![]() |
![]() |
![]() |
![]() |
Page 933 ਸਿਰਿ ਕਾਲੁ ॥ ਕਾਇਆ ਛੀਜੈ ਭਈ ਸਿਬਾਲੁ ॥੨੪॥ ਜਾਪੈ ਆਪਿ ਪ੍ਰਭੂ ਤਿਹੁ ਲੋਇ ॥ ਜੁਗਿ ਜੁਗਿ ਦਾਤਾ ਅਵਰੁ ਨ ਕੋਇ ॥ ਜਿਉ ਭਾਵੈ ਤਿਉ ਰਾਖਹਿ ਰਾਖੁ ॥ ਜਸੁ ਜਾਚਉ ਦੇਵੈ ਪਤਿ ਸਾਖੁ ॥ ਜਾਗਤੁ ਜਾਗਿ ਰਹਾ ਤੁਧੁ ਭਾਵਾ ॥ ਜਾ ਤੂ ਮੇਲਹਿ ਤਾ ਤੁਝੈ ਸਮਾਵਾ ॥ ਜੈ ਜੈ ਕਾਰੁ ਜਪਉ ਜਗਦੀਸ ॥ ਗੁਰਮਤਿ ਮਿਲੀਐ ਬੀਸ ਇਕੀਸ ॥੨੫॥ ਝਖਿ ਬੋਲਣੁ ਕਿਆ ਜਗ ਸਿਉ ਵਾਦੁ ॥ ਝੂਰਿ ਮਰੈ ਦੇਖੈ ਪਰਮਾਦੁ ॥ ਜਨਮਿ ਮੂਏ ਨਹੀ ਜੀਵਣ ਆਸਾ ॥ ਆਇ ਚਲੇ ਭਏ ਆਸ ਨਿਰਾਸਾ ॥ ਝੁਰਿ ਝੁਰਿ ਝਖਿ ਮਾਟੀ ਰਲਿ ਜਾਇ ॥ ਕਾਲੁ ਨ ਚਾਂਪੈ ਹਰਿ ਗੁਣ ਗਾਇ ॥ ਪਾਈ ਨਵ ਨਿਧਿ ਹਰਿ ਕੈ ਨਾਇ ॥ ਆਪੇ ਦੇਵੈ ਸਹਜਿ ਸੁਭਾਇ ॥੨੬॥ ਞਿਆਨੋ ਬੋਲੈ ਆਪੇ ਬੂਝੈ ॥ ਆਪੇ ਸਮਝੈ ਆਪੇ ਸੂਝੈ ॥ ਗੁਰ ਕਾ ਕਹਿਆ ਅੰਕਿ ਸਮਾਵੈ ॥ ਨਿਰਮਲ ਸੂਚੇ ਸਾਚੋ ਭਾਵੈ ॥ ਗੁਰੁ ਸਾਗਰੁ ਰਤਨੀ ਨਹੀ ਤੋਟ ॥ ਲਾਲ ਪਦਾਰਥ ਸਾਚੁ ਅਖੋਟ ॥ ਗੁਰਿ ਕਹਿਆ ਸਾ ਕਾਰ ਕਮਾਵਹੁ ॥ ਗੁਰ ਕੀ ਕਰਣੀ ਕਾਹੇ ਧਾਵਹੁ ॥ ਨਾਨਕ ਗੁਰਮਤਿ ਸਾਚਿ ਸਮਾਵਹੁ ॥੨੭॥ ਟੂਟੈ ਨੇਹੁ ਕਿ ਬੋਲਹਿ ਸਹੀ ॥ ਟੂਟੈ ਬਾਹ ਦੁਹੂ ਦਿਸ ਗਹੀ ॥ ਟੂਟਿ ਪਰੀਤਿ ਗਈ ਬੁਰ ਬੋਲਿ ॥ ਦੁਰਮਤਿ ਪਰਹਰਿ ਛਾਡੀ ਢੋਲਿ ॥ ਟੂਟੈ ਗੰਠਿ ਪੜੈ ਵੀਚਾਰਿ ॥ ਗੁਰ ਸਬਦੀ ਘਰਿ ਕਾਰਜੁ ਸਾਰਿ ॥ ਲਾਹਾ ਸਾਚੁ ਨ ਆਵੈ ਤੋਟਾ ॥ ਤ੍ਰਿਭਵਣ ਠਾਕੁਰੁ ਪ੍ਰੀਤਮੁ ਮੋਟਾ ॥੨੮॥ ਠਾਕਹੁ ਮਨੂਆ ਰਾਖਹੁ ਠਾਇ ॥ ਠਹਕਿ ਮੁਈ ਅਵਗੁਣਿ ਪਛੁਤਾਇ ॥ ਠਾਕੁਰੁ ਏਕੁ ਸਬਾਈ ਨਾਰਿ ॥ ਬਹੁਤੇ ਵੇਸ ਕਰੇ ਕੂੜਿਆਰਿ ॥ ਪਰ ਘਰਿ ਜਾਤੀ ਠਾਕਿ ਰਹਾਈ ॥ ਮਹਲਿ ਬੁਲਾਈ ਠਾਕ ਨ ਪਾਈ ॥ ਸਬਦਿ ਸਵਾਰੀ ਸਾਚਿ ਪਿਆਰੀ ॥ ਸਾਈ ਸਹਾਗਣਿ ਠਾਕੁਰਿ ਧਾਰੀ ॥੨੯॥ ਡੋਲਤ ਡੋਲਤ ਹੇ ਸਖੀ ਫਾਟੇ ਚੀਰ ਸੀਗਾਰ ॥ ਡਾਹਪਣਿ ਤਨਿ ਸੁਖੁ ਨਹੀ ਬਿਨੁ ਡਰ ਬਿਣਠੀ ਡਾਰ ॥ ਡਰਪਿ ਮੁਈ ਘਰਿ ਆਪਣੈ ਡੀਠੀ ਕੰਤਿ ਸੁਜਾਣਿ ॥ ਡਰੁ ਰਾਖਿਆ ਗੁਰਿ ਆਪਣੈ ਨਿਰਭਉ ਨਾਮੁ ਵਖਾਣਿ ॥ ਡੂਗਰਿ ਵਾਸੁ ਤਿਖਾ ਘਣੀ ਜਬ ਦੇਖਾ ਨਹੀ ਦੂਰਿ ॥ ਤਿਖਾ ਨਿਵਾਰੀ ਸਬਦੁ ਮੰਨਿ ਅੰਮ੍ਰਿਤੁ ਪੀਆ ਭਰਪੂਰਿ ॥ ਦੇਹਿ ਦੇਹਿ ਆਖੈ ਸਭੁ ਕੋਈ ਜੈ ਭਾਵੈ ਤੈ ਦੇਇ ॥ ਗੁਰੂ ਦੁਆਰੈ ਦੇਵਸੀ ਤਿਖਾ ਨਿਵਾਰੈ ਸੋਇ ॥੩੦॥ ਢੰਢੋਲਤ ਢੂਢਤ ਹਉ ਫਿਰੀ ਢਹਿ ਢਹਿ ਪਵਨਿ ਕਰਾਰਿ ॥ ਭਾਰੇ ਢਹਤੇ ਢਹਿ ਪਏ ਹਉਲੇ ਨਿਕਸੇ ਪਾਰਿ ॥ ਅਮਰ ਅਜਾਚੀ ਹਰਿ ਮਿਲੇ ਤਿਨ ਕੈ ਹਉ ਬਲਿ ਜਾਉ ॥ ਤਿਨ ਕੀ ਧੂੜਿ ਅਘੁਲੀਐ ਸੰਗਤਿ ਮੇਲਿ ਮਿਲਾਉ ॥ ਮਨੁ ਦੀਆ ਗੁਰਿ ਆਪਣੈ ਪਾਇਆ ਨਿਰਮਲ ਨਾਉ ॥ |