![]() |
![]() |
![]() |
![]() |
Page 1170 ਗੁਰਿ ਸੰਗਿ ਦਿਖਾਇਓ ਰਾਮ ਰਾਇ ॥੧॥ ਮਿਲੁ ਸਖੀ ਸਹੇਲੀ ਹਰਿ ਗੁਨ ਬਨੇ ॥ ਹਰਿ ਪ੍ਰਭ ਸੰਗਿ ਖੇਲਹਿ ਵਰ ਕਾਮਨਿ ਗੁਰਮੁਖਿ ਖੋਜਤ ਮਨ ਮਨੇ ॥੧॥ ਰਹਾਉ ॥ ਮਨਮੁਖੀ ਦੁਹਾਗਣਿ ਨਾਹਿ ਭੇਉ ॥ ਓਹੁ ਘਟਿ ਘਟਿ ਰਾਵੈ ਸਰਬ ਪ੍ਰੇਉ ॥ ਗੁਰਮੁਖਿ ਥਿਰੁ ਚੀਨੈ ਸੰਗਿ ਦੇਉ ॥ ਗੁਰਿ ਨਾਮੁ ਦ੍ਰਿੜਾਇਆ ਜਪੁ ਜਪੇਉ ॥੨॥ ਬਿਨੁ ਗੁਰ ਭਗਤਿ ਨ ਭਾਉ ਹੋਇ ॥ ਬਿਨੁ ਗੁਰ ਸੰਤ ਨ ਸੰਗੁ ਦੇਇ ॥ ਬਿਨੁ ਗੁਰ ਅੰਧੁਲੇ ਧੰਧੁ ਰੋਇ ॥ ਮਨੁ ਗੁਰਮੁਖਿ ਨਿਰਮਲੁ ਮਲੁ ਸਬਦਿ ਖੋਇ ॥੩॥ ਗੁਰਿ ਮਨੁ ਮਾਰਿਓ ਕਰਿ ਸੰਜੋਗੁ ॥ ਅਹਿਨਿਸਿ ਰਾਵੇ ਭਗਤਿ ਜੋਗੁ ॥ ਗੁਰ ਸੰਤ ਸਭਾ ਦੁਖੁ ਮਿਟੈ ਰੋਗੁ ॥ ਜਨ ਨਾਨਕ ਹਰਿ ਵਰੁ ਸਹਜ ਜੋਗੁ ॥੪॥੬॥ ਬਸੰਤੁ ਮਹਲਾ ੧ ॥ ਆਪੇ ਕੁਦਰਤਿ ਕਰੇ ਸਾਜਿ ॥ ਸਚੁ ਆਪਿ ਨਿਬੇੜੇ ਰਾਜੁ ਰਾਜਿ ॥ ਗੁਰਮਤਿ ਊਤਮ ਸੰਗਿ ਸਾਥਿ ॥ ਹਰਿ ਨਾਮੁ ਰਸਾਇਣੁ ਸਹਜਿ ਆਥਿ ॥੧॥ ਮਤ ਬਿਸਰਸਿ ਰੇ ਮਨ ਰਾਮ ਬੋਲਿ ॥ ਅਪਰੰਪਰੁ ਅਗਮ ਅਗੋਚਰੁ ਗੁਰਮੁਖਿ ਹਰਿ ਆਪਿ ਤੁਲਾਏ ਅਤੁਲੁ ਤੋਲਿ ॥੧॥ ਰਹਾਉ ॥ ਗੁਰ ਚਰਨ ਸਰੇਵਹਿ ਗੁਰਸਿਖ ਤੋਰ ॥ ਗੁਰ ਸੇਵ ਤਰੇ ਤਜਿ ਮੇਰ ਤੋਰ ॥ ਨਰ ਨਿੰਦਕ ਲੋਭੀ ਮਨਿ ਕਠੋਰ ॥ ਗੁਰ ਸੇਵ ਨ ਭਾਈ ਸਿ ਚੋਰ ਚੋਰ ॥੨॥ ਗੁਰੁ ਤੁਠਾ ਬਖਸੇ ਭਗਤਿ ਭਾਉ ॥ ਗੁਰਿ ਤੁਠੈ ਪਾਈਐ ਹਰਿ ਮਹਲਿ ਠਾਉ ॥ ਪਰਹਰਿ ਨਿੰਦਾ ਹਰਿ ਭਗਤਿ ਜਾਗੁ ॥ ਹਰਿ ਭਗਤਿ ਸੁਹਾਵੀ ਕਰਮਿ ਭਾਗੁ ॥੩॥ ਗੁਰੁ ਮੇਲਿ ਮਿਲਾਵੈ ਕਰੇ ਦਾਤਿ ॥ ਗੁਰਸਿਖ ਪਿਆਰੇ ਦਿਨਸੁ ਰਾਤਿ ॥ ਫਲੁ ਨਾਮੁ ਪਰਾਪਤਿ ਗੁਰੁ ਤੁਸਿ ਦੇਇ ॥ ਕਹੁ ਨਾਨਕ ਪਾਵਹਿ ਵਿਰਲੇ ਕੇਇ ॥੪॥੭॥ ਬਸੰਤੁ ਮਹਲਾ ੩ ਇਕ ਤੁਕਾ ॥ ਸਾਹਿਬ ਭਾਵੈ ਸੇਵਕੁ ਸੇਵਾ ਕਰੈ ॥ ਜੀਵਤੁ ਮਰੈ ਸਭਿ ਕੁਲ ਉਧਰੈ ॥੧॥ ਤੇਰੀ ਭਗਤਿ ਨ ਛੋਡਉ ਕਿਆ ਕੋ ਹਸੈ ॥ ਸਾਚੁ ਨਾਮੁ ਮੇਰੈ ਹਿਰਦੈ ਵਸੈ ॥੧॥ ਰਹਾਉ ॥ ਜੈਸੇ ਮਾਇਆ ਮੋਹਿ ਪ੍ਰਾਣੀ ਗਲਤੁ ਰਹੈ ॥ ਤੈਸੇ ਸੰਤ ਜਨ ਰਾਮ ਨਾਮ ਰਵਤ ਰਹੈ ॥੨॥ ਮੈ ਮੂਰਖ ਮੁਗਧ ਊਪਰਿ ਕਰਹੁ ਦਇਆ ॥ ਤਉ ਸਰਣਾਗਤਿ ਰਹਉ ਪਇਆ ॥੩॥ ਕਹਤੁ ਨਾਨਕੁ ਸੰਸਾਰ ਕੇ ਨਿਹਫਲ ਕਾਮਾ ॥ ਗੁਰ ਪ੍ਰਸਾਦਿ ਕੋ ਪਾਵੈ ਅੰਮ੍ਰਿਤ ਨਾਮਾ ॥੪॥੮॥ ਮਹਲਾ ੧ ਬਸੰਤੁ ਹਿੰਡੋਲ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਸਾਲ ਗ੍ਰਾਮ ਬਿਪ ਪੂਜਿ ਮਨਾਵਹੁ ਸੁਕ੍ਰਿਤੁ ਤੁਲਸੀ ਮਾਲਾ ॥ ਰਾਮ ਨਾਮੁ ਜਪਿ ਬੇੜਾ ਬਾਂਧਹੁ ਦਇਆ ਕਰਹੁ |