Page 1367

ਬਪੁੜਾ ਖੇਲਿਓ ਆਸਨਿ ਰਹੀ ਬਿਭੂਤਿ ॥੪੮॥ ਕਬੀਰ ਥੋਰੈ ਜਲਿ ਮਾਛੁਲੀ ਝੀਵਰਿ ਮੇਲਿਓ ਜਾਲੁ ॥ ਇਹ ਟੋਘਨੈ ਨ ਛੂਟਸਹਿ ਫਿਰਿ ਕਰਿ ਸਮੁੰਦੁ ਸਮ੍ਹ੍ਹਾਲਿ ॥੪੯॥ ਕਬੀਰ ਸਮੁੰਦੁ ਨ ਛੋਡੀਐ ਜਉ ਅਤਿ ਖਾਰੋ ਹੋਇ ॥ ਪੋਖਰਿ ਪੋਖਰਿ ਢੂਢਤੇ ਭਲੋ ਨ ਕਹਿਹੈ ਕੋਇ ॥੫੦॥ ਕਬੀਰ ਨਿਗੁਸਾਂਏਂ ਬਹਿ ਗਏ ਥਾਂਘੀ ਨਾਹੀ ਕੋਇ ॥ ਦੀਨ ਗਰੀਬੀ ਆਪੁਨੀ ਕਰਤੇ ਹੋਇ ਸੁ ਹੋਇ ॥੫੧॥ ਕਬੀਰ ਬੈਸਨਉ ਕੀ ਕੂਕਰਿ ਭਲੀ ਸਾਕਤ ਕੀ ਬੁਰੀ ਮਾਇ ॥ ਓਹ ਨਿਤ ਸੁਨੈ ਹਰਿ ਨਾਮ ਜਸੁ ਉਹ ਪਾਪ ਬਿਸਾਹਨ ਜਾਇ ॥੫੨॥ ਕਬੀਰ ਹਰਨਾ ਦੂਬਲਾ ਇਹੁ ਹਰੀਆਰਾ ਤਾਲੁ ॥ ਲਾਖ ਅਹੇਰੀ ਏਕੁ ਜੀਉ ਕੇਤਾ ਬੰਚਉ ਕਾਲੁ ॥੫੩॥ ਕਬੀਰ ਗੰਗਾ ਤੀਰ ਜੁ ਘਰੁ ਕਰਹਿ ਪੀਵਹਿ ਨਿਰਮਲ ਨੀਰੁ ॥ ਬਿਨੁ ਹਰਿ ਭਗਤਿ ਨ ਮੁਕਤਿ ਹੋਇ ਇਉ ਕਹਿ ਰਮੇ ਕਬੀਰ ॥੫੪॥ ਕਬੀਰ ਮਨੁ ਨਿਰਮਲੁ ਭਇਆ ਜੈਸਾ ਗੰਗਾ ਨੀਰੁ ॥ ਪਾਛੈ ਲਾਗੋ ਹਰਿ ਫਿਰੈ ਕਹਤ ਕਬੀਰ ਕਬੀਰ ॥੫੫॥ ਕਬੀਰ ਹਰਦੀ ਪੀਅਰੀ ਚੂੰਨਾਂ ਊਜਲ ਭਾਇ ॥ ਰਾਮ ਸਨੇਹੀ ਤਉ ਮਿਲੈ ਦੋਨਉ ਬਰਨ ਗਵਾਇ ॥੫੬॥ ਕਬੀਰ ਹਰਦੀ ਪੀਰਤਨੁ ਹਰੈ ਚੂਨ ਚਿਹਨੁ ਨ ਰਹਾਇ ॥ ਬਲਿਹਾਰੀ ਇਹ ਪ੍ਰੀਤਿ ਕਉ ਜਿਹ ਜਾਤਿ ਬਰਨੁ ਕੁਲੁ ਜਾਇ ॥੫੭॥ ਕਬੀਰ ਮੁਕਤਿ ਦੁਆਰਾ ਸੰਕੁਰਾ ਰਾਈ ਦਸਏਂ ਭਾਇ ॥ ਮਨੁ ਤਉ ਮੈਗਲੁ ਹੋਇ ਰਹਿਓ ਨਿਕਸੋ ਕਿਉ ਕੈ ਜਾਇ ॥੫੮॥ ਕਬੀਰ ਐਸਾ ਸਤਿਗੁਰੁ ਜੇ ਮਿਲੈ ਤੁਠਾ ਕਰੇ ਪਸਾਉ ॥ ਮੁਕਤਿ ਦੁਆਰਾ ਮੋਕਲਾ ਸਹਜੇ ਆਵਉ ਜਾਉ ॥੫੯॥ ਕਬੀਰ ਨਾ ਮਹਿ ਛਾਨਿ ਨ ਛਾਪਰੀ ਨਾ ਮਹਿ ਘਰੁ ਨਹੀ ਗਾਉ ॥ ਮਤ ਹਰਿ ਪੂਛੈ ਕਉਨੁ ਹੈ ਮੇਰੇ ਜਾਤਿ ਨ ਨਾਉ ॥੬੦॥ ਕਬੀਰ ਮੁਹਿ ਮਰਨੇ ਕਾ ਚਾਉ ਹੈ ਮਰਉ ਤ ਹਰਿ ਕੈ ਦੁਆਰ ॥ ਮਤ ਹਰਿ ਪੂਛੈ ਕਉਨੁ ਹੈ ਪਰਾ ਹਮਾਰੈ ਬਾਰ ॥੬੧॥ ਕਬੀਰ ਨਾ ਹਮ ਕੀਆ ਨ ਕਰਹਿਗੇ ਨਾ ਕਰਿ ਸਕੈ ਸਰੀਰੁ ॥ ਕਿਆ ਜਾਨਉ ਕਿਛੁ ਹਰਿ ਕੀਆ ਭਇਓ ਕਬੀਰੁ ਕਬੀਰੁ ॥੬੨॥ ਕਬੀਰ ਸੁਪਨੈ ਹੂ ਬਰੜਾਇ ਕੈ ਜਿਹ ਮੁਖਿ ਨਿਕਸੈ ਰਾਮੁ ॥ ਤਾ ਕੇ ਪਗ ਕੀ ਪਾਨਹੀ ਮੇਰੇ ਤਨ ਕੋ ਚਾਮੁ ॥੬੩॥ ਕਬੀਰ ਮਾਟੀ ਕੇ ਹਮ ਪੂਤਰੇ ਮਾਨਸੁ ਰਾਖਿਓ‍ੁ ਨਾਉ ॥ ਚਾਰਿ ਦਿਵਸ ਕੇ ਪਾਹੁਨੇ ਬਡ ਬਡ ਰੂੰਧਹਿ ਠਾਉ ॥੬੪॥ ਕਬੀਰ ਮਹਿਦੀ ਕਰਿ ਘਾਲਿਆ ਆਪੁ ਪੀਸਾਇ ਪੀਸਾਇ ॥ ਤੈ ਸਹ ਬਾਤ ਨ ਪੂਛੀਐ ਕਬਹੁ ਨ ਲਾਈ ਪਾਇ ॥੬੫॥ ਕਬੀਰ ਜਿਹ ਦਰਿ ਆਵਤ ਜਾਤਿਅਹੁ ਹਟਕੈ ਨਾਹੀ ਕੋਇ ॥ ਸੋ ਦਰੁ ਕੈਸੇ ਛੋਡੀਐ ਜੋ ਦਰੁ ਐਸਾ ਹੋਇ ॥੬੬॥ ਕਬੀਰ ਡੂਬਾ ਥਾ