Page 1253

ਭਗਤੁ ਛਡਾਵੈ ਬਾਂਧੈ ਭਗਤੁ ਨ ਛੂਟੈ ਮੋਹਿ ॥ ਏਕ ਸਮੈ ਮੋ ਕਉ ਗਹਿ ਬਾਂਧੈ ਤਉ ਫੁਨਿ ਮੋ ਪੈ ਜਬਾਬੁ ਨ ਹੋਇ ॥੧॥ ਮੈ ਗੁਨ ਬੰਧ ਸਗਲ ਕੀ ਜੀਵਨਿ ਮੇਰੀ ਜੀਵਨਿ ਮੇਰੇ ਦਾਸ ॥ ਨਾਮਦੇਵ ਜਾ ਕੇ ਜੀਅ ਐਸੀ ਤੈਸੋ ਤਾ ਕੈ ਪ੍ਰੇਮ ਪ੍ਰਗਾਸ ॥੨॥੩॥

ਸਾਰੰਗ ॥   ੴ ਸਤਿਗੁਰ ਪ੍ਰਸਾਦਿ ॥

ਤੈ ਨਰ ਕਿਆ ਪੁਰਾਨੁ ਸੁਨਿ ਕੀਨਾ ॥ ਅਨਪਾਵਨੀ ਭਗਤਿ ਨਹੀ ਉਪਜੀ ਭੂਖੈ ਦਾਨੁ ਨ ਦੀਨਾ ॥੧॥ ਰਹਾਉ ॥ ਕਾਮੁ ਨ ਬਿਸਰਿਓ ਕ੍ਰੋਧੁ ਨ ਬਿਸਰਿਓ ਲੋਭੁ ਨ ਛੂਟਿਓ ਦੇਵਾ ॥ ਪਰ ਨਿੰਦਾ ਮੁਖ ਤੇ ਨਹੀ ਛੂਟੀ ਨਿਫਲ ਭਈ ਸਭ ਸੇਵਾ ॥੧॥ ਬਾਟ ਪਾਰਿ ਘਰੁ ਮੂਸਿ ਬਿਰਾਨੋ ਪੇਟੁ ਭਰੈ ਅਪ੍ਰਾਧੀ ॥ ਜਿਹਿ ਪਰਲੋਕ ਜਾਇ ਅਪਕੀਰਤਿ ਸੋਈ ਅਬਿਦਿਆ ਸਾਧੀ ॥੨॥ ਹਿੰਸਾ ਤਉ ਮਨ ਤੇ ਨਹੀ ਛੂਟੀ ਜੀਅ ਦਇਆ ਨਹੀ ਪਾਲੀ ॥ ਪਰਮਾਨੰਦ ਸਾਧਸੰਗਤਿ ਮਿਲਿ ਕਥਾ ਪੁਨੀਤ ਨ ਚਾਲੀ ॥੩॥੧॥੬॥

ਛਾਡਿ ਮਨ ਹਰਿ ਬਿਮੁਖਨ ਕੋ ਸੰਗੁ ॥

ਸਾਰੰਗ ਮਹਲਾ ੫ ਸੂਰਦਾਸ ॥   ੴ ਸਤਿਗੁਰ ਪ੍ਰਸਾਦਿ ॥

ਹਰਿ ਕੇ ਸੰਗ ਬਸੇ ਹਰਿ ਲੋਕ ॥ ਤਨੁ ਮਨੁ ਅਰਪਿ ਸਰਬਸੁ ਸਭੁ ਅਰਪਿਓ ਅਨਦ ਸਹਜ ਧੁਨਿ ਝੋਕ ॥੧॥ ਰਹਾਉ ॥ ਦਰਸਨੁ ਪੇਖਿ ਭਏ ਨਿਰਬਿਖਈ ਪਾਏ ਹੈ ਸਗਲੇ ਥੋਕ ॥ ਆਨ ਬਸਤੁ ਸਿਉ ਕਾਜੁ ਨ ਕਛੂਐ ਸੁੰਦਰ ਬਦਨ ਅਲੋਕ ॥੧॥ ਸਿਆਮ ਸੁੰਦਰ ਤਜਿ ਆਨ ਜੁ ਚਾਹਤ ਜਿਉ ਕੁਸਟੀ ਤਨਿ ਜੋਕ ॥ ਸੂਰਦਾਸ ਮਨੁ ਪ੍ਰਭਿ ਹਥਿ ਲੀਨੋ ਦੀਨੋ ਇਹੁ ਪਰਲੋਕ ॥੨॥੧॥੮॥

ਸਾਰੰਗ ਕਬੀਰ ਜੀਉ ॥    ੴ ਸਤਿਗੁਰ ਪ੍ਰਸਾਦਿ ॥   ਹਰਿ ਬਿਨੁ ਕਉਨੁ ਸਹਾਈ ਮਨ ਕਾ ॥ ਮਾਤ ਪਿਤਾ ਭਾਈ ਸੁਤ ਬਨਿਤਾ ਹਿਤੁ ਲਾਗੋ ਸਭ ਫਨ ਕਾ ॥੧॥ ਰਹਾਉ ॥ ਆਗੇ ਕਉ ਕਿਛੁ ਤੁਲਹਾ ਬਾਂਧਹੁ ਕਿਆ ਭਰਵਾਸਾ ਧਨ ਕਾ ॥ ਕਹਾ ਬਿਸਾਸਾ ਇਸ ਭਾਂਡੇ ਕਾ ਇਤਨਕੁ ਲਾਗੈ ਠਨਕਾ ॥੧॥ ਸਗਲ ਧਰਮ ਪੁੰਨ ਫਲ ਪਾਵਹੁ ਧੂਰਿ ਬਾਂਛਹੁ ਸਭ ਜਨ ਕਾ ॥ ਕਹੈ ਕਬੀਰੁ ਸੁਨਹੁ ਰੇ ਸੰਤਹੁ ਇਹੁ ਮਨੁ ਉਡਨ ਪੰਖੇਰੂ ਬਨ ਕਾ ॥੨॥੧॥੯॥