Page 1197

ਰਾਗੁ ਸਾਰਗ ਚਉਪਦੇ ਮਹਲਾ ੧ ਘਰੁ ੧

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਅਪੁਨੇ ਠਾਕੁਰ ਕੀ ਹਉ ਚੇਰੀ ॥ ਚਰਨ ਗਹੇ ਜਗਜੀਵਨ ਪ੍ਰਭ ਕੇ ਹਉਮੈ ਮਾਰਿ ਨਿਬੇਰੀ ॥੧॥ ਰਹਾਉ ॥ ਪੂਰਨ ਪਰਮ ਜੋਤਿ ਪਰਮੇਸਰ ਪ੍ਰੀਤਮ ਪ੍ਰਾਨ ਹਮਾਰੇ ॥ ਮੋਹਨ ਮੋਹਿ ਲੀਆ ਮਨੁ ਮੇਰਾ ਸਮਝਸਿ ਸਬਦੁ ਬੀਚਾਰੇ ॥੧॥ ਮਨਮੁਖ ਹੀਨ ਹੋਛੀ ਮਤਿ ਝੂਠੀ ਮਨਿ ਤਨਿ ਪੀਰ ਸਰੀਰੇ ॥ ਜਬ ਕੀ ਰਾਮ ਰੰਗੀਲੈ ਰਾਤੀ ਰਾਮ ਜਪਤ ਮਨ ਧੀਰੇ ॥੨॥ ਹਉਮੈ ਛੋਡਿ ਭਈ ਬੈਰਾਗਨਿ ਤਬ ਸਾਚੀ ਸੁਰਤਿ ਸਮਾਨੀ ॥ ਅਕੁਲ ਨਿਰੰਜਨ ਸਿਉ ਮਨੁ ਮਾਨਿਆ ਬਿਸਰੀ ਲਾਜ ਲਕਾਨੀ ॥੩॥ ਭੂਰ ਭਵਿਖ ਨਾਹੀ ਤੁਮ ਜੈਸੇ ਮੇਰੇ ਪ੍ਰੀਤਮ ਪ੍ਰਾਨ ਅਧਾਰਾ ॥ ਹਰਿ ਕੈ ਨਾਮਿ ਰਤੀ ਸੋਹਾਗਨਿ ਨਾਨਕ ਰਾਮ ਭਤਾਰਾ ॥੪॥੧॥ ਸਾਰਗ ਮਹਲਾ ੧ ॥ ਹਰਿ ਬਿਨੁ ਕਿਉ ਰਹੀਐ ਦੁਖੁ ਬਿਆਪੈ ॥ ਜਿਹਵਾ ਸਾਦੁ ਨ ਫੀਕੀ ਰਸ ਬਿਨੁ ਬਿਨੁ ਪ੍ਰਭ ਕਾਲੁ ਸੰਤਾਪੈ ॥੧॥ ਰਹਾਉ ॥ ਜਬ ਲਗੁ ਦਰਸੁ ਨ ਪਰਸੈ ਪ੍ਰੀਤਮ ਤਬ ਲਗੁ ਭੂਖ ਪਿਆਸੀ ॥ ਦਰਸਨੁ ਦੇਖਤ ਹੀ ਮਨੁ ਮਾਨਿਆ ਜਲ ਰਸਿ ਕਮਲ ਬਿਗਾਸੀ ॥੧॥ ਊਨਵਿ ਘਨਹਰੁ ਗਰਜੈ ਬਰਸੈ ਕੋਕਿਲ ਮੋਰ ਬੈਰਾਗੈ ॥ ਤਰਵਰ ਬਿਰਖ ਬਿਹੰਗ ਭੁਇਅੰਗਮ ਘਰਿ ਪਿਰੁ ਧਨ ਸੋਹਾਗੈ ॥੨॥ ਕੁਚਿਲ ਕੁਰੂਪਿ ਕੁਨਾਰਿ ਕੁਲਖਨੀ ਪਿਰ ਕਾ ਸਹਜੁ ਨ ਜਾਨਿਆ ॥ ਹਰਿ ਰਸ ਰੰਗਿ ਰਸਨ ਨਹੀ ਤ੍ਰਿਪਤੀ ਦੁਰਮਤਿ ਦੂਖ ਸਮਾਨਿਆ ॥੩॥ ਆਇ ਨ ਜਾਵੈ ਨਾ ਦੁਖੁ ਪਾਵੈ ਨਾ ਦੁਖ ਦਰਦੁ ਸਰੀਰੇ ॥ ਨਾਨਕ ਪ੍ਰਭ ਤੇ ਸਹਜ ਸੁਹੇਲੀ ਪ੍ਰਭ ਦੇਖਤ ਹੀ ਮਨੁ ਧੀਰੇ ॥੪॥੨॥ ਸਾਰਗ ਮਹਲਾ ੧ ॥ ਦੂਰਿ ਨਾਹੀ ਮੇਰੋ ਪ੍ਰਭੁ ਪਿਆਰਾ ॥ ਸਤਿਗੁਰ ਬਚਨਿ