Page 929

ਮਿਲੇ ਦੁਤੀਆ ਬਿਨਸੀ ਭ੍ਰਾਂਤਿ ॥੧॥ ਸਾਧ ਪਠਾਏ ਆਪਿ ਹਰਿ ਹਮ ਤੁਮ ਤੇ ਨਾਹੀ ਦੂਰਿ ॥ ਨਾਨਕ ਭ੍ਰਮ ਭੈ ਮਿਟਿ ਗਏ ਰਮਣ ਰਾਮ ਭਰਪੂਰਿ ॥੨॥ ਛੰਤੁ ॥ ਰੁਤਿ ਸਿਸੀਅਰ ਸੀਤਲ ਹਰਿ ਪ੍ਰਗਟੇ ਮੰਘਰ ਪੋਹਿ ਜੀਉ ॥ ਜਲਨਿ ਬੁਝੀ ਦਰਸੁ ਪਾਇਆ ਬਿਨਸੇ ਮਾਇਆ ਧ੍ਰੋਹ ਜੀਉ ॥ ਸਭਿ ਕਾਮ ਪੂਰੇ ਮਿਲਿ ਹਜੂਰੇ ਹਰਿ ਚਰਣ ਸੇਵਕਿ ਸੇਵਿਆ ॥ ਹਾਰ ਡੋਰ ਸੀਗਾਰ ਸਭਿ ਰਸ ਗੁਣ ਗਾਉ ਅਲਖ ਅਭੇਵਿਆ ॥ ਭਾਉ ਭਗਤਿ ਗੋਵਿੰਦ ਬਾਂਛਤ ਜਮੁ ਨ ਸਾਕੈ ਜੋਹਿ ਜੀਉ ॥ ਬਿਨਵੰਤਿ ਨਾਨਕ ਪ੍ਰਭਿ ਆਪਿ ਮੇਲੀ ਤਹ ਨ ਪ੍ਰੇਮ ਬਿਛੋਹ ਜੀਉ ॥੬॥ ਸਲੋਕ ॥ ਹਰਿ ਧਨੁ ਪਾਇਆ ਸੋਹਾਗਣੀ ਡੋਲਤ ਨਾਹੀ ਚੀਤ ॥ ਸੰਤ ਸੰਜੋਗੀ ਨਾਨਕਾ ਗ੍ਰਿਹਿ ਪ੍ਰਗਟੇ ਪ੍ਰਭ ਮੀਤ ॥੧॥ ਨਾਦ ਬਿਨੋਦ ਅਨੰਦ ਕੋਡ ਪ੍ਰਿਅ ਪ੍ਰੀਤਮ ਸੰਗਿ ਬਨੇ ॥ ਮਨ ਬਾਂਛਤ ਫਲ ਪਾਇਆ ਹਰਿ ਨਾਨਕ ਨਾਮ ਭਨੇ ॥੨॥ ਛੰਤੁ ॥ ਹਿਮਕਰ ਰੁਤਿ ਮਨਿ ਭਾਵਤੀ ਮਾਘੁ ਫਗਣੁ ਗੁਣਵੰਤ ਜੀਉ ॥ ਸਖੀ ਸਹੇਲੀ ਗਾਉ ਮੰਗਲੋ ਗ੍ਰਿਹਿ ਆਏ ਹਰਿ ਕੰਤ ਜੀਉ ॥ ਗ੍ਰਿਹਿ ਲਾਲ ਆਏ ਮਨਿ ਧਿਆਏ ਸੇਜ ਸੁੰਦਰਿ ਸੋਹੀਆ ॥ ਵਣੁ ਤ੍ਰਿਣੁ ਤ੍ਰਿਭਵਣ ਭਏ ਹਰਿਆ ਦੇਖਿ ਦਰਸਨ ਮੋਹੀਆ ॥ ਮਿਲੇ ਸੁਆਮੀ ਇਛ ਪੁੰਨੀ ਮਨਿ ਜਪਿਆ ਨਿਰਮਲ ਮੰਤ ਜੀਉ ॥ ਬਿਨਵੰਤਿ ਨਾਨਕ ਨਿਤ ਕਰਹੁ ਰਲੀਆ ਹਰਿ ਮਿਲੇ ਸ੍ਰੀਧਰ ਕੰਤ ਜੀਉ ॥੭॥ ਸਲੋਕ ॥ ਸੰਤ ਸਹਾਈ ਜੀਅ ਕੇ ਭਵਜਲ ਤਾਰਣਹਾਰ ॥ ਸਭ ਤੇ ਊਚੇ ਜਾਣੀਅਹਿ ਨਾਨਕ ਨਾਮ ਪਿਆਰ ॥੧॥ ਜਿਨ ਜਾਨਿਆ ਸੇਈ ਤਰੇ ਸੇ ਸੂਰੇ ਸੇ ਬੀਰ ॥ ਨਾਨਕ ਤਿਨ ਬਲਿਹਾਰਣੈ ਹਰਿ ਜਪਿ ਉਤਰੇ ਤੀਰ ॥੨॥ ਛੰਤੁ ॥ ਚਰਣ ਬਿਰਾਜਿਤ ਸਭ ਊਪਰੇ ਮਿਟਿਆ ਸਗਲ ਕਲੇਸੁ ਜੀਉ ॥ ਆਵਣ ਜਾਵਣ ਦੁਖ ਹਰੇ ਹਰਿ ਭਗਤਿ ਕੀਆ ਪਰਵੇਸੁ ਜੀਉ ॥ ਹਰਿ ਰੰਗਿ ਰਾਤੇ ਸਹਜਿ ਮਾਤੇ ਤਿਲੁ ਨ ਮਨ ਤੇ ਬੀਸਰੈ ॥ ਤਜਿ ਆਪੁ ਸਰਣੀ ਪਰੇ ਚਰਨੀ ਸਰਬ ਗੁਣ ਜਗਦੀਸਰੈ ॥ ਗੋਵਿੰਦ ਗੁਣ ਨਿਧਿ ਸ੍ਰੀਰੰਗ ਸੁਆਮੀ ਆਦਿ ਕਉ ਆਦੇਸੁ ਜੀਉ ॥ ਬਿਨਵੰਤਿ ਨਾਨਕ ਮਇਆ ਧਾਰਹੁ ਜੁਗੁ ਜੁਗੋ ਇਕ ਵੇਸੁ ਜੀਉ ॥੮॥੧॥੬॥੮॥

ਰਾਮਕਲੀ ਮਹਲਾ ੧ ਦਖਣੀ ਓਅੰਕਾਰੁ   ੴ ਸਤਿਗੁਰ ਪ੍ਰਸਾਦਿ ॥

ਓਅੰਕਾਰਿ ਬ੍ਰਹਮਾ ਉਤਪਤਿ ॥ ਓਅੰਕਾਰੁ ਕੀਆ ਜਿਨਿ ਚਿਤਿ ॥ ਓਅੰਕਾਰਿ ਸੈਲ ਜੁਗ ਭਏ ॥ ਓਅੰਕਾਰਿ ਬੇਦ