Page 1352

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਜੈਜਾਵੰਤੀ ਮਹਲਾ ੯ ॥

ਰਾਮੁ ਸਿਮਰਿ ਰਾਮੁ ਸਿਮਰਿ ਇਹੈ ਤੇਰੈ ਕਾਜਿ ਹੈ ॥ ਮਾਇਆ ਕੋ ਸੰਗੁ ਤਿਆਗੁ ਪ੍ਰਭ ਜੂ ਕੀ ਸਰਨਿ ਲਾਗੁ ॥ ਜਗਤ ਸੁਖ ਮਾਨੁ ਮਿਥਿਆ ਝੂਠੋ ਸਭ ਸਾਜੁ ਹੈ ॥੧॥ ਰਹਾਉ ॥ ਸੁਪਨੇ ਜਿਉ ਧਨੁ ਪਛਾਨੁ ਕਾਹੇ ਪਰਿ ਕਰਤ ਮਾਨੁ ॥ ਬਾਰੂ ਕੀ ਭੀਤਿ ਜੈਸੇ ਬਸੁਧਾ ਕੋ ਰਾਜੁ ਹੈ ॥੧॥ ਨਾਨਕੁ ਜਨੁ ਕਹਤੁ ਬਾਤ ਬਿਨਸਿ ਜੈਹੈ ਤੇਰੋ ਗਾਤੁ ॥ ਛਿਨੁ ਛਿਨੁ ਕਰਿ ਗਇਓ ਕਾਲੁ ਤੈਸੇ ਜਾਤੁ ਆਜੁ ਹੈ ॥੨॥੧॥ ਜੈਜਾਵੰਤੀ ਮਹਲਾ ੯ ॥ ਰਾਮੁ ਭਜੁ ਰਾਮੁ ਭਜੁ ਜਨਮੁ ਸਿਰਾਤੁ ਹੈ ॥ ਕਹਉ ਕਹਾ ਬਾਰ ਬਾਰ ਸਮਝਤ ਨਹ ਕਿਉ ਗਵਾਰ ॥ ਬਿਨਸਤ ਨਹ ਲਗੈ ਬਾਰ ਓਰੇ ਸਮ ਗਾਤੁ ਹੈ ॥੧॥ ਰਹਾਉ ॥ ਸਗਲ ਭਰਮ ਡਾਰਿ ਦੇਹਿ ਗੋਬਿੰਦ ਕੋ ਨਾਮੁ ਲੇਹਿ ॥ ਅੰਤਿ ਬਾਰ ਸੰਗਿ ਤੇਰੈ ਇਹੈ ਏਕੁ ਜਾਤੁ ਹੈ ॥੧॥ ਬਿਖਿਆ ਬਿਖੁ ਜਿਉ ਬਿਸਾਰਿ ਪ੍ਰਭ ਕੌ ਜਸੁ ਹੀਏ ਧਾਰਿ ॥ ਨਾਨਕ ਜਨ ਕਹਿ ਪੁਕਾਰਿ ਅਉਸਰੁ ਬਿਹਾਤੁ ਹੈ ॥੨॥੨॥ ਜੈਜਾਵੰਤੀ ਮਹਲਾ ੯ ॥ ਰੇ ਮਨ ਕਉਨ ਗਤਿ ਹੋਇ ਹੈ ਤੇਰੀ ॥ ਇਹ ਜਗ ਮਹਿ ਰਾਮ ਨਾਮੁ ਸੋ ਤਉ ਨਹੀ ਸੁਨਿਓ ਕਾਨਿ ॥ ਬਿਖਿਅਨ ਸਿਉ ਅਤਿ ਲੁਭਾਨਿ ਮਤਿ ਨਾਹਿਨ ਫੇਰੀ ॥੧॥ ਰਹਾਉ ॥ ਮਾਨਸ ਕੋ ਜਨਮੁ ਲੀਨੁ ਸਿਮਰਨੁ ਨਹ ਨਿਮਖ ਕੀਨੁ ॥ ਦਾਰਾ ਸੁਖ ਭਇਓ ਦੀਨੁ ਪਗਹੁ ਪਰੀ ਬੇਰੀ ॥੧॥ ਨਾਨਕ ਜਨ ਕਹਿ ਪੁਕਾਰਿ ਸੁਪਨੈ ਜਿਉ ਜਗ ਪਸਾਰੁ ॥ ਸਿਮਰਤ ਨਹ ਕਿਉ ਮੁਰਾਰਿ ਮਾਇਆ ਜਾ ਕੀ ਚੇਰੀ ॥੨॥੩॥ ਜੈਜਾਵੰਤੀ ਮਹਲਾ ੯ ॥ ਬੀਤ ਜੈਹੈ ਬੀਤ ਜੈਹੈ ਜਨਮੁ ਅਕਾਜੁ ਰੇ ॥ ਨਿਸਿ ਦਿਨੁ ਸੁਨਿ ਕੈ ਪੁਰਾਨ ਸਮਝਤ ਨਹ ਰੇ ਅਜਾਨ ॥ ਕਾਲੁ ਤਉ ਪਹੂਚਿਓ