![]() |
![]() |
![]() |
![]() |
Page 1235 ਅਧਾਰਾ ॥ ਮਨਮੁਖ ਦੂਜੈ ਭਰਮਿ ਭੁਲਾਏ ਨਾ ਬੂਝਹਿ ਵੀਚਾਰਾ ॥੭॥ ਆਪੇ ਗੁਰਮੁਖਿ ਆਪੇ ਦੇਵੈ ਆਪੇ ਕਰਿ ਕਰਿ
ਵੇਖੈ ॥ ਨਾਨਕ ਸੇ ਜਨ ਥਾਇ ਪਏ ਹੈ ਜਿਨ ਕੀ ਪਤਿ ਪਾਵੈ ਲੇਖੈ ॥੮॥੩॥
ਸਾਰਗ ਮਹਲਾ ੫ ਅਸਟਪਦੀਆ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਗੁਸਾੲਂੀ ਪਰਤਾਪੁ ਤੁਹਾਰੋ ਡੀਠਾ ॥ ਕਰਨ ਕਰਾਵਨ ਉਪਾਇ ਸਮਾਵਨ ਸਗਲ ਛਤ੍ਰਪਤਿ ਬੀਠਾ ॥੧॥ ਰਹਾਉ ॥
ਰਾਣਾ ਰਾਉ ਰਾਜ ਭਏ ਰੰਕਾ ਉਨਿ ਝੂਠੇ ਕਹਣੁ ਕਹਾਇਓ ॥ ਹਮਰਾ ਰਾਜਨੁ ਸਦਾ ਸਲਾਮਤਿ ਤਾ ਕੋ ਸਗਲ ਘਟਾ
ਜਸੁ ਗਾਇਓ ॥੧॥ ਉਪਮਾ ਸੁਨਹੁ ਰਾਜਨ ਕੀ ਸੰਤਹੁ ਕਹਤ ਜੇਤ ਪਾਹੂਚਾ ॥ ਬੇਸੁਮਾਰ ਵਡ ਸਾਹ ਦਾਤਾਰਾ ਊਚੇ
ਹੀ ਤੇ ਊਚਾ ॥੨॥ ਪਵਨਿ ਪਰੋਇਓ ਸਗਲ ਅਕਾਰਾ ਪਾਵਕ ਕਾਸਟ ਸੰਗੇ ॥ ਨੀਰੁ ਧਰਣਿ ਕਰਿ ਰਾਖੇ ਏਕਤ
ਕੋਇ ਨ ਕਿਸ ਹੀ ਸੰਗੇ ॥੩॥ ਘਟਿ ਘਟਿ ਕਥਾ ਰਾਜਨ ਕੀ ਚਾਲੈ ਘਰਿ ਘਰਿ ਤੁਝਹਿ ਉਮਾਹਾ ॥ ਜੀਅ ਜੰਤ
ਸਭਿ ਪਾਛੈ ਕਰਿਆ ਪ੍ਰਥਮੇ ਰਿਜਕੁ ਸਮਾਹਾ ॥੪॥ ਜੋ ਕਿਛੁ ਕਰਣਾ ਸੁ ਆਪੇ ਕਰਣਾ ਮਸਲਤਿ ਕਾਹੂ ਦੀਨ੍ਹ੍ਹੀ ॥
ਅਨਿਕ ਜਤਨ ਕਰਿ ਕਰਹ ਦਿਖਾਏ ਸਾਚੀ ਸਾਖੀ ਚੀਨ੍ਹ੍ਹੀ ॥੫॥ ਹਰਿ ਭਗਤਾ ਕਰਿ ਰਾਖੇ ਅਪਨੇ ਦੀਨੀ ਨਾਮੁ
ਵਡਾਈ ॥ ਜਿਨਿ ਜਿਨਿ ਕਰੀ ਅਵਗਿਆ ਜਨ ਕੀ ਤੇ ਤੈਂ ਦੀਏ ਰੁੜ੍ਹ੍ਹਾਈ ॥੬॥ ਮੁਕਤਿ ਭਏ ਸਾਧਸੰਗਤਿ ਕਰਿ
ਤਿਨ ਕੇ ਅਵਗਨ ਸਭਿ ਪਰਹਰਿਆ ॥ ਤਿਨ ਕਉ ਦੇਖਿ ਭਏ ਕਿਰਪਾਲਾ ਤਿਨ ਭਵ ਸਾਗਰੁ ਤਰਿਆ ॥੭॥ ਹਮ
ਨਾਨ੍ਹ੍ਹੇ ਨੀਚ ਤੁਮ੍ਹ੍ਹੇ ਬਡ ਸਾਹਿਬ ਕੁਦਰਤਿ ਕਉਣ ਬੀਚਾਰਾ ॥ ਮਨੁ ਤਨੁ ਸੀਤਲੁ ਗੁਰ ਦਰਸ ਦੇਖੇ ਨਾਨਕ ਨਾਮੁ
ਅਧਾਰਾ ॥੮॥੧॥ ਸਾਰਗ ਮਹਲਾ ੫ ਅਸਟਪਦੀ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਅਗਮ ਅਗਾਧਿ ਸੁਨਹੁ ਜਨ ਕਥਾ ॥ ਪਾਰਬ੍ਰਹਮ ਕੀ ਅਚਰਜ ਸਭਾ ॥੧॥ ਰਹਾਉ ॥ ਸਦਾ ਸਦਾ ਸਤਿਗੁਰ
ਨਮਸਕਾਰ ॥ ਗੁਰ ਕਿਰਪਾ ਤੇ ਗੁਨ ਗਾਇ ਅਪਾਰ ॥ ਮਨ ਭੀਤਰਿ ਹੋਵੈ ਪਰਗਾਸੁ ॥ ਗਿਆਨ ਅੰਜਨੁ ਅਗਿਆਨ
ਬਿਨਾਸੁ ॥੧॥ ਮਿਤਿ ਨਾਹੀ ਜਾ ਕਾ ਬਿਸਥਾਰੁ ॥ ਸੋਭਾ ਤਾ ਕੀ ਅਪਰ ਅਪਾਰ ॥ ਅਨਿਕ ਰੰਗ ਜਾ ਕੇ ਗਨੇ ਨ
ਜਾਹਿ ॥ ਸੋਗ ਹਰਖ ਦੁਹਹੂ ਮਹਿ ਨਾਹਿ ॥੨॥ ਅਨਿਕ ਬ੍ਰਹਮੇ ਜਾ ਕੇ ਬੇਦ ਧੁਨਿ ਕਰਹਿ ॥ ਅਨਿਕ ਮਹੇਸ ਬੈਸਿ |