![]() |
![]() |
![]() |
![]() |
Page 922 ਭੋਗੋ ॥ ਕਹੈ ਨਾਨਕੁ ਪ੍ਰਭੁ ਆਪਿ ਮਿਲਿਆ ਕਰਣ ਕਾਰਣ ਜੋਗੋ ॥੩੪॥ ਏ ਸਰੀਰਾ ਮੇਰਿਆ ਇਸੁ ਜਗ ਮਹਿ ਆਇ ਕੈ ਕਿਆ ਤੁਧੁ ਕਰਮ ਕਮਾਇਆ ॥ ਕਿ ਕਰਮ ਕਮਾਇਆ ਤੁਧੁ ਸਰੀਰਾ ਜਾ ਤੂ ਜਗ ਮਹਿ ਆਇਆ ॥ ਜਿਨਿ ਹਰਿ ਤੇਰਾ ਰਚਨੁ ਰਚਿਆ ਸੋ ਹਰਿ ਮਨਿ ਨ ਵਸਾਇਆ ॥ ਗੁਰ ਪਰਸਾਦੀ ਹਰਿ ਮੰਨਿ ਵਸਿਆ ਪੂਰਬਿ ਲਿਖਿਆ ਪਾਇਆ ॥ ਕਹੈ ਨਾਨਕੁ ਏਹੁ ਸਰੀਰੁ ਪਰਵਾਣੁ ਹੋਆ ਜਿਨਿ ਸਤਿਗੁਰ ਸਿਉ ਚਿਤੁ ਲਾਇਆ ॥੩੫॥ ਏ ਨੇਤ੍ਰਹੁ ਮੇਰਿਹੋ ਹਰਿ ਤੁਮ ਮਹਿ ਜੋਤਿ ਧਰੀ ਹਰਿ ਬਿਨੁ ਅਵਰੁ ਨ ਦੇਖਹੁ ਕੋਈ ॥ ਹਰਿ ਬਿਨੁ ਅਵਰੁ ਨ ਦੇਖਹੁ ਕੋਈ ਨਦਰੀ ਹਰਿ ਨਿਹਾਲਿਆ ॥ ਏਹੁ ਵਿਸੁ ਸੰਸਾਰੁ ਤੁਮ ਦੇਖਦੇ ਏਹੁ ਹਰਿ ਕਾ ਰੂਪੁ ਹੈ ਹਰਿ ਰੂਪੁ ਨਦਰੀ ਆਇਆ ॥ ਗੁਰ ਪਰਸਾਦੀ ਬੁਝਿਆ ਜਾ ਵੇਖਾ ਹਰਿ ਇਕੁ ਹੈ ਹਰਿ ਬਿਨੁ ਅਵਰੁ ਨ ਕੋਈ ॥ ਕਹੈ ਨਾਨਕੁ ਏਹਿ ਨੇਤ੍ਰ ਅੰਧ ਸੇ ਸਤਿਗੁਰਿ ਮਿਲਿਐ ਦਿਬ ਦ੍ਰਿਸਟਿ ਹੋਈ ॥੩੬॥ ਏ ਸ੍ਰਵਣਹੁ ਮੇਰਿਹੋ ਸਾਚੈ ਸੁਨਣੈ ਨੋ ਪਠਾਏ ॥ ਸਾਚੈ ਸੁਨਣੈ ਨੋ ਪਠਾਏ ਸਰੀਰਿ ਲਾਏ ਸੁਣਹੁ ਸਤਿ ਬਾਣੀ ॥ ਜਿਤੁ ਸੁਣੀ ਮਨੁ ਤਨੁ ਹਰਿਆ ਹੋਆ ਰਸਨਾ ਰਸਿ ਸਮਾਣੀ ॥ ਸਚੁ ਅਲਖ ਵਿਡਾਣੀ ਤਾ ਕੀ ਗਤਿ ਕਹੀ ਨ ਜਾਏ ॥ ਕਹੈ ਨਾਨਕੁ ਅੰਮ੍ਰਿਤ ਨਾਮੁ ਸੁਣਹੁ ਪਵਿਤ੍ਰ ਹੋਵਹੁ ਸਾਚੈ ਸੁਨਣੈ ਨੋ ਪਠਾਏ ॥੩੭॥ ਹਰਿ ਜੀਉ ਗੁਫਾ ਅੰਦਰਿ ਰਖਿ ਕੈ ਵਾਜਾ ਪਵਣੁ ਵਜਾਇਆ ॥ ਵਜਾਇਆ ਵਾਜਾ ਪਉਣ ਨਉ ਦੁਆਰੇ ਪਰਗਟੁ ਕੀਏ ਦਸਵਾ ਗੁਪਤੁ ਰਖਾਇਆ ॥ ਗੁਰਦੁਆਰੈ ਲਾਇ ਭਾਵਨੀ ਇਕਨਾ ਦਸਵਾ ਦੁਆਰੁ ਦਿਖਾਇਆ ॥ ਤਹ ਅਨੇਕ ਰੂਪ ਨਾਉ ਨਵ ਨਿਧਿ ਤਿਸ ਦਾ ਅੰਤੁ ਨ ਜਾਈ ਪਾਇਆ ॥ ਕਹੈ ਨਾਨਕੁ ਹਰਿ ਪਿਆਰੈ ਜੀਉ ਗੁਫਾ ਅੰਦਰਿ ਰਖਿ ਕੈ ਵਾਜਾ ਪਵਣੁ ਵਜਾਇਆ ॥੩੮॥ ਏਹੁ ਸਾਚਾ ਸੋਹਿਲਾ ਸਾਚੈ ਘਰਿ ਗਾਵਹੁ ॥ ਗਾਵਹੁ ਤ ਸੋਹਿਲਾ ਘਰਿ ਸਾਚੈ ਜਿਥੈ ਸਦਾ ਸਚੁ ਧਿਆਵਹੇ ॥ ਸਚੋ ਧਿਆਵਹਿ ਜਾ ਤੁਧੁ ਭਾਵਹਿ ਗੁਰਮੁਖਿ ਜਿਨਾ ਬੁਝਾਵਹੇ ॥ ਇਹੁ ਸਚੁ ਸਭਨਾ ਕਾ ਖਸਮੁ ਹੈ ਜਿਸੁ ਬਖਸੇ ਸੋ ਜਨੁ ਪਾਵਹੇ ॥ ਕਹੈ ਨਾਨਕੁ ਸਚੁ ਸੋਹਿਲਾ ਸਚੈ ਘਰਿ ਗਾਵਹੇ ॥੩੯॥ ਅਨਦੁ ਸੁਣਹੁ ਵਡਭਾਗੀਹੋ ਸਗਲ ਮਨੋਰਥ ਪੂਰੇ ॥ ਪਾਰਬ੍ਰਹਮੁ ਪ੍ਰਭੁ ਪਾਇਆ ਉਤਰੇ ਸਗਲ ਵਿਸੂਰੇ ॥ ਦੂਖ ਰੋਗ ਸੰਤਾਪ ਉਤਰੇ ਸੁਣੀ ਸਚੀ ਬਾਣੀ ॥ ਸੰਤ ਸਾਜਨ ਭਏ ਸਰਸੇ ਪੂਰੇ ਗੁਰ ਤੇ ਜਾਣੀ ॥ ਸੁਣਤੇ ਪੁਨੀਤ ਕਹਤੇ ਪਵਿਤੁ ਸਤਿਗੁਰੁ ਰਹਿਆ ਭਰਪੂਰੇ ॥ ਬਿਨਵੰਤਿ ਨਾਨਕੁ ਗੁਰ ਚਰਣ ਲਾਗੇ ਵਾਜੇ ਅਨਹਦ ਤੂਰੇ ॥੪੦॥੧॥ |