![]() |
![]() |
![]() |
![]() |
Page 927 ਦਇਆਲ ਦੇਵ ਮਨ ਕੀ ਮਤਿ ਤਿਆਗੁ ਜੀਉ ॥ ਇਕ ਓਟ ਕੀਜੈ ਜੀਉ ਦੀਜੈ ਆਸ ਇਕ ਧਰਣੀਧਰੈ ॥ ਸਾਧਸੰਗੇ ਹਰਿ ਨਾਮ ਰੰਗੇ ਸੰਸਾਰੁ ਸਾਗਰੁ ਸਭੁ ਤਰੈ ॥ ਜਨਮ ਮਰਣ ਬਿਕਾਰ ਛੂਟੇ ਫਿਰਿ ਨ ਲਾਗੈ ਦਾਗੁ ਜੀਉ ॥ ਬਲਿ ਜਾਇ ਨਾਨਕੁ ਪੁਰਖ ਪੂਰਨ ਥਿਰੁ ਜਾ ਕਾ ਸੋਹਾਗੁ ਜੀਉ ॥੩॥ ਸਲੋਕੁ ॥ ਧਰਮ ਅਰਥ ਅਰੁ ਕਾਮ ਮੋਖ ਮੁਕਤਿ ਪਦਾਰਥ ਨਾਥ ॥ ਸਗਲ ਮਨੋਰਥ ਪੂਰਿਆ ਨਾਨਕ ਲਿਖਿਆ ਮਾਥ ॥੧॥ ਛੰਤੁ ॥ ਸਗਲ ਇਛ ਮੇਰੀ ਪੁੰਨੀਆ ਮਿਲਿਆ ਨਿਰੰਜਨ ਰਾਇ ਜੀਉ ॥ ਅਨਦੁ ਭਇਆ ਵਡਭਾਗੀਹੋ ਗ੍ਰਿਹਿ ਪ੍ਰਗਟੇ ਪ੍ਰਭ ਆਇ ਜੀਉ ॥ ਗ੍ਰਿਹਿ ਲਾਲ ਆਏ ਪੁਰਬਿ ਕਮਾਏ ਤਾ ਕੀ ਉਪਮਾ ਕਿਆ ਗਣਾ ॥ ਬੇਅੰਤ ਪੂਰਨ ਸੁਖ ਸਹਜ ਦਾਤਾ ਕਵਨ ਰਸਨਾ ਗੁਣ ਭਣਾ ॥ ਆਪੇ ਮਿਲਾਏ ਗਹਿ ਕੰਠਿ ਲਾਏ ਤਿਸੁ ਬਿਨਾ ਨਹੀ ਜਾਇ ਜੀਉ ॥ ਬਲਿ ਜਾਇ ਨਾਨਕੁ ਸਦਾ ਕਰਤੇ ਸਭ ਮਹਿ ਰਹਿਆ ਸਮਾਇ ਜੀਉ ॥੪॥੪॥ ਰਾਗੁ ਰਾਮਕਲੀ ਮਹਲਾ ੫ ॥ ਰਣ ਝੁੰਝਨੜਾ ਗਾਉ ਸਖੀ ਹਰਿ ਏਕੁ ਧਿਆਵਹੁ ॥ ਸਤਿਗੁਰੁ ਤੁਮ ਸੇਵਿ ਸਖੀ ਮਨਿ ਚਿੰਦਿਅੜਾ ਫਲੁ ਪਾਵਹੁ ॥ ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥ ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥੨॥ ਛੰਤੁ ॥ ਜਸੁ ਗਾਵਹੁ ਵਡਭਾਗੀਹੋ ਕਰਿ ਕਿਰਪਾ ਭਗਵੰਤ ਜੀਉ ॥ ਰੁਤੀ ਮਾਹ ਮੂਰਤ ਘੜੀ ਗੁਣ ਉਚਰਤ ਸੋਭਾਵੰਤ ਜੀਉ ॥ ਗੁਣ ਰੰਗਿ ਰਾਤੇ ਧੰਨਿ ਤੇ ਜਨ ਜਿਨੀ ਇਕ ਮਨਿ ਧਿਆਇਆ ॥ ਸਫਲ ਜਨਮੁ ਭਇਆ ਤਿਨ ਕਾ ਜਿਨੀ ਸੋ ਪ੍ਰਭੁ ਪਾਇਆ ॥ ਪੁੰਨ ਦਾਨ ਨ ਤੁਲਿ ਕਿਰਿਆ ਹਰਿ ਸਰਬ ਪਾਪਾ ਹੰਤ ਜੀਉ ॥ ਬਿਨਵੰਤਿ ਨਾਨਕ ਸਿਮਰਿ ਜੀਵਾ ਜਨਮ ਮਰਣ ਰਹੰਤ ਜੀਉ ॥੧॥ ਸਲੋਕ ॥ ਉਦਮੁ ਅਗਮੁ ਅਗੋਚਰੋ ਚਰਨ ਕਮਲ ਨਮਸਕਾਰ ॥ ਕਥਨੀ ਸਾ ਤੁਧੁ ਭਾਵਸੀ ਨਾਨਕ ਨਾਮ ਅਧਾਰ ॥੧॥ ਸੰਤ ਸਰਣਿ ਸਾਜਨ ਪਰਹੁ ਸੁਆਮੀ ਸਿਮਰਿ ਅਨੰਤ ॥ ਸੂਕੇ ਤੇ ਹਰਿਆ ਥੀਆ ਨਾਨਕ ਜਪਿ ਭਗਵੰਤ ॥੨॥ ਛੰਤੁ ॥ ਰੁਤਿ ਸਰਸ ਬਸੰਤ ਮਾਹ ਚੇਤੁ ਵੈਸਾਖ ਸੁਖ ਮਾਸੁ ਜੀਉ ॥ ਹਰਿ ਜੀਉ ਨਾਹੁ ਮਿਲਿਆ ਮਉਲਿਆ ਮਨੁ ਤਨੁ ਸਾਸੁ ਜੀਉ ॥ ਘਰਿ ਨਾਹੁ ਨਿਹਚਲੁ ਅਨਦੁ ਸਖੀਏ |