Page 926

ਏਕੁ ਗਾਵੈ ਹਰਿ ਏਕੁ ਦ੍ਰਿਸਟੀ ਆਇਆ ॥ ਬਿਨਵੰਤਿ ਨਾਨਕ ਪ੍ਰਭਿ ਕਰੀ ਕਿਰਪਾ ਪੂਰਾ ਸਤਿਗੁਰੁ ਪਾਇਆ ॥੨॥ ਮਿਲਿ ਰਹੀਐ ਪ੍ਰਭ ਸਾਧ ਜਨਾ ਮਿਲਿ ਹਰਿ ਕੀਰਤਨੁ ਸੁਨੀਐ ਰਾਮ ॥ ਦਇਆਲ ਪ੍ਰਭੂ ਦਾਮੋਦਰ ਮਾਧੋ ਅੰਤੁ ਨ ਪਾਈਐ ਗੁਨੀਐ ਰਾਮ ॥ ਦਇਆਲ ਦੁਖ ਹਰ ਸਰਣਿ ਦਾਤਾ ਸਗਲ ਦੋਖ ਨਿਵਾਰਣੋ ॥ ਮੋਹ ਸੋਗ ਵਿਕਾਰ ਬਿਖੜੇ ਜਪਤ ਨਾਮ ਉਧਾਰਣੋ ॥ ਸਭਿ ਜੀਅ ਤੇਰੇ ਪ੍ਰਭੂ ਮੇਰੇ ਕਰਿ ਕਿਰਪਾ ਸਭ ਰੇਣ ਥੀਵਾ ॥ ਬਿਨਵੰਤਿ ਨਾਨਕ ਪ੍ਰਭ ਮਇਆ ਕੀਜੈ ਨਾਮੁ ਤੇਰਾ ਜਪਿ ਜੀਵਾ ॥੩॥ ਰਾਖਿ ਲੀਏ ਪ੍ਰਭਿ ਭਗਤ ਜਨਾ ਅਪਣੀ ਚਰਣੀ ਲਾਏ ਰਾਮ ॥ ਆਠ ਪਹਰ ਅਪਨਾ ਪ੍ਰਭੁ ਸਿਮਰਹ ਏਕੋ ਨਾਮੁ ਧਿਆਏ ਰਾਮ ॥ ਧਿਆਇ ਸੋ ਪ੍ਰਭੁ ਤਰੇ ਭਵਜਲ ਰਹੇ ਆਵਣ ਜਾਣਾ ॥ ਸਦਾ ਸੁਖੁ ਕਲਿਆਣ ਕੀਰਤਨੁ ਪ੍ਰਭ ਲਗਾ ਮੀਠਾ ਭਾਣਾ ॥ ਸਭ ਇਛ ਪੁੰਨੀ ਆਸ ਪੂਰੀ ਮਿਲੇ ਸਤਿਗੁਰ ਪੂਰਿਆ ॥ ਬਿਨਵੰਤਿ ਨਾਨਕ ਪ੍ਰਭਿ ਆਪਿ ਮੇਲੇ ਫਿਰਿ ਨਾਹੀ ਦੂਖ ਵਿਸੂਰਿਆ ॥੪॥੩॥ ਰਾਮਕਲੀ ਮਹਲਾ ੫ ਛੰਤ ॥ ਸਲੋਕੁ ॥ ਚਰਨ ਕਮਲ ਸਰਣਾਗਤੀ ਅਨਦ ਮੰਗਲ ਗੁਣ ਗਾਮ ॥ ਨਾਨਕ ਪ੍ਰਭੁ ਆਰਾਧੀਐ ਬਿਪਤਿ ਨਿਵਾਰਣ ਰਾਮ ॥੧॥ ਛੰਤੁ ॥ ਪ੍ਰਭ ਬਿਪਤਿ ਨਿਵਾਰਣੋ ਤਿਸੁ ਬਿਨੁ ਅਵਰੁ ਨ ਕੋਇ ਜੀਉ ॥ ਸਦਾ ਸਦਾ ਹਰਿ ਸਿਮਰੀਐ ਜਲਿ ਥਲਿ ਮਹੀਅਲਿ ਸੋਇ ਜੀਉ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਇਕ ਨਿਮਖ ਮਨਹੁ ਨ ਵੀਸਰੈ ॥ ਗੁਰ ਚਰਨ ਲਾਗੇ ਦਿਨ ਸਭਾਗੇ ਸਰਬ ਗੁਣ ਜਗਦੀਸਰੈ ॥ ਕਰਿ ਸੇਵ ਸੇਵਕ ਦਿਨਸੁ ਰੈਣੀ ਤਿਸੁ ਭਾਵੈ ਸੋ ਹੋਇ ਜੀਉ ॥ ਬਲਿ ਜਾਇ ਨਾਨਕੁ ਸੁਖਹ ਦਾਤੇ ਪਰਗਾਸੁ ਮਨਿ ਤਨਿ ਹੋਇ ਜੀਉ ॥੧॥ ਸਲੋਕੁ ॥ ਹਰਿ ਸਿਮਰਤ ਮਨੁ ਤਨੁ ਸੁਖੀ ਬਿਨਸੀ ਦੁਤੀਆ ਸੋਚ ॥ ਨਾਨਕ ਟੇਕ ਗਪਾਲ ਕੀ ਗੋਵਿੰਦ ਸੰਕਟ ਮੋਚ ॥੧॥ ਛੰਤੁ ॥ ਭੈ ਸੰਕਟ ਕਾਟੇ ਨਾਰਾਇਣ ਦਇਆਲ ਜੀਉ ॥ ਹਰਿ ਗੁਣ ਆਨੰਦ ਗਾਏ ਪ੍ਰਭ ਦੀਨਾ ਨਾਥ ਪ੍ਰਤਿਪਾਲ ਜੀਉ ॥ ਪ੍ਰਤਿਪਾਲ ਅਚੁਤ ਪੁਰਖੁ ਏਕੋ ਤਿਸਹਿ ਸਿਉ ਰੰਗੁ ਲਾਗਾ ॥ ਕਰ ਚਰਨ ਮਸਤਕੁ ਮੇਲਿ ਲੀਨੇ ਸਦਾ ਅਨਦਿਨੁ ਜਾਗਾ ॥ ਜੀਉ ਪਿੰਡੁ ਗ੍ਰਿਹੁ ਥਾਨੁ ਤਿਸ ਕਾ ਤਨੁ ਜੋਬਨੁ ਧਨੁ ਮਾਲੁ ਜੀਉ ॥ ਸਦ ਸਦਾ ਬਲਿ ਜਾਇ ਨਾਨਕੁ ਸਰਬ ਜੀਆ ਪ੍ਰਤਿਪਾਲ ਜੀਉ ॥੨॥ ਸਲੋਕੁ ॥ ਰਸਨਾ ਉਚਰੈ ਹਰਿ ਹਰੇ ਗੁਣ ਗੋਵਿੰਦ ਵਖਿਆਨ ॥ ਨਾਨਕ ਪਕੜੀ ਟੇਕ ਏਕ ਪਰਮੇਸਰੁ ਰਖੈ ਨਿਦਾਨ ॥੧॥ ਛੰਤੁ ॥ ਸੋ ਸੁਆਮੀ ਪ੍ਰਭੁ ਰਖਕੋ ਅੰਚਲਿ ਤਾ ਕੈ ਲਾਗੁ ਜੀਉ ॥ ਭਜੁ ਸਾਧੂ ਸੰਗਿ