Page 906

ਲੋਕ ਸੁਣਾਵੈ ॥ ਤੀਰਥਿ ਭਰਮਸਿ ਬਿਆਧਿ ਨ ਜਾਵੈ ॥ ਨਾਮ ਬਿਨਾ ਕੈਸੇ ਸੁਖੁ ਪਾਵੈ ॥੪॥ ਜਤਨ ਕਰੈ ਬਿੰਦੁ ਕਿਵੈ ਨ ਰਹਾਈ ॥ ਮਨੂਆ ਡੋਲੈ ਨਰਕੇ ਪਾਈ ॥ ਜਮ ਪੁਰਿ ਬਾਧੋ ਲਹੈ ਸਜਾਈ ॥ ਬਿਨੁ ਨਾਵੈ ਜੀਉ ਜਲਿ ਬਲਿ ਜਾਈ ॥੫॥ ਸਿਧ ਸਾਧਿਕ ਕੇਤੇ ਮੁਨਿ ਦੇਵਾ ॥ ਹਠਿ ਨਿਗ੍ਰਹਿ ਨ ਤ੍ਰਿਪਤਾਵਹਿ ਭੇਵਾ ॥ ਸਬਦੁ ਵੀਚਾਰਿ ਗਹਹਿ ਗੁਰ ਸੇਵਾ ॥ ਮਨਿ ਤਨਿ ਨਿਰਮਲ ਅਭਿਮਾਨ ਅਭੇਵਾ ॥੬॥ ਕਰਮਿ ਮਿਲੈ ਪਾਵੈ ਸਚੁ ਨਾਉ ॥ ਤੁਮ ਸਰਣਾਗਤਿ ਰਹਉ ਸੁਭਾਉ ॥ ਤੁਮ ਤੇ ਉਪਜਿਓ ਭਗਤੀ ਭਾਉ ॥ ਜਪੁ ਜਾਪਉ ਗੁਰਮੁਖਿ ਹਰਿ ਨਾਉ ॥੭॥ ਹਉਮੈ ਗਰਬੁ ਜਾਇ ਮਨ ਭੀਨੈ ॥ ਝੂਠਿ ਨ ਪਾਵਸਿ ਪਾਖੰਡਿ ਕੀਨੈ ॥ ਬਿਨੁ ਗੁਰ ਸਬਦ ਨਹੀ ਘਰੁ ਬਾਰੁ ॥ ਨਾਨਕ ਗੁਰਮੁਖਿ ਤਤੁ ਬੀਚਾਰੁ ॥੮॥੬॥ ਰਾਮਕਲੀ ਮਹਲਾ ੧ ॥ ਜਿਉ ਆਇਆ ਤਿਉ ਜਾਵਹਿ ਬਉਰੇ ਜਿਉ ਜਨਮੇ ਤਿਉ ਮਰਣੁ ਭਇਆ ॥ ਜਿਉ ਰਸ ਭੋਗ ਕੀਏ ਤੇਤਾ ਦੁਖੁ ਲਾਗੈ ਨਾਮੁ ਵਿਸਾਰਿ ਭਵਜਲਿ ਪਇਆ ॥੧॥ ਤਨੁ ਧਨੁ ਦੇਖਤ ਗਰਬਿ ਗਇਆ ॥ ਕਨਿਕ ਕਾਮਨੀ ਸਿਉ ਹੇਤੁ ਵਧਾਇਹਿ ਕੀ ਨਾਮੁ ਵਿਸਾਰਹਿ ਭਰਮਿ ਗਇਆ ॥੧॥ ਰਹਾਉ ॥ ਜਤੁ ਸਤੁ ਸੰਜਮੁ ਸੀਲੁ ਨ ਰਾਖਿਆ ਪ੍ਰੇਤ ਪਿੰਜਰ ਮਹਿ ਕਾਸਟੁ ਭਇਆ ॥ ਪੁੰਨੁ ਦਾਨੁ ਇਸਨਾਨੁ ਨ ਸੰਜਮੁ ਸਾਧਸੰਗਤਿ ਬਿਨੁ ਬਾਦਿ ਜਇਆ ॥੨॥ ਲਾਲਚਿ ਲਾਗੈ ਨਾਮੁ ਬਿਸਾਰਿਓ ਆਵਤ ਜਾਵਤ ਜਨਮੁ ਗਇਆ ॥ ਜਾ ਜਮੁ ਧਾਇ ਕੇਸ ਗਹਿ ਮਾਰੈ ਸੁਰਤਿ ਨਹੀ ਮੁਖਿ ਕਾਲ ਗਇਆ ॥੩॥ ਅਹਿਨਿਸਿ ਨਿੰਦਾ ਤਾਤਿ ਪਰਾਈ ਹਿਰਦੈ ਨਾਮੁ ਨ ਸਰਬ ਦਇਆ ॥ ਬਿਨੁ ਗੁਰ ਸਬਦ ਨ ਗਤਿ ਪਤਿ ਪਾਵਹਿ ਰਾਮ ਨਾਮ ਬਿਨੁ ਨਰਕਿ ਗਇਆ ॥੪॥ ਖਿਨ ਮਹਿ ਵੇਸ ਕਰਹਿ ਨਟੂਆ ਜਿਉ ਮੋਹ ਪਾਪ ਮਹਿ ਗਲਤੁ ਗਇਆ ॥ ਇਤ ਉਤ ਮਾਇਆ ਦੇਖਿ ਪਸਾਰੀ ਮੋਹ ਮਾਇਆ ਕੈ ਮਗਨੁ ਭਇਆ ॥੫॥ ਕਰਹਿ ਬਿਕਾਰ ਵਿਥਾਰ ਘਨੇਰੇ ਸੁਰਤਿ ਸਬਦ ਬਿਨੁ ਭਰਮਿ ਪਇਆ ॥ ਹਉਮੈ ਰੋਗੁ ਮਹਾ ਦੁਖੁ ਲਾਗਾ ਗੁਰਮਤਿ ਲੇਵਹੁ ਰੋਗੁ ਗਇਆ ॥੬॥ ਸੁਖ ਸੰਪਤਿ ਕਉ ਆਵਤ ਦੇਖੈ ਸਾਕਤ ਮਨਿ ਅਭਿਮਾਨੁ ਭਇਆ ॥ ਜਿਸ ਕਾ ਇਹੁ ਤਨੁ ਧਨੁ ਸੋ ਫਿਰਿ ਲੇਵੈ ਅੰਤਰਿ ਸਹਸਾ ਦੂਖੁ ਪਇਆ ॥੭॥ ਅੰਤਿ ਕਾਲਿ ਕਿਛੁ ਸਾਥਿ ਨ ਚਾਲੈ ਜੋ ਦੀਸੈ ਸਭੁ ਤਿਸਹਿ ਮਇਆ ॥ ਆਦਿ ਪੁਰਖੁ ਅਪਰੰਪਰੁ ਸੋ ਪ੍ਰਭੁ ਹਰਿ ਨਾਮੁ ਰਿਦੈ ਲੈ ਪਾਰਿ ਪਇਆ ॥੮॥ ਮੂਏ ਕਉ ਰੋਵਹਿ ਕਿਸਹਿ ਸੁਣਾਵਹਿ ਭੈ ਸਾਗਰ ਅਸਰਾਲਿ ਪਇਆ ॥ ਦੇਖਿ