Page 905

ਮਹਲੁ ਨ ਪਾਵਹਿ ॥ ਜਿਸੁ ਗੁਰ ਪਰਸਾਦੀ ਨਾਮੁ ਅਧਾਰੁ ॥ ਕੋਟਿ ਮਧੇ ਕੋ ਜਨੁ ਆਪਾਰੁ ॥੭॥ ਏਕੁ ਬੁਰਾ ਭਲਾ ਸਚੁ ਏਕੈ ॥ ਬੂਝੁ ਗਿਆਨੀ ਸਤਗੁਰ ਕੀ ਟੇਕੈ ॥ ਗੁਰਮੁਖਿ ਵਿਰਲੀ ਏਕੋ ਜਾਣਿਆ ॥ ਆਵਣੁ ਜਾਣਾ ਮੇਟਿ ਸਮਾਣਿਆ ॥੮॥ ਜਿਨ ਕੈ ਹਿਰਦੈ ਏਕੰਕਾਰੁ ॥ ਸਰਬ ਗੁਣੀ ਸਾਚਾ ਬੀਚਾਰੁ ॥ ਗੁਰ ਕੈ ਭਾਣੈ ਕਰਮ ਕਮਾਵੈ ॥ ਨਾਨਕ ਸਾਚੇ ਸਾਚਿ ਸਮਾਵੈ ॥੯॥੪॥ ਰਾਮਕਲੀ ਮਹਲਾ ੧ ॥ ਹਠੁ ਨਿਗ੍ਰਹੁ ਕਰਿ ਕਾਇਆ ਛੀਜੈ ॥ ਵਰਤੁ ਤਪਨੁ ਕਰਿ ਮਨੁ ਨਹੀ ਭੀਜੈ ॥ ਰਾਮ ਨਾਮ ਸਰਿ ਅਵਰੁ ਨ ਪੂਜੈ ॥੧॥ ਗੁਰੁ ਸੇਵਿ ਮਨਾ ਹਰਿ ਜਨ ਸੰਗੁ ਕੀਜੈ ॥ ਜਮੁ ਜੰਦਾਰੁ ਜੋਹਿ ਨਹੀ ਸਾਕੈ ਸਰਪਨਿ ਡਸਿ ਨ ਸਕੈ ਹਰਿ ਕਾ ਰਸੁ ਪੀਜੈ ॥੧॥ ਰਹਾਉ ॥ ਵਾਦੁ ਪੜੈ ਰਾਗੀ ਜਗੁ ਭੀਜੈ ॥ ਤ੍ਰੈ ਗੁਣ ਬਿਖਿਆ ਜਨਮਿ ਮਰੀਜੈ ॥ ਰਾਮ ਨਾਮ ਬਿਨੁ ਦੂਖੁ ਸਹੀਜੈ ॥੨॥ ਚਾੜਸਿ ਪਵਨੁ ਸਿੰਘਾਸਨੁ ਭੀਜੈ ॥ ਨਿਉਲੀ ਕਰਮ ਖਟੁ ਕਰਮ ਕਰੀਜੈ ॥ ਰਾਮ ਨਾਮ ਬਿਨੁ ਬਿਰਥਾ ਸਾਸੁ ਲੀਜੈ ॥੩॥ ਅੰਤਰਿ ਪੰਚ ਅਗਨਿ ਕਿਉ ਧੀਰਜੁ ਧੀਜੈ ॥ ਅੰਤਰਿ ਚੋਰੁ ਕਿਉ ਸਾਦੁ ਲਹੀਜੈ ॥ ਗੁਰਮੁਖਿ ਹੋਇ ਕਾਇਆ ਗੜੁ ਲੀਜੈ ॥੪॥ ਅੰਤਰਿ ਮੈਲੁ ਤੀਰਥ ਭਰਮੀਜੈ ॥ ਮਨੁ ਨਹੀ ਸੂਚਾ ਕਿਆ ਸੋਚ ਕਰੀਜੈ ॥ ਕਿਰਤੁ ਪਇਆ ਦੋਸੁ ਕਾ ਕਉ ਦੀਜੈ ॥੫॥ ਅੰਨੁ ਨ ਖਾਹਿ ਦੇਹੀ ਦੁਖੁ ਦੀਜੈ ॥ ਬਿਨੁ ਗੁਰ ਗਿਆਨ ਤ੍ਰਿਪਤਿ ਨਹੀ ਥੀਜੈ ॥ ਮਨਮੁਖਿ ਜਨਮੈ ਜਨਮਿ ਮਰੀਜੈ ॥੬॥ ਸਤਿਗੁਰ ਪੂਛਿ ਸੰਗਤਿ ਜਨ ਕੀਜੈ ॥ ਮਨੁ ਹਰਿ ਰਾਚੈ ਨਹੀ ਜਨਮਿ ਮਰੀਜੈ ॥ ਰਾਮ ਨਾਮ ਬਿਨੁ ਕਿਆ ਕਰਮੁ ਕੀਜੈ ॥੭॥ ਊਂਦਰ ਦੂੰਦਰ ਪਾਸਿ ਧਰੀਜੈ ॥ ਧੁਰ ਕੀ ਸੇਵਾ ਰਾਮੁ ਰਵੀਜੈ ॥ ਨਾਨਕ ਨਾਮੁ ਮਿਲੈ ਕਿਰਪਾ ਪ੍ਰਭ ਕੀਜੈ ॥੮॥੫॥ ਰਾਮਕਲੀ ਮਹਲਾ ੧ ॥ ਅੰਤਰਿ ਉਤਭੁਜੁ ਅਵਰੁ ਨ ਕੋਈ ॥ ਜੋ ਕਹੀਐ ਸੋ ਪ੍ਰਭ ਤੇ ਹੋਈ ॥ ਜੁਗਹ ਜੁਗੰਤਰਿ ਸਾਹਿਬੁ ਸਚੁ ਸੋਈ ॥ ਉਤਪਤਿ ਪਰਲਉ ਅਵਰੁ ਨ ਕੋਈ ॥੧॥ ਐਸਾ ਮੇਰਾ ਠਾਕੁਰੁ ਗਹਿਰ ਗੰਭੀਰੁ ॥ ਜਿਨਿ ਜਪਿਆ ਤਿਨ ਹੀ ਸੁਖੁ ਪਾਇਆ ਹਰਿ ਕੈ ਨਾਮਿ ਨ ਲਗੈ ਜਮ ਤੀਰੁ ॥੧॥ ਰਹਾਉ ॥ ਨਾਮੁ ਰਤਨੁ ਹੀਰਾ ਨਿਰਮੋਲੁ ॥ ਸਾਚਾ ਸਾਹਿਬੁ ਅਮਰੁ ਅਤੋਲੁ ॥ ਜਿਹਵਾ ਸੂਚੀ ਸਾਚਾ ਬੋਲੁ ॥ ਘਰਿ ਦਰਿ ਸਾਚਾ ਨਾਹੀ ਰੋਲੁ ॥੨॥ ਇਕਿ ਬਨ ਮਹਿ ਬੈਸਹਿ ਡੂਗਰਿ ਅਸਥਾਨੁ ॥ ਨਾਮੁ ਬਿਸਾਰਿ ਪਚਹਿ ਅਭਿਮਾਨੁ ॥ ਨਾਮ ਬਿਨਾ ਕਿਆ ਗਿਆਨ ਧਿਆਨੁ ॥ ਗੁਰਮੁਖਿ ਪਾਵਹਿ ਦਰਗਹਿ ਮਾਨੁ ॥੩॥ ਹਠੁ ਅਹੰਕਾਰੁ ਕਰੈ ਨਹੀ ਪਾਵੈ ॥ ਪਾਠ ਪੜੈ ਲੇ