![]() |
![]() |
![]() |
![]() |
Page 1364 ਸਾਗਰ ਮੇਰ ਉਦਿਆਨ ਬਨ ਨਵ ਖੰਡ ਬਸੁਧਾ ਭਰਮ ॥ ਮੂਸਨ ਪ੍ਰੇਮ ਪਿਰੰਮ ਕੈ ਗਨਉ ਏਕ ਕਰਿ ਕਰਮ ॥੩॥ ਮੂਸਨ ਮਸਕਰ ਪ੍ਰੇਮ ਕੀ ਰਹੀ ਜੁ ਅੰਬਰੁ ਛਾਇ ॥ ਬੀਧੇ ਬਾਂਧੇ ਕਮਲ ਮਹਿ ਭਵਰ ਰਹੇ ਲਪਟਾਇ ॥੪॥ ਜਪ ਤਪ ਸੰਜਮ ਹਰਖ ਸੁਖ ਮਾਨ ਮਹਤ ਅਰੁ ਗਰਬ ॥ ਮੂਸਨ ਨਿਮਖਕ ਪ੍ਰੇਮ ਪਰਿ ਵਾਰਿ ਵਾਰਿ ਦੇਂਉ ਸਰਬ ॥੫॥ ਮੂਸਨ ਮਰਮੁ ਨ ਜਾਨਈ ਮਰਤ ਹਿਰਤ ਸੰਸਾਰ ॥ ਪ੍ਰੇਮ ਪਿਰੰਮ ਨ ਬੇਧਿਓ ਉਰਝਿਓ ਮਿਥ ਬਿਉਹਾਰ ॥੬॥ ਘਬੁ ਦਬੁ ਜਬ ਜਾਰੀਐ ਬਿਛੁਰਤ ਪ੍ਰੇਮ ਬਿਹਾਲ ॥ ਮੂਸਨ ਤਬ ਹੀ ਮੂਸੀਐ ਬਿਸਰਤ ਪੁਰਖ ਦਇਆਲ ॥੭॥ ਜਾ ਕੋ ਪ੍ਰੇਮ ਸੁਆਉ ਹੈ ਚਰਨ ਚਿਤਵ ਮਨ ਮਾਹਿ ॥ ਨਾਨਕ ਬਿਰਹੀ ਬ੍ਰਹਮ ਕੇ ਆਨ ਨ ਕਤਹੂ ਜਾਹਿ ॥੮॥ ਲਖ ਘਾਟੀਂ ਊਂਚੌ ਘਨੋ ਚੰਚਲ ਚੀਤ ਬਿਹਾਲ ॥ ਨੀਚ ਕੀਚ ਨਿਮ੍ਰਿਤ ਘਨੀ ਕਰਨੀ ਕਮਲ ਜਮਾਲ ॥੯॥ ਕਮਲ ਨੈਨ ਅੰਜਨ ਸਿਆਮ ਚੰਦ੍ਰ ਬਦਨ ਚਿਤ ਚਾਰ ॥ ਮੂਸਨ ਮਗਨ ਮਰੰਮ ਸਿਉ ਖੰਡ ਖੰਡ ਕਰਿ ਹਾਰ ॥੧੦॥ ਮਗਨੁ ਭਇਓ ਪ੍ਰਿਅ ਪ੍ਰੇਮ ਸਿਉ ਸੂਧ ਨ ਸਿਮਰਤ ਅੰਗ ॥ ਪ੍ਰਗਟਿ ਭਇਓ ਸਭ ਲੋਅ ਮਹਿ ਨਾਨਕ ਅਧਮ ਪਤੰਗ ॥੧੧॥ ਸਲੋਕ ਭਗਤ ਕਬੀਰ ਜੀਉ ਕੇ ੴ ਸਤਿਗੁਰ ਪ੍ਰਸਾਦਿ ॥ ਕਬੀਰ ਮੇਰੀ ਸਿਮਰਨੀ ਰਸਨਾ ਊਪਰਿ ਰਾਮੁ ॥ ਆਦਿ ਜੁਗਾਦੀ ਸਗਲ ਭਗਤ ਤਾ ਕੋ ਸੁਖੁ ਬਿਸ੍ਰਾਮੁ ॥੧॥ ਕਬੀਰ ਮੇਰੀ ਜਾਤਿ ਕਉ ਸਭੁ ਕੋ ਹਸਨੇਹਾਰੁ ॥ ਬਲਿਹਾਰੀ ਇਸ ਜਾਤਿ ਕਉ ਜਿਹ ਜਪਿਓ ਸਿਰਜਨਹਾਰੁ ॥੨॥ ਕਬੀਰ ਡਗਮਗ ਕਿਆ ਕਰਹਿ ਕਹਾ ਡੁਲਾਵਹਿ ਜੀਉ ॥ ਸਰਬ ਸੂਖ ਕੋ ਨਾਇਕੋ ਰਾਮ ਨਾਮ ਰਸੁ ਪੀਉ ॥੩॥ ਕਬੀਰ ਕੰਚਨ ਕੇ ਕੁੰਡਲ ਬਨੇ ਊਪਰਿ ਲਾਲ ਜੜਾਉ ॥ ਦੀਸਹਿ ਦਾਧੇ ਕਾਨ ਜਿਉ ਜਿਨ੍ਹ੍ਹ ਮਨਿ ਨਾਹੀ ਨਾਉ ॥੪॥ ਕਬੀਰ ਐਸਾ ਏਕੁ ਆਧੁ ਜੋ ਜੀਵਤ ਮਿਰਤਕੁ ਹੋਇ ॥ ਨਿਰਭੈ ਹੋਇ ਕੈ ਗੁਨ ਰਵੈ ਜਤ ਪੇਖਉ ਤਤ ਸੋਇ ॥੫॥ ਕਬੀਰ ਜਾ ਦਿਨ ਹਉ ਮੂਆ ਪਾਛੈ ਭਇਆ ਅਨੰਦੁ ॥ ਮੋਹਿ ਮਿਲਿਓ ਪ੍ਰਭੁ ਆਪਨਾ ਸੰਗੀ ਭਜਹਿ ਗਬਿੰਦੁ ॥੬॥ ਕਬੀਰ ਸਭ ਤੇ ਹਮ ਬੁਰੇ ਹਮ ਤਜਿ ਭਲੋ ਸਭੁ ਕੋਇ ॥ ਜਿਨਿ ਐਸਾ ਕਰਿ ਬੂਝਿਆ ਮੀਤੁ ਹਮਾਰਾ ਸੋਇ ॥੭॥ ਕਬੀਰ ਆਈ ਮੁਝਹਿ ਪਹਿ ਅਨਿਕ ਕਰੇ ਕਰਿ ਭੇਸ ॥ ਹਮ ਰਾਖੇ ਗੁਰ ਆਪਨੇ ਉਨਿ ਕੀਨੋ ਆਦੇਸੁ ॥੮॥ ਕਬੀਰ ਸੋਈ ਮਾਰੀਐ ਜਿਹ ਮੂਐ ਸੁਖੁ ਹੋਇ ॥ ਭਲੋ ਭਲੋ ਸਭੁ ਕੋ ਕਹੈ ਬੁਰੋ ਨ ਮਾਨੈ ਕੋਇ ॥੯॥ ਕਬੀਰ ਰਾਤੀ ਹੋਵਹਿ ਕਾਰੀਆ ਕਾਰੇ ਊਭੇ ਜੰਤ ॥ |