Page 1195

ਐਸੇ ਬਨਜ ਸਿਉ ਨਹੀਨ ਕਾਜੁ ॥ ਜਿਹ ਘਟੈ ਮੂਲੁ ਨਿਤ ਬਢੈ ਬਿਆਜੁ ॥ ਰਹਾਉ ॥ ਸਾਤ ਸੂਤ ਮਿਲਿ ਬਨਜੁ ਕੀਨ ॥ ਕਰਮ ਭਾਵਨੀ ਸੰਗ ਲੀਨ ॥ ਤੀਨਿ ਜਗਾਤੀ ਕਰਤ ਰਾਰਿ ॥ ਚਲੋ ਬਨਜਾਰਾ ਹਾਥ ਝਾਰਿ ॥੨॥ ਪੂੰਜੀ ਹਿਰਾਨੀ ਬਨਜੁ ਟੂਟ ॥ ਦਹ ਦਿਸ ਟਾਂਡੋ ਗਇਓ ਫੂਟਿ ॥ ਕਹਿ ਕਬੀਰ ਮਨ ਸਰਸੀ ਕਾਜ ॥ ਸਹਜ ਸਮਾਨੋ ਤ ਭਰਮ ਭਾਜ ॥੩॥੬॥

    ਬਸੰਤੁ ਹਿੰਡੋਲੁ ਘਰੁ ੨   ੴ ਸਤਿਗੁਰ ਪ੍ਰਸਾਦਿ ॥   ਮਾਤਾ ਜੂਠੀ ਪਿਤਾ ਭੀ ਜੂਠਾ ਜੂਠੇ ਹੀ ਫਲ ਲਾਗੇ ॥ ਆਵਹਿ ਜੂਠੇ ਜਾਹਿ ਭੀ ਜੂਠੇ ਜੂਠੇ ਮਰਹਿ ਅਭਾਗੇ ॥੧॥ ਕਹੁ ਪੰਡਿਤ ਸੂਚਾ ਕਵਨੁ ਠਾਉ ॥ ਜਹਾਂ ਬੈਸਿ ਹਉ ਭੋਜਨੁ ਖਾਉ ॥੧॥ ਰਹਾਉ ॥ ਜਿਹਬਾ ਜੂਠੀ ਬੋਲਤ ਜੂਠਾ ਕਰਨ ਨੇਤ੍ਰ ਸਭਿ ਜੂਠੇ ॥ ਇੰਦ੍ਰੀ ਕੀ ਜੂਠਿ ਉਤਰਸਿ ਨਾਹੀ ਬ੍ਰਹਮ ਅਗਨਿ ਕੇ ਲੂਠੇ ॥੨॥ ਅਗਨਿ ਭੀ ਜੂਠੀ ਪਾਨੀ ਜੂਠਾ ਜੂਠੀ ਬੈਸਿ ਪਕਾਇਆ ॥ ਜੂਠੀ ਕਰਛੀ ਪਰੋਸਨ ਲਾਗਾ ਜੂਠੇ ਹੀ ਬੈਠਿ ਖਾਇਆ ॥੩॥ ਗੋਬਰੁ ਜੂਠਾ ਚਉਕਾ ਜੂਠਾ ਜੂਠੀ ਦੀਨੀ ਕਾਰਾ ॥ ਕਹਿ ਕਬੀਰ ਤੇਈ ਨਰ ਸੂਚੇ ਸਾਚੀ ਪਰੀ ਬਿਚਾਰਾ ॥੪॥੧॥੭॥

ਰਾਮਾਨੰਦ ਜੀ ਘਰੁ ੧   ੴ ਸਤਿਗੁਰ ਪ੍ਰਸਾਦਿ ॥   ਕਤ ਜਾਈਐ ਰੇ ਘਰ ਲਾਗੋ ਰੰਗੁ ॥ ਮੇਰਾ ਚਿਤੁ ਨ ਚਲੈ ਮਨੁ ਭਇਓ ਪੰਗੁ ॥੧॥ ਰਹਾਉ ॥ ਏਕ ਦਿਵਸ ਮਨ ਭਈ ਉਮੰਗ ॥ ਘਸਿ ਚੰਦਨ ਚੋਆ ਬਹੁ ਸੁਗੰਧ ॥ ਪੂਜਨ ਚਾਲੀ ਬ੍ਰਹਮ ਠਾਇ ॥ ਸੋ ਬ੍ਰਹਮੁ ਬਤਾਇਓ ਗੁਰ ਮਨ ਹੀ ਮਾਹਿ ॥੧॥ ਜਹਾ ਜਾਈਐ ਤਹ ਜਲ ਪਖਾਨ ॥ ਤੂ ਪੂਰਿ ਰਹਿਓ ਹੈ ਸਭ ਸਮਾਨ ॥ ਬੇਦ ਪੁਰਾਨ ਸਭ ਦੇਖੇ ਜੋਇ ॥ ਊਹਾਂ ਤਉ ਜਾਈਐ ਜਉ ਈਹਾਂ ਨ ਹੋਇ ॥੨॥ ਸਤਿਗੁਰ ਮੈ ਬਲਿਹਾਰੀ ਤੋਰ ॥ ਜਿਨਿ ਸਕਲ ਬਿਕਲ ਭ੍ਰਮ ਕਾਟੇ ਮੋਰ ॥ ਰਾਮਾਨੰਦ ਸੁਆਮੀ ਰਮਤ ਬ੍ਰਹਮ ॥ ਗੁਰ ਕਾ ਸਬਦੁ ਕਾਟੈ ਕੋਟਿ ਕਰਮ ॥੩॥੧॥

ਬਸੰਤੁ ਬਾਣੀ ਨਾਮਦੇਉ ਜੀ ਕੀ   ੴ ਸਤਿਗੁਰ ਪ੍ਰਸਾਦਿ ॥ ਸਾਹਿਬੁ ਸੰਕਟਵੈ ਸੇਵਕੁ ਭਜੈ ॥ ਚਿਰੰਕਾਲ ਨ ਜੀਵੈ ਦੋਊ ਕੁਲ ਲਜੈ ॥੧॥ ਤੇਰੀ ਭਗਤਿ ਨ ਛੋਡਉ ਭਾਵੈ ਲੋਗੁ ਹਸੈ ॥ ਚਰਨ ਕਮਲ ਮੇਰੇ ਹੀਅਰੇ ਬਸੈਂ ॥੧॥ ਰਹਾਉ ॥ ਜੈਸੇ ਅਪਨੇ ਧਨਹਿ ਪ੍ਰਾਨੀ ਮਰਨੁ ਮਾਂਡੈ ॥ ਤੈਸੇ ਸੰਤ ਜਨਾਂ ਰਾਮ ਨਾਮੁ ਨ ਛਾਡੈਂ ॥੨॥ ਗੰਗਾ ਗਇਆ ਗੋਦਾਵਰੀ