Page 1008
ਪਰਵਾਣੁ ਥਿਆ ॥੪॥੧॥੩੧॥ ਮਾਰੂ ਮਹਲਾ ੫ ॥ ਵੈਦੋ ਨ ਵਾਈ ਭੈਣੋ ਨ ਭਾਈ ਏਕੋ ਸਹਾਈ ਰਾਮੁ ਹੇ ॥੧॥
ਕੀਤਾ ਜਿਸੋ ਹੋਵੈ ਪਾਪਾਂ ਮਲੋ ਧੋਵੈ ਸੋ ਸਿਮਰਹੁ ਪਰਧਾਨੁ ਹੇ ॥੨॥ ਘਟਿ ਘਟੇ ਵਾਸੀ ਸਰਬ ਨਿਵਾਸੀ ਅਸਥਿਰੁ
ਜਾ ਕਾ ਥਾਨੁ ਹੇ ॥੩॥ ਆਵੈ ਨ ਜਾਵੈ ਸੰਗੇ ਸਮਾਵੈ ਪੂਰਨ ਜਾ ਕਾ ਕਾਮੁ ਹੇ ॥੪॥ ਭਗਤ ਜਨਾ ਕਾ ਰਾਖਣਹਾਰਾ ॥
ਸੰਤ ਜੀਵਹਿ ਜਪਿ ਪ੍ਰਾਨ ਅਧਾਰਾ ॥ ਕਰਨ ਕਾਰਨ ਸਮਰਥੁ ਸੁਆਮੀ ਨਾਨਕੁ ਤਿਸੁ ਕੁਰਬਾਨੁ ਹੇ ॥੫॥੨॥੩੨॥
ੴ ਸਤਿਗੁਰ ਪ੍ਰਸਾਦਿ ॥ ਮਾਰੂ ਮਹਲਾ ੯ ॥ ਹਰਿ ਕੋ ਨਾਮੁ ਸਦਾ ਸੁਖਦਾਈ ॥ ਜਾ ਕਉ ਸਿਮਰਿ ਅਜਾਮਲੁ
ਉਧਰਿਓ ਗਨਿਕਾ ਹੂ ਗਤਿ ਪਾਈ ॥੧॥ ਰਹਾਉ ॥ ਪੰਚਾਲੀ ਕਉ ਰਾਜ ਸਭਾ ਮਹਿ ਰਾਮ ਨਾਮ ਸੁਧਿ ਆਈ ॥ ਤਾ ਕੋ
ਦੂਖੁ ਹਰਿਓ ਕਰੁਣਾ ਮੈ ਅਪਨੀ ਪੈਜ ਬਢਾਈ ॥੧॥ ਜਿਹ ਨਰ ਜਸੁ ਕਿਰਪਾ ਨਿਧਿ ਗਾਇਓ ਤਾ ਕਉ ਭਇਓ
ਸਹਾਈ ॥ ਕਹੁ ਨਾਨਕ ਮੈ ਇਹੀ ਭਰੋਸੈ ਗਹੀ ਆਨਿ ਸਰਨਾਈ ॥੨॥੧॥ ਮਾਰੂ ਮਹਲਾ ੯ ॥ ਅਬ ਮੈ ਕਹਾ ਕਰਉ
ਰੀ ਮਾਈ ॥ ਸਗਲ ਜਨਮੁ ਬਿਖਿਅਨ ਸਿਉ ਖੋਇਆ ਸਿਮਰਿਓ ਨਾਹਿ ਕਨ੍ਹ੍ਹਾਈ ॥੧॥ ਰਹਾਉ ॥ ਕਾਲ ਫਾਸ ਜਬ
ਗਰ ਮਹਿ ਮੇਲੀ ਤਿਹ ਸੁਧਿ ਸਭ ਬਿਸਰਾਈ ॥ ਰਾਮ ਨਾਮ ਬਿਨੁ ਯਾ ਸੰਕਟ ਮਹਿ ਕੋ ਅਬ ਹੋਤ ਸਹਾਈ ॥੧॥ ਜੋ ਸੰਪਤਿ
ਅਪਨੀ ਕਰਿ ਮਾਨੀ ਛਿਨ ਮਹਿ ਭਈ ਪਰਾਈ ॥ ਕਹੁ ਨਾਨਕ ਯਹ ਸੋਚ ਰਹੀ ਮਨਿ ਹਰਿ ਜਸੁ ਕਬਹੂ ਨ ਗਾਈ
॥੨॥੨॥ ਮਾਰੂ ਮਹਲਾ ੯ ॥ ਮਾਈ ਮੈ ਮਨ ਕੋ ਮਾਨੁ ਨ ਤਿਆਗਿਓ ॥ ਮਾਇਆ ਕੇ ਮਦਿ ਜਨਮੁ ਸਿਰਾਇਓ ਰਾਮ
ਭਜਨਿ ਨਹੀ ਲਾਗਿਓ ॥੧॥ ਰਹਾਉ ॥ ਜਮ ਕੋ ਡੰਡੁ ਪਰਿਓ ਸਿਰ ਊਪਰਿ ਤਬ ਸੋਵਤ ਤੈ ਜਾਗਿਓ ॥ ਕਹਾ ਹੋਤ
ਅਬ ਕੈ ਪਛੁਤਾਏ ਛੂਟਤ ਨਾਹਿਨ ਭਾਗਿਓ ॥੧॥ ਇਹ ਚਿੰਤਾ ਉਪਜੀ ਘਟ ਮਹਿ ਜਬ ਗੁਰ ਚਰਨਨ ਅਨੁਰਾਗਿਓ
॥ ਸੁਫਲੁ ਜਨਮੁ ਨਾਨਕ ਤਬ ਹੂਆ ਜਉ ਪ੍ਰਭ ਜਸ ਮਹਿ ਪਾਗਿਓ ॥੨॥੩॥
ਮਾਰੂ ਅਸਟਪਦੀਆ ਮਹਲਾ ੧ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਬੇਦ ਪੁਰਾਣ ਕਥੇ ਸੁਣੇ ਹਾਰੇ ਮੁਨੀ ਅਨੇਕਾ ॥ ਅਠਸਠਿ ਤੀਰਥ ਬਹੁ ਘਣਾ ਭ੍ਰਮਿ ਥਾਕੇ ਭੇਖਾ ॥ ਸਾਚੋ ਸਾਹਿਬੁ
ਨਿਰਮਲੋ ਮਨਿ ਮਾਨੈ ਏਕਾ ॥੧॥ ਤੂ ਅਜਰਾਵਰੁ ਅਮਰੁ ਤੂ ਸਭ ਚਾਲਣਹਾਰੀ ॥ ਨਾਮੁ ਰਸਾਇਣੁ ਭਾਇ ਲੈ
|