![]() |
![]() |
![]() |
![]() |
Page 1203 ਅਗਿਆਨ ॥੧॥ ਕਰਹਿ ਸੋਮ ਪਾਕੁ ਹਿਰਹਿ ਪਰ ਦਰਬਾ ਅੰਤਰਿ ਝੂਠ ਗੁਮਾਨ ॥ ਸਾਸਤ੍ਰ ਬੇਦ ਕੀ ਬਿਧਿ ਨਹੀ ਜਾਣਹਿ ਬਿਆਪੇ ਮਨ ਕੈ ਮਾਨ ॥੨॥ ਸੰਧਿਆ ਕਾਲ ਕਰਹਿ ਸਭਿ ਵਰਤਾ ਜਿਉ ਸਫਰੀ ਦੰਫਾਨ ॥ ਪ੍ਰਭੂ ਭੁਲਾਏ ਊਝੜਿ ਪਾਏ ਨਿਹਫਲ ਸਭਿ ਕਰਮਾਨ ॥੩॥ ਸੋ ਗਿਆਨੀ ਸੋ ਬੈਸਨੌ ਪੜ੍ਹ੍ਹਿਆ ਜਿਸੁ ਕਰੀ ਕ੍ਰਿਪਾ ਭਗਵਾਨ ॥ ਓੁਨਿ ਸਤਿਗੁਰੁ ਸੇਵਿ ਪਰਮ ਪਦੁ ਪਾਇਆ ਉਧਰਿਆ ਸਗਲ ਬਿਸ੍ਵਾਨ ॥੪॥ ਕਿਆ ਹਮ ਕਥਹ ਕਿਛੁ ਕਥਿ ਨਹੀ ਜਾਣਹ ਪ੍ਰਭ ਭਾਵੈ ਤਿਵੈ ਬਲਾਨ ॥ ਸਾਧਸੰਗਤਿ ਕੀ ਧੂਰਿ ਇਕ ਮਾਂਗਉ ਜਨ ਨਾਨਕ ਪਇਓ ਸਰਾਨ ॥੫॥੨॥ ਸਾਰਗ ਮਹਲਾ ੫ ॥ ਅਬ ਮੋਰੋ ਨਾਚਨੋ ਰਹੋ ॥ ਲਾਲੁ ਰਗੀਲਾ ਸਹਜੇ ਪਾਇਓ ਸਤਿਗੁਰ ਬਚਨਿ ਲਹੋ ॥੧॥ ਰਹਾਉ ॥ ਕੁਆਰ ਕੰਨਿਆ ਜੈਸੇ ਸੰਗਿ ਸਹੇਰੀ ਪ੍ਰਿਅ ਬਚਨ ਉਪਹਾਸ ਕਹੋ ॥ ਜਉ ਸੁਰਿਜਨੁ ਗ੍ਰਿਹ ਭੀਤਰਿ ਆਇਓ ਤਬ ਮੁਖੁ ਕਾਜਿ ਲਜੋ ॥੧॥ ਜਿਉ ਕਨਿਕੋ ਕੋਠਾਰੀ ਚੜਿਓ ਕਬਰੋ ਹੋਤ ਫਿਰੋ ॥ ਜਬ ਤੇ ਸੁਧ ਭਏ ਹੈ ਬਾਰਹਿ ਤਬ ਤੇ ਥਾਨ ਥਿਰੋ ॥੨॥ ਜਉ ਦਿਨੁ ਰੈਨਿ ਤਊ ਲਉ ਬਜਿਓ ਮੂਰਤ ਘਰੀ ਪਲੋ ॥ ਬਜਾਵਨਹਾਰੋ ਊਠਿ ਸਿਧਾਰਿਓ ਤਬ ਫਿਰਿ ਬਾਜੁ ਨ ਭਇਓ ॥੩॥ ਜੈਸੇ ਕੁੰਭ ਉਦਕ ਪੂਰਿ ਆਨਿਓ ਤਬ ਓੁਹੁ ਭਿੰਨ ਦ੍ਰਿਸਟੋ ॥ ਕਹੁ ਨਾਨਕ ਕੁੰਭੁ ਜਲੈ ਮਹਿ ਡਾਰਿਓ ਅੰਭੈ ਅੰਭ ਮਿਲੋ ॥੪॥੩॥ ਸਾਰਗ ਮਹਲਾ ੫ ॥ ਅਬ ਪੂਛੇ ਕਿਆ ਕਹਾ ॥ ਲੈਨੋ ਨਾਮੁ ਅੰਮ੍ਰਿਤ ਰਸੁ ਨੀਕੋ ਬਾਵਰ ਬਿਖੁ ਸਿਉ ਗਹਿ ਰਹਾ ॥੧॥ ਰਹਾਉ ॥ ਦੁਲਭ ਜਨਮੁ ਚਿਰੰਕਾਲ ਪਾਇਓ ਜਾਤਉ ਕਉਡੀ ਬਦਲਹਾ ॥ ਕਾਥੂਰੀ ਕੋ ਗਾਹਕੁ ਆਇਓ ਲਾਦਿਓ ਕਾਲਰ ਬਿਰਖ ਜਿਵਹਾ ॥੧॥ ਆਇਓ ਲਾਭੁ ਲਾਭਨ ਕੈ ਤਾਈ ਮੋਹਨਿ ਠਾਗਉਰੀ ਸਿਉ ਉਲਝਿ ਪਹਾ ॥ ਕਾਚ ਬਾਦਰੈ ਲਾਲੁ ਖੋਈ ਹੈ ਫਿਰਿ ਇਹੁ ਅਉਸਰੁ ਕਦਿ ਲਹਾ ॥੨॥ ਸਗਲ ਪਰਾਧ ਏਕੁ ਗੁਣੁ ਨਾਹੀ ਠਾਕੁਰੁ ਛੋਡਹ ਦਾਸਿ ਭਜਹਾ ॥ ਆਈ ਮਸਟਿ ਜੜਵਤ ਕੀ ਨਿਆਈ ਜਿਉ ਤਸਕਰੁ ਦਰਿ ਸਾਂਨ੍ਹ੍ਹਿਹਾ ॥੩॥ ਆਨ ਉਪਾਉ ਨ ਕੋਊ ਸੂਝੈ ਹਰਿ ਦਾਸਾ ਸਰਣੀ ਪਰਿ ਰਹਾ ॥ ਕਹੁ ਨਾਨਕ ਤਬ ਹੀ ਮਨ ਛੁਟੀਐ ਜਉ ਸਗਲੇ ਅਉਗਨ ਮੇਟਿ ਧਰਹਾ ॥੪॥੪॥ ਸਾਰਗ ਮਹਲਾ ੫ ॥ ਮਾਈ ਧੀਰਿ ਰਹੀ ਪ੍ਰਿਅ ਬਹੁਤੁ ਬਿਰਾਗਿਓ ॥ ਅਨਿਕ ਭਾਂਤਿ ਆਨੂਪ ਰੰਗ ਰੇ ਤਿਨ੍ਹ੍ਹ ਸਿਉ ਰੁਚੈ ਨ ਲਾਗਿਓ ॥੧॥ ਰਹਾਉ ॥ ਨਿਸਿ ਬਾਸੁਰ ਪ੍ਰਿਅ ਪ੍ਰਿਅ ਮੁਖਿ ਟੇਰਉ ਨਂੀਦ ਪਲਕ ਨਹੀ ਜਾਗਿਓ ॥ ਹਾਰ ਕਜਰ ਬਸਤ੍ਰ ਅਨਿਕ ਸੀਗਾਰ ਰੇ ਬਿਨੁ ਪਿਰ ਸਭੈ ਬਿਖੁ ਲਾਗਿਓ |