਜ ਵੀਚਾਰੀ ਖਾਇ ॥੨॥ ਭਸਮ ਚੜਾਇ ਕਰਹਿ ਪਾਖੰਡੁ ॥ ਮਾਇਆ ਮੋਹਿ ਸਹਹਿ ਜਮ ਡੰਡੁ ॥ ਫੂਟੈ ਖਾਪਰੁ ਭੀਖ ਨ ਭਾਇ ॥ ਬੰਧਨਿ ਬਾਧਿਆ ਆਵੈ ਜਾਇ ॥੩॥ ਬਿੰਦੁ ਨ ਰਾਖਹਿ ਜਤੀ ਕਹਾਵਹਿ ॥ ਮਾਈ ਮਾਗਤ ਤ੍ਰੈ ਲੋਭਾਵਹਿ ॥ ਨਿਰਦਇਆ ਨਹੀ ਜੋਤਿ ਉਜਾਲਾ ॥ ਬੂਡਤ ਬੂਡੇ ਸਰਬ ਜੰਜਾਲਾ ॥੪॥ ਭੇਖ ਕਰਹਿ ਖਿੰਥਾ ਬਹੁ ਥਟੂਆ ॥ ਝੂਠੋ ਖੇਲੁ ਖੇਲੈ ਬਹੁ ਨਟੂਆ ॥ ਅੰਤਰਿ ਅਗਨਿ ਚਿੰਤਾ ਬਹੁ ਜਾਰੇ ॥ ਵਿਣੁ ਕਰਮਾ ਕੈਸੇ ਉਤਰਸਿ ਪਾਰੇ ॥੫॥ ਮੁੰਦ੍ਰਾ ਫਟਕ ਬਨਾਈ ਕਾਨਿ ॥ ਮੁਕਤਿ ਨਹੀ ਬਿਦਿਆ ਬਿਗਿਆਨਿ ॥ ਜਿਹਵਾ ਇੰਦ੍ਰੀ ਸਾਦਿ ਲਭਾਨਾ ॥ ਪਸੂ ਭਏ ਨਹੀ ਮਿਟੈ ਨੀਸਾਨਾ ॥੬॥ ਤ੍ਰਿਬਿਧਿ ਲੋਗਾ ਤ੍ਰਿਬਿਧਿ ਜੋਗਾ ॥ ਸਬਦੁ ਵੀਚਾਰੈ ਚੂਕਸਿ ਸੋਗਾ ॥ ਊਜਲੁ ਸਾਚੁ ਸੁ ਸਬਦੁ ਹੋਇ ॥ ਜੋਗੀ ਜੁਗਤਿ ਵੀਚਾਰੇ ਸੋਇ ॥੭॥ ਤੁਝ ਪਹਿ ਨਉ ਨਿਧਿ ਤੂ ਕਰਣੈ ਜੋਗੁ ॥ ਥਾਪਿ ਉਥਾਪੇ ਕਰੇ ਸੁ ਹੋਗੁ ॥ ਜਤੁ ਸਤੁ ਸੰਜਮੁ ਸਚੁ ਸੁਚੀਤੁ ॥ ਨਾਨਕ ਜੋਗੀ ਤ੍ਰਿਭਵਣ ਮੀਤੁ ॥੮॥੨॥ ਰਾਮਕਲੀ ਮਹਲਾ ੧ ॥ ਖਟੁ ਮਟੁ ਦੇਹੀ ਮਨੁ ਬੈਰਾਗੀ ॥ ਸੁਰਤਿ ਸਬਦੁ ਧੁਨਿ ਅੰਤਰਿ ਜਾਗੀ ॥ ਵਾਜੈ ਅਨਹਦੁ ਮੇਰਾ ਮਨੁ ਲੀਣਾ ॥ ਗੁਰ ਬਚਨੀ ਸਚਿ ਨਾਮਿ ਪਤੀਣਾ ॥੧॥ ਪ੍ਰਾਣੀ ਰਾਮ ਭਗਤਿ ਸੁਖੁ ਪਾਈਐ ॥ ਗੁਰਮੁਖਿ ਹਰਿ ਹਰਿ ਮੀਠਾ ਲਾਗੈ