![]() |
![]() |
![]() |
![]() |
Page 1103 ਪੁਰਾਨ ਪੜੇ ਕਾ ਕਿਆ ਗੁਨੁ ਖਰ ਚੰਦਨ ਜਸ ਭਾਰਾ ॥ ਰਾਮ ਨਾਮ ਕੀ ਗਤਿ ਨਹੀ ਜਾਨੀ ਕੈਸੇ ਉਤਰਸਿ ਪਾਰਾ ॥੧॥ ਜੀਅ ਬਧਹੁ ਸੁ ਧਰਮੁ ਕਰਿ ਥਾਪਹੁ ਅਧਰਮੁ ਕਹਹੁ ਕਤ ਭਾਈ ॥ ਆਪਸ ਕਉ ਮੁਨਿਵਰ ਕਰਿ ਥਾਪਹੁ ਕਾ ਕਉ ਕਹਹੁ ਕਸਾਈ ॥੨॥ ਮਨ ਕੇ ਅੰਧੇ ਆਪਿ ਨ ਬੂਝਹੁ ਕਾਹਿ ਬੁਝਾਵਹੁ ਭਾਈ ॥ ਮਾਇਆ ਕਾਰਨ ਬਿਦਿਆ ਬੇਚਹੁ ਜਨਮੁ ਅਬਿਰਥਾ ਜਾਈ ॥੩॥ ਨਾਰਦ ਬਚਨ ਬਿਆਸੁ ਕਹਤ ਹੈ ਸੁਕ ਕਉ ਪੂਛਹੁ ਜਾਈ ॥ ਕਹਿ ਕਬੀਰ ਰਾਮੈ ਰਮਿ ਛੂਟਹੁ ਨਾਹਿ ਤ ਬੂਡੇ ਭਾਈ ॥੪॥੧॥ ਬਨਹਿ ਬਸੇ ਕਿਉ ਪਾਈਐ ਜਉ ਲਉ ਮਨਹੁ ਨ ਤਜਹਿ ਬਿਕਾਰ ॥ ਜਿਹ ਘਰੁ ਬਨੁ ਸਮਸਰਿ ਕੀਆ ਤੇ ਪੂਰੇ ਸੰਸਾਰ ॥੧॥ ਸਾਰ ਸੁਖੁ ਪਾਈਐ ਰਾਮਾ ॥ ਰੰਗਿ ਰਵਹੁ ਆਤਮੈ ਰਾਮ ॥੧॥ ਰਹਾਉ ॥ ਜਟਾ ਭਸਮ ਲੇਪਨ ਕੀਆ ਕਹਾ ਗੁਫਾ ਮਹਿ ਬਾਸੁ ॥ ਮਨੁ ਜੀਤੇ ਜਗੁ ਜੀਤਿਆ ਜਾਂ ਤੇ ਬਿਖਿਆ ਤੇ ਹੋਇ ਉਦਾਸੁ ॥੨॥ ਅੰਜਨੁ ਦੇਇ ਸਭੈ ਕੋਈ ਟੁਕੁ ਚਾਹਨ ਮਾਹਿ ਬਿਡਾਨੁ ॥ ਗਿਆਨ ਅੰਜਨੁ ਜਿਹ ਪਾਇਆ ਤੇ ਲੋਇਨ ਪਰਵਾਨੁ ॥੩॥ ਕਹਿ ਕਬੀਰ ਅਬ ਜਾਨਿਆ ਗੁਰਿ ਗਿਆਨੁ ਦੀਆ ਸਮਝਾਇ ॥ ਅੰਤਰਗਤਿ ਹਰਿ ਭੇਟਿਆ ਅਬ ਮੇਰਾ ਮਨੁ ਕਤਹੂ ਨ ਜਾਇ ॥੪॥੨॥ ਰਿਧਿ ਸਿਧਿ ਜਾ ਕਉ ਫੁਰੀ ਤਬ ਕਾਹੂ ਸਿਉ ਕਿਆ ਕਾਜ ॥ ਤੇਰੇ ਕਹਨੇ ਕੀ ਗਤਿ ਕਿਆ ਕਹਉ ਮੈ ਬੋਲਤ ਹੀ ਬਡ ਲਾਜ ॥੧॥ ਰਾਮੁ ਜਿਹ ਪਾਇਆ ਰਾਮ ॥ ਤੇ ਭਵਹਿ ਨ ਬਾਰੈ ਬਾਰ ॥੧॥ ਰਹਾਉ ॥ ਝੂਠਾ ਜਗੁ ਡਹਕੈ ਘਨਾ ਦਿਨ ਦੁਇ ਬਰਤਨ ਕੀ ਆਸ ॥ ਰਾਮ ਉਦਕੁ ਜਿਹ ਜਨ ਪੀਆ ਤਿਹਿ ਬਹੁਰਿ ਨ ਭਈ ਪਿਆਸ ॥੨॥ ਗੁਰ ਪ੍ਰਸਾਦਿ ਜਿਹ ਬੂਝਿਆ ਆਸਾ ਤੇ ਭਇਆ ਨਿਰਾਸੁ ॥ ਸਭੁ ਸਚੁ ਨਦਰੀ ਆਇਆ ਜਉ ਆਤਮ ਭਇਆ ਉਦਾਸੁ ॥੩॥ ਰਾਮ ਨਾਮ ਰਸੁ ਚਾਖਿਆ ਹਰਿ ਨਾਮਾ ਹਰ ਤਾਰਿ ॥ ਕਹੁ ਕਬੀਰ ਕੰਚਨੁ ਭਇਆ ਭ੍ਰਮੁ ਗਇਆ ਸਮੁਦ੍ਰੈ ਪਾਰਿ ॥੪॥੩॥ ਉਦਕ ਸਮੁੰਦ ਸਲਲ ਕੀ ਸਾਖਿਆ ਨਦੀ ਤਰੰਗ ਸਮਾਵਹਿਗੇ ॥ ਸੁੰਨਹਿ ਸੁੰਨੁ ਮਿਲਿਆ ਸਮਦਰਸੀ ਪਵਨ ਰੂਪ ਹੋਇ ਜਾਵਹਿਗੇ ॥੧॥ ਬਹੁਰਿ ਹਮ ਕਾਹੇ ਆਵਹਿਗੇ ॥ ਆਵਨ ਜਾਨਾ ਹੁਕਮੁ ਤਿਸੈ ਕਾ ਹੁਕਮੈ ਬੁਝਿ ਸਮਾਵਹਿਗੇ ॥੧॥ ਰਹਾਉ ॥ ਜਬ ਚੂਕੈ ਪੰਚ ਧਾਤੁ ਕੀ ਰਚਨਾ ਐਸੇ ਭਰਮੁ ਚੁਕਾਵਹਿਗੇ ॥ ਦਰਸਨੁ ਛੋਡਿ ਭਏ ਸਮਦਰਸੀ ਏਕੋ ਨਾਮੁ ਧਿਆਵਹਿਗੇ ॥੨॥ ਜਿਤ ਹਮ ਲਾਏ ਤਿਤ ਹੀ ਲਾਗੇ ਤੈਸੇ ਕਰਮ ਕਮਾਵਹਿਗੇ ॥ ਹਰਿ ਜੀ ਕ੍ਰਿਪਾ ਕਰੇ ਜਉ ਅਪਨੀ ਤੌ ਗੁਰ ਕੇ ਸਬਦਿ ਸਮਾਵਹਿਗੇ ॥੩॥ ਜੀਵਤ ਮਰਹੁ ਮਰਹੁ |