![]() |
![]() |
![]() |
![]() |
Page 972 ਗੁਰਿ ਅਨਲੁ ਬੁਝਾਇਆ ॥ ਜਬ ਨਖ ਸਿਖ ਇਹੁ ਮਨੁ ਚੀਨ੍ਹ੍ਹਾ ॥ ਤਬ ਅੰਤਰਿ ਮਜਨੁ ਕੀਨ੍ਹ੍ਹਾ ॥੧॥ ਪਵਨਪਤਿ ਉਨਮਨਿ ਰਹਨੁ ਖਰਾ ॥ ਨਹੀ ਮਿਰਤੁ ਨ ਜਨਮੁ ਜਰਾ ॥੧॥ ਰਹਾਉ ॥ ਉਲਟੀ ਲੇ ਸਕਤਿ ਸਹਾਰੰ ॥ ਪੈਸੀਲੇ ਗਗਨ ਮਝਾਰੰ ॥ ਬੇਧੀਅਲੇ ਚਕ੍ਰ ਭੁਅੰਗਾ ॥ ਭੇਟੀਅਲੇ ਰਾਇ ਨਿਸੰਗਾ ॥੨॥ ਚੂਕੀਅਲੇ ਮੋਹ ਮਇਆਸਾ ॥ ਸਸਿ ਕੀਨੋ ਸੂਰ ਗਿਰਾਸਾ ॥ ਜਬ ਕੁੰਭਕੁ ਭਰਿਪੁਰਿ ਲੀਣਾ ॥ ਤਹ ਬਾਜੇ ਅਨਹਦ ਬੀਣਾ ॥੩॥ ਬਕਤੈ ਬਕਿ ਸਬਦੁ ਸੁਨਾਇਆ ॥ ਸੁਨਤੈ ਸੁਨਿ ਮੰਨਿ ਬਸਾਇਆ ॥ ਕਰਿ ਕਰਤਾ ਉਤਰਸਿ ਪਾਰੰ ॥ ਕਹੈ ਕਬੀਰਾ ਸਾਰੰ ॥੪॥੧॥੧੦॥ ਚੰਦੁ ਸੂਰਜੁ ਦੁਇ ਜੋਤਿ ਸਰੂਪੁ ॥ ਜੋਤੀ ਅੰਤਰਿ ਬ੍ਰਹਮੁ ਅਨੂਪੁ ॥੧॥ ਕਰੁ ਰੇ ਗਿਆਨੀ ਬ੍ਰਹਮ ਬੀਚਾਰੁ ॥ ਜੋਤੀ ਅੰਤਰਿ ਧਰਿਆ ਪਸਾਰੁ ॥੧॥ ਰਹਾਉ ॥ ਹੀਰਾ ਦੇਖਿ ਹੀਰੇ ਕਰਉ ਆਦੇਸੁ ॥ ਕਹੈ ਕਬੀਰੁ ਨਿਰੰਜਨ ਅਲੇਖੁ ॥੨॥੨॥੧੧॥ ਦੁਨੀਆ ਹੁਸੀਆਰ ਬੇਦਾਰ ਜਾਗਤ ਮੁਸੀਅਤ ਹਉ ਰੇ ਭਾਈ ॥ ਨਿਗਮ ਹੁਸੀਆਰ ਪਹਰੂਆ ਦੇਖਤ ਜਮੁ ਲੇ ਜਾਈ ॥੧॥ ਰਹਾਉ ॥ ਨੰੀਬੁ ਭਇਓ ਆਂਬੁ ਆਂਬੁ ਭਇਓ ਨੰੀਬਾ ਕੇਲਾ ਪਾਕਾ ਝਾਰਿ ॥ ਨਾਲੀਏਰ ਫਲੁ ਸੇਬਰਿ ਪਾਕਾ ਮੂਰਖ ਮੁਗਧ ਗਵਾਰ ॥੧॥ ਹਰਿ ਭਇਓ ਖਾਂਡੁ ਰੇਤੁ ਮਹਿ ਬਿਖਰਿਓ ਹਸਤੰੀ ਚੁਨਿਓ ਨ ਜਾਈ ॥ ਕਹਿ ਕਮੀਰ ਕੁਲ ਜਾਤਿ ਪਾਂਤਿ ਤਜਿ ਚੀਟੀ ਹੋਇ ਚੁਨਿ ਖਾਈ ॥੨॥੩॥੧੨॥ ਬਾਣੀ ਨਾਮਦੇਉ ਜੀਉ ਕੀ ਰਾਮਕਲੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਨੀਲੇ ਕਾਗਦੁ ਕਾਟੀਲੇ ਗੂਡੀ ਆਕਾਸ ਮਧੇ ਭਰਮੀਅਲੇ ॥ ਪੰਚ ਜਨਾ ਸਿਉ ਬਾਤ ਬਤਊਆ ਚੀਤੁ ਸੁ ਡੋਰੀ ਰਾਖੀਅਲੇ ॥੧॥ ਮਨੁ ਰਾਮ ਨਾਮਾ ਬੇਧੀਅਲੇ ॥ ਜੈਸੇ ਕਨਿਕ ਕਲਾ ਚਿਤੁ ਮਾਂਡੀਅਲੇ ॥੧॥ ਰਹਾਉ ॥ ਆਨੀਲੇ ਕੁੰਭੁ ਭਰਾਈਲੇ ਊਦਕ ਰਾਜ ਕੁਆਰਿ ਪੁਰੰਦਰੀਏ ॥ ਹਸਤ ਬਿਨੋਦ ਬੀਚਾਰ ਕਰਤੀ ਹੈ ਚੀਤੁ ਸੁ ਗਾਗਰਿ ਰਾਖੀਅਲੇ ॥੨॥ ਮੰਦਰੁ ਏਕੁ ਦੁਆਰ ਦਸ ਜਾ ਕੇ ਗਊ ਚਰਾਵਨ ਛਾਡੀਅਲੇ ॥ ਪਾਂਚ ਕੋਸ ਪਰ ਗਊ ਚਰਾਵਤ ਚੀਤੁ ਸੁ ਬਛਰਾ ਰਾਖੀਅਲੇ ॥੩॥ ਕਹਤ ਨਾਮਦੇਉ ਸੁਨਹੁ ਤਿਲੋਚਨ ਬਾਲਕੁ ਪਾਲਨ ਪਉਢੀਅਲੇ ॥ ਅੰਤਰਿ ਬਾਹਰਿ ਕਾਜ ਬਿਰੂਧੀ ਚੀਤੁ ਸੁ ਬਾਰਿਕ ਰਾਖੀਅਲੇ ॥੪॥੧॥ ਬੇਦ ਪੁਰਾਨ ਸਾਸਤ੍ਰ ਆਨੰਤਾ ਗੀਤ ਕਬਿਤ ਨ ਗਾਵਉਗੋ ॥ |