![]() |
![]() |
![]() |
![]() |
Page 931 ਸੋਇ ॥ ਓਹੁ ਬਿਧਾਤਾ ਮਨੁ ਤਨੁ ਦੇਇ ॥ ਓਹੁ ਬਿਧਾਤਾ ਮਨਿ ਮੁਖਿ ਸੋਇ ॥ ਪ੍ਰਭੁ ਜਗਜੀਵਨੁ ਅਵਰੁ ਨ ਕੋਇ ॥ ਨਾਨਕ ਨਾਮਿ ਰਤੇ ਪਤਿ ਹੋਇ ॥੯॥ ਰਾਜਨ ਰਾਮ ਰਵੈ ਹਿਤਕਾਰਿ ॥ ਰਣ ਮਹਿ ਲੂਝੈ ਮਨੂਆ ਮਾਰਿ ॥ ਰਾਤਿ ਦਿਨੰਤਿ ਰਹੈ ਰੰਗਿ ਰਾਤਾ ॥ ਤੀਨਿ ਭਵਨ ਜੁਗ ਚਾਰੇ ਜਾਤਾ ॥ ਜਿਨਿ ਜਾਤਾ ਸੋ ਤਿਸ ਹੀ ਜੇਹਾ ॥ ਅਤਿ ਨਿਰਮਾਇਲੁ ਸੀਝਸਿ ਦੇਹਾ ॥ ਰਹਸੀ ਰਾਮੁ ਰਿਦੈ ਇਕ ਭਾਇ ॥ ਅੰਤਰਿ ਸਬਦੁ ਸਾਚਿ ਲਿਵ ਲਾਇ ॥੧੦॥ ਰੋਸੁ ਨ ਕੀਜੈ ਅੰਮ੍ਰਿਤੁ ਪੀਜੈ ਰਹਣੁ ਨਹੀ ਸੰਸਾਰੇ ॥ ਰਾਜੇ ਰਾਇ ਰੰਕ ਨਹੀ ਰਹਣਾ ਆਇ ਜਾਇ ਜੁਗ ਚਾਰੇ ॥ ਰਹਣ ਕਹਣ ਤੇ ਰਹੈ ਨ ਕੋਈ ਕਿਸੁ ਪਹਿ ਕਰਉ ਬਿਨੰਤੀ ॥ ਏਕੁ ਸਬਦੁ ਰਾਮ ਨਾਮ ਨਿਰੋਧਰੁ ਗੁਰੁ ਦੇਵੈ ਪਤਿ ਮਤੀ ॥੧੧॥ ਲਾਜ ਮਰੰਤੀ ਮਰਿ ਗਈ ਘੂਘਟੁ ਖੋਲਿ ਚਲੀ ॥ ਸਾਸੁ ਦਿਵਾਨੀ ਬਾਵਰੀ ਸਿਰ ਤੇ ਸੰਕ ਟਲੀ ॥ ਪ੍ਰੇਮਿ ਬੁਲਾਈ ਰਲੀ ਸਿਉ ਮਨ ਮਹਿ ਸਬਦੁ ਅਨੰਦੁ ॥ ਲਾਲਿ ਰਤੀ ਲਾਲੀ ਭਈ ਗੁਰਮੁਖਿ ਭਈ ਨਿਚਿੰਦੁ ॥੧੨॥ ਲਾਹਾ ਨਾਮੁ ਰਤਨੁ ਜਪਿ ਸਾਰੁ ॥ ਲਬੁ ਲੋਭੁ ਬੁਰਾ ਅਹੰਕਾਰੁ ॥ ਲਾੜੀ ਚਾੜੀ ਲਾਇਤਬਾਰੁ ॥ ਮਨਮੁਖੁ ਅੰਧਾ ਮੁਗਧੁ ਗਵਾਰੁ ॥ ਲਾਹੇ ਕਾਰਣਿ ਆਇਆ ਜਗਿ ॥ ਹੋਇ ਮਜੂਰੁ ਗਇਆ ਠਗਾਇ ਠਗਿ ॥ ਲਾਹਾ ਨਾਮੁ ਪੂੰਜੀ ਵੇਸਾਹੁ ॥ ਨਾਨਕ ਸਚੀ ਪਤਿ ਸਚਾ ਪਾਤਿਸਾਹੁ ॥੧੩॥ ਆਇ ਵਿਗੂਤਾ ਜਗੁ ਜਮ ਪੰਥੁ ॥ ਆਈ ਨ ਮੇਟਣ ਕੋ ਸਮਰਥੁ ॥ ਆਥਿ ਸੈਲ ਨੀਚ ਘਰਿ ਹੋਇ ॥ ਆਥਿ ਦੇਖਿ ਨਿਵੈ ਜਿਸੁ ਦੋਇ ॥ ਆਥਿ ਹੋਇ ਤਾ ਮੁਗਧੁ ਸਿਆਨਾ ॥ ਭਗਤਿ ਬਿਹੂਨਾ ਜਗੁ ਬਉਰਾਨਾ ॥ ਸਭ ਮਹਿ ਵਰਤੈ ਏਕੋ ਸੋਇ ॥ ਜਿਸ ਨੋ ਕਿਰਪਾ ਕਰੇ ਤਿਸੁ ਪਰਗਟੁ ਹੋਇ ॥੧੪॥ ਜੁਗਿ ਜੁਗਿ ਥਾਪਿ ਸਦਾ ਨਿਰਵੈਰੁ ॥ ਜਨਮਿ ਮਰਣਿ ਨਹੀ ਧੰਧਾ ਧੈਰੁ ॥ ਜੋ ਦੀਸੈ ਸੋ ਆਪੇ ਆਪਿ ॥ ਆਪਿ ਉਪਾਇ ਆਪੇ ਘਟ ਥਾਪਿ ॥ ਆਪਿ ਅਗੋਚਰੁ ਧੰਧੈ ਲੋਈ ॥ ਜੋਗ ਜੁਗਤਿ ਜਗਜੀਵਨੁ ਸੋਈ ॥ ਕਰਿ ਆਚਾਰੁ ਸਚੁ ਸੁਖੁ ਹੋਈ ॥ ਨਾਮ ਵਿਹੂਣਾ ਮੁਕਤਿ ਕਿਵ ਹੋਈ ॥੧੫॥ ਵਿਣੁ ਨਾਵੈ ਵੇਰੋਧੁ ਸਰੀਰ ॥ ਕਿਉ ਨ ਮਿਲਹਿ ਕਾਟਹਿ ਮਨ ਪੀਰ ॥ ਵਾਟ ਵਟਾਊ ਆਵੈ ਜਾਇ ॥ ਕਿਆ ਲੇ ਆਇਆ ਕਿਆ ਪਲੈ ਪਾਇ ॥ ਵਿਣੁ ਨਾਵੈ ਤੋਟਾ ਸਭ ਥਾਇ ॥ ਲਾਹਾ ਮਿਲੈ ਜਾ ਦੇਇ ਬੁਝਾਇ ॥ ਵਣਜੁ ਵਾਪਾਰੁ ਵਣਜੈ ਵਾਪਾਰੀ ॥ ਵਿਣੁ ਨਾਵੈ ਕੈਸੀ ਪਤਿ ਸਾਰੀ ॥੧੬॥ ਗੁਣ ਵੀਚਾਰੇ ਗਿਆਨੀ ਸੋਇ ॥ ਗੁਣ ਮਹਿ ਗਿਆਨੁ ਪਰਾਪਤਿ ਹੋਇ ॥ ਗੁਣਦਾਤਾ ਵਿਰਲਾ ਸੰਸਾਰਿ ॥ ਸਾਚੀ ਕਰਣੀ ਗੁਰ ਵੀਚਾਰਿ ॥ ਅਗਮ |