![]() |
![]() |
![]() |
![]() |
Page 1307 ਮੋਹ ਭੈ ਭਰਮਾ ਨਾਨਕ ਸੰਤ ਪ੍ਰਤਾਪ ॥੨॥੫॥੪੪॥
ਕਾਨੜਾ ਮਹਲਾ ੫ ਘਰੁ ੧੦ ੴ ਸਤਿਗੁਰ ਪ੍ਰਸਾਦਿ ॥
ਐਸੋ ਦਾਨੁ ਦੇਹੁ ਜੀ ਸੰਤਹੁ ਜਾਤ ਜੀਉ ਬਲਿਹਾਰਿ ॥ ਮਾਨ ਮੋਹੀ ਪੰਚ ਦੋਹੀ ਉਰਝਿ ਨਿਕਟਿ ਬਸਿਓ ਤਾਕੀ ਸਰਨਿ
ਸਾਧੂਆ ਦੂਤ ਸੰਗੁ ਨਿਵਾਰਿ ॥੧॥ ਰਹਾਉ ॥ ਕੋਟਿ ਜਨਮ ਜੋਨਿ ਭ੍ਰਮਿਓ ਹਾਰਿ ਪਰਿਓ ਦੁਆਰਿ ॥੧॥ ਕਿਰਪਾ
ਗੋਬਿੰਦ ਭਈ ਮਿਲਿਓ ਨਾਮੁ ਅਧਾਰੁ ॥ ਦੁਲਭ ਜਨਮੁ ਸਫਲੁ ਨਾਨਕ ਭਵ ਉਤਾਰਿ ਪਾਰਿ ॥੨॥੧॥੪੫॥ ਕਾਨੜਾ ਮਹਲਾ ੫ ਘਰੁ ੧੧ ੴ ਸਤਿਗੁਰ ਪ੍ਰਸਾਦਿ ॥ ਸਹਜ ਸੁਭਾਏ ਆਪਨ ਆਏ ॥ ਕਛੂ ਨ ਜਾਨੌ ਕਛੂ ਦਿਖਾਏ ॥ ਪ੍ਰਭੁ ਮਿਲਿਓ ਸੁਖ ਬਾਲੇ ਭੋਲੇ ॥੧॥ ਰਹਾਉ ॥
ਸੰਜੋਗਿ ਮਿਲਾਏ ਸਾਧ ਸੰਗਾਏ ॥ ਕਤਹੂ ਨ ਜਾਏ ਘਰਹਿ ਬਸਾਏ ॥ ਗੁਨ ਨਿਧਾਨੁ ਪ੍ਰਗਟਿਓ ਇਹ ਚੋਲੈ
॥੧॥ ਚਰਨ ਲੁਭਾਏ ਆਨ ਤਜਾਏ ॥ ਥਾਨ ਥਨਾਏ ਸਰਬ ਸਮਾਏ ॥ ਰਸਕਿ ਰਸਕਿ ਨਾਨਕੁ ਗੁਨ ਬੋਲੈ
॥੨॥੧॥੪੬॥ ਕਾਨੜਾ ਮਹਲਾ ੫ ॥ ਗੋਬਿੰਦ ਠਾਕੁਰ ਮਿਲਨ ਦੁਰਾੲਂੀ ॥ ਪਰਮਿਤਿ ਰੂਪੁ ਅਗੰਮ ਅਗੋਚਰ
ਰਹਿਓ ਸਰਬ ਸਮਾਈ ॥੧॥ ਰਹਾਉ ॥ ਕਹਨਿ ਭਵਨਿ ਨਾਹੀ ਪਾਇਓ ਪਾਇਓ ਅਨਿਕ ਉਕਤਿ ਚਤੁਰਾਈ
॥੧॥ ਜਤਨ ਜਤਨ ਅਨਿਕ ਉਪਾਵ ਰੇ ਤਉ ਮਿਲਿਓ ਜਉ ਕਿਰਪਾਈ ॥ ਪ੍ਰਭੂ ਦਇਆਰ ਕ੍ਰਿਪਾਰ
ਕ੍ਰਿਪਾ ਨਿਧਿ ਜਨ ਨਾਨਕ ਸੰਤ ਰੇਨਾਈ ॥੨॥੨॥੪੭॥ ਕਾਨੜਾ ਮਹਲਾ ੫ ॥ ਮਾਈ ਸਿਮਰਤ ਰਾਮ ਰਾਮ
ਰਾਮ ॥ ਪ੍ਰਭ ਬਿਨਾ ਨਾਹੀ ਹੋਰੁ ॥ ਚਿਤਵਉ ਚਰਨਾਰਬਿੰਦ ਸਾਸਨ ਨਿਸਿ ਭੋਰ ॥੧॥ ਰਹਾਉ ॥ ਲਾਇ ਪ੍ਰੀਤਿ ਕੀਨ
ਆਪਨ ਤੂਟਤ ਨਹੀ ਜੋਰੁ ॥ ਪ੍ਰਾਨ ਮਨੁ ਧਨੁ ਸਰਬਸ ਹਰਿ ਗੁਨ ਨਿਧੇ ਸੁਖ ਮੋਰ ॥੧॥ ਈਤ ਊਤ ਰਾਮ ਪੂਰਨੁ
ਨਿਰਖਤ ਰਿਦ ਖੋਰਿ ॥ ਸੰਤ ਸਰਨ ਤਰਨ ਨਾਨਕ ਬਿਨਸਿਓ ਦੁਖੁ ਘੋਰ ॥੨॥੩॥੪੮॥ ਕਾਨੜਾ ਮਹਲਾ ੫ ॥
ਜਨ ਕੋ ਪ੍ਰਭੁ ਸੰਗੇ ਅਸਨੇਹੁ ॥ ਸਾਜਨੋ ਤੂ ਮੀਤੁ ਮੇਰਾ ਗ੍ਰਿਹਿ ਤੇਰੈ ਸਭੁ ਕੇਹੁ ॥੧॥ ਰਹਾਉ ॥ ਮਾਨੁ ਮਾਂਗਉ
ਤਾਨੁ ਮਾਂਗਉ ਧਨੁ ਲਖਮੀ ਸੁਤ ਦੇਹ ॥੧॥ ਮੁਕਤਿ ਜੁਗਤਿ ਭੁਗਤਿ ਪੂਰਨ ਪਰਮਾਨੰਦ ਪਰਮ ਨਿਧਾਨ ॥ |