![]() |
![]() |
![]() |
![]() |
Page 1293 ਕਉ ਪੰਡੀਅਨ ਕਉ ਪਿਛਵਾਰਲਾ ॥੩॥੨॥
ਮਲਾਰ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਨਾਗਰ ਜਨਾਂ ਮੇਰੀ ਜਾਤਿ ਬਿਖਿਆਤ ਚੰਮਾਰੰ ॥ ਰਿਦੈ ਰਾਮ ਗੋਬਿੰਦ ਗੁਨ ਸਾਰੰ ॥੧॥ ਰਹਾਉ ॥ ਸੁਰਸਰੀ ਸਲਲ
ਕ੍ਰਿਤ ਬਾਰੁਨੀ ਰੇ ਸੰਤ ਜਨ ਕਰਤ ਨਹੀ ਪਾਨੰ ॥ ਸੁਰਾ ਅਪਵਿਤ੍ਰ ਨਤ ਅਵਰ ਜਲ ਰੇ ਸੁਰਸਰੀ ਮਿਲਤ ਨਹਿ ਹੋਇ
ਆਨੰ ॥੧॥ ਤਰ ਤਾਰਿ ਅਪਵਿਤ੍ਰ ਕਰਿ ਮਾਨੀਐ ਰੇ ਜੈਸੇ ਕਾਗਰਾ ਕਰਤ ਬੀਚਾਰੰ ॥ ਭਗਤਿ ਭਾਗਉਤੁ ਲਿਖੀਐ
ਤਿਹ ਊਪਰੇ ਪੂਜੀਐ ਕਰਿ ਨਮਸਕਾਰੰ ॥੨॥ ਮੇਰੀ ਜਾਤਿ ਕੁਟ ਬਾਂਢਲਾ ਢੋਰ ਢੋਵੰਤਾ ਨਿਤਹਿ ਬਾਨਾਰਸੀ ਆਸ
ਪਾਸਾ ॥ ਅਬ ਬਿਪ੍ਰ ਪਰਧਾਨ ਤਿਹਿ ਕਰਹਿ ਡੰਡਉਤਿ ਤੇਰੇ ਨਾਮ ਸਰਣਾਇ ਰਵਿਦਾਸੁ ਦਾਸਾ ॥੩॥੧॥
ਮਲਾਰ ॥ ਹਰਿ ਜਪਤ ਤੇਊ ਜਨਾ ਪਦਮ ਕਵਲਾਸ ਪਤਿ ਤਾਸ ਸਮ ਤੁਲਿ ਨਹੀ ਆਨ ਕੋਊ ॥ ਏਕ ਹੀ ਏਕ ਅਨੇਕ
ਹੋਇ ਬਿਸਥਰਿਓ ਆਨ ਰੇ ਆਨ ਭਰਪੂਰਿ ਸੋਊ ॥ ਰਹਾਉ ॥ ਜਾ ਕੈ ਭਾਗਵਤੁ ਲੇਖੀਐ ਅਵਰੁ ਨਹੀ ਪੇਖੀਐ
ਤਾਸ ਕੀ ਜਾਤਿ ਆਛੋਪ ਛੀਪਾ ॥ ਬਿਆਸ ਮਹਿ ਲੇਖੀਐ ਸਨਕ ਮਹਿ ਪੇਖੀਐ ਨਾਮ ਕੀ ਨਾਮਨਾ ਸਪਤ ਦੀਪਾ
॥੧॥ ਜਾ ਕੈ ਈਦਿ ਬਕਰੀਦਿ ਕੁਲ ਗਊ ਰੇ ਬਧੁ ਕਰਹਿ ਮਾਨੀਅਹਿ ਸੇਖ ਸਹੀਦ ਪੀਰਾ ॥ ਜਾ ਕੈ ਬਾਪ ਵੈਸੀ
ਕਰੀ ਪੂਤ ਐਸੀ ਸਰੀ ਤਿਹੂ ਰੇ ਲੋਕ ਪਰਸਿਧ ਕਬੀਰਾ ॥੨॥ ਜਾ ਕੇ ਕੁਟੰਬ ਕੇ ਢੇਢ ਸਭ ਢੋਰ ਢੋਵੰਤ ਫਿਰਹਿ
ਅਜਹੁ ਬੰਨਾਰਸੀ ਆਸ ਪਾਸਾ ॥ ਆਚਾਰ ਸਹਿਤ ਬਿਪ੍ਰ ਕਰਹਿ ਡੰਡਉਤਿ ਤਿਨ ਤਨੈ ਰਵਿਦਾਸ ਦਾਸਾਨ ਦਾਸਾ
॥੩॥੨॥ ਮਲਾਰ ੴ ਸਤਿਗੁਰ ਪ੍ਰਸਾਦਿ ॥ ਮਿਲਤ ਪਿਆਰੋ ਪ੍ਰਾਨ ਨਾਥੁ ਕਵਨ ਭਗਤਿ ਤੇ ॥ ਸਾਧਸੰਗਤਿ ਪਾਈ ਪਰਮ ਗਤੇ ॥ ਰਹਾਉ ॥ ਮੈਲੇ ਕਪਰੇ
ਕਹਾ ਲਉ ਧੋਵਉ ॥ ਆਵੈਗੀ ਨੀਦ ਕਹਾ ਲਗੁ ਸੋਵਉ ॥੧॥ ਜੋਈ ਜੋਈ ਜੋਰਿਓ ਸੋਈ ਸੋਈ ਫਾਟਿਓ ॥
ਝੂਠੈ ਬਨਜਿ ਉਠਿ ਹੀ ਗਈ ਹਾਟਿਓ ॥੨॥ ਕਹੁ ਰਵਿਦਾਸ ਭਇਓ ਜਬ ਲੇਖੋ ॥ ਜੋਈ ਜੋਈ ਕੀਨੋ
ਸੋਈ ਸੋਈ ਦੇਖਿਓ ॥੩॥੧॥੩॥ |