Page 1370

ਆਪ ਡੁਬੇ ਚਹੁ ਬੇਦ ਮਹਿ ਚੇਲੇ ਦੀਏ ਬਹਾਇ ॥੧੦੪॥ ਕਬੀਰ ਜੇਤੇ ਪਾਪ ਕੀਏ ਰਾਖੇ ਤਲੈ ਦੁਰਾਇ ॥ ਪਰਗਟ ਭਏ ਨਿਦਾਨ ਸਭ ਜਬ ਪੂਛੇ ਧਰਮ ਰਾਇ ॥੧੦੫॥ ਕਬੀਰ ਹਰਿ ਕਾ ਸਿਮਰਨੁ ਛਾਡਿ ਕੈ ਪਾਲਿਓ ਬਹੁਤੁ ਕੁਟੰਬੁ ॥ ਧੰਧਾ ਕਰਤਾ ਰਹਿ ਗਇਆ ਭਾਈ ਰਹਿਆ ਨ ਬੰਧੁ ॥੧੦੬॥ ਕਬੀਰ ਹਰਿ ਕਾ ਸਿਮਰਨੁ ਛਾਡਿ ਕੈ ਰਾਤਿ ਜਗਾਵਨ ਜਾਇ ॥ ਸਰਪਨਿ ਹੋਇ ਕੈ ਅਉਤਰੈ ਜਾਏ ਅਪੁਨੇ ਖਾਇ ॥੧੦੭॥ ਕਬੀਰ ਹਰਿ ਕਾ ਸਿਮਰਨੁ ਛਾਡਿ ਕੈ ਅਹੋਈ ਰਾਖੈ ਨਾਰਿ ॥ ਗਦਹੀ ਹੋਇ ਕੈ ਅਉਤਰੈ ਭਾਰੁ ਸਹੈ ਮਨ ਚਾਰਿ ॥੧੦੮॥ ਕਬੀਰ ਚਤੁਰਾਈ ਅਤਿ ਘਨੀ ਹਰਿ ਜਪਿ ਹਿਰਦੈ ਮਾਹਿ ॥ ਸੂਰੀ ਊਪਰਿ ਖੇਲਨਾ ਗਿਰੈ ਤ ਠਾਹਰ ਨਾਹਿ ॥੧੦੯॥ ਕਬੀਰ ਸਈ ਮੁਖੁ ਧੰਨਿ ਹੈ ਜਾ ਮੁਖਿ ਕਹੀਐ ਰਾਮੁ ॥ ਦੇਹੀ ਕਿਸ ਕੀ ਬਾਪੁਰੀ ਪਵਿਤ੍ਰੁ ਹੋਇਗੋ ਗ੍ਰਾਮੁ ॥੧੧੦॥ ਕਬੀਰ ਸੋਈ ਕੁਲ ਭਲੀ ਜਾ ਕੁਲ ਹਰਿ ਕੋ ਦਾਸੁ ॥ ਜਿਹ ਕੁਲ ਦਾਸੁ ਨ ਊਪਜੈ ਸੋ ਕੁਲ ਢਾਕੁ ਪਲਾਸੁ ॥੧੧੧॥ ਕਬੀਰ ਹੈ ਗਇ ਬਾਹਨ ਸਘਨ ਘਨ ਲਾਖ ਧਜਾ ਫਹਰਾਹਿ ॥ ਇਆ ਸੁਖ ਤੇ ਭਿਖ੍ਯ੍ਯਾ ਭਲੀ ਜਉ ਹਰਿ ਸਿਮਰਤ ਦਿਨ ਜਾਹਿ ॥੧੧੨॥ ਕਬੀਰ ਸਭੁ ਜਗੁ ਹਉ ਫਿਰਿਓ ਮਾਂਦਲੁ ਕੰਧ ਚਢਾਇ ॥ ਕੋਈ ਕਾਹੂ ਕੋ ਨਹੀ ਸਭ ਦੇਖੀ ਠੋਕਿ ਬਜਾਇ ॥੧੧੩॥ ਮਾਰਗਿ ਮੋਤੀ ਬੀਥਰੇ ਅੰਧਾ ਨਿਕਸਿਓ ਆਇ ॥ ਜੋਤਿ ਬਿਨਾ ਜਗਦੀਸ ਕੀ ਜਗਤੁ ਉਲੰਘੇ ਜਾਇ ॥੧੧੪॥ ਬੂਡਾ ਬੰਸੁ ਕਬੀਰ ਕਾ ਉਪਜਿਓ ਪੂਤੁ ਕਮਾਲੁ ॥ ਹਰਿ ਕਾ ਸਿਮਰਨੁ ਛਾਡਿ ਕੈ ਘਰਿ ਲੇ ਆਯਾ ਮਾਲੁ ॥੧੧੫॥ ਕਬੀਰ ਸਾਧੂ ਕਉ ਮਿਲਨੇ ਜਾਈਐ ਸਾਥਿ ਨ ਲੀਜੈ ਕੋਇ ॥ ਪਾਛੈ ਪਾਉ ਨ ਦੀਜੀਐ ਆਗੈ ਹੋਇ ਸੁ ਹੋਇ ॥੧੧੬॥ ਕਬੀਰ ਜਗੁ ਬਾਧਿਓ ਜਿਹ ਜੇਵਰੀ ਤਿਹ ਮਤ ਬੰਧਹੁ ਕਬੀਰ ॥ ਜੈਹਹਿ ਆਟਾ ਲੋਨ ਜਿਉ ਸੋਨ ਸਮਾਨਿ ਸਰੀਰੁ ॥੧੧੭॥ ਕਬੀਰ ਹੰਸੁ ਉਡਿਓ ਤਨੁ ਗਾਡਿਓ ਸੋਝਾਈ ਸੈਨਾਹ ॥ ਅਜਹੂ ਜੀਉ ਨ ਛੋਡਈ ਰੰਕਾਈ ਨੈਨਾਹ ॥੧੧੮॥ ਕਬੀਰ ਨੈਨ ਨਿਹਾਰਉ ਤੁਝ ਕਉ ਸ੍ਰਵਨ ਸੁਨਉ ਤੁਅ ਨਾਉ ॥ ਬੈਨ ਉਚਰਉ ਤੁਅ ਨਾਮ ਜੀ ਚਰਨ ਕਮਲ ਰਿਦ ਠਾਉ ॥੧੧੯॥ ਕਬੀਰ ਸੁਰਗ ਨਰਕ ਤੇ ਮੈ ਰਹਿਓ ਸਤਿਗੁਰ ਕੇ ਪਰਸਾਦਿ ॥ ਚਰਨ ਕਮਲ ਕੀ ਮਉਜ ਮਹਿ ਰਹਉ ਅੰਤਿ ਅਰੁ ਆਦਿ ॥੧੨੦॥ ਕਬੀਰ ਚਰਨ ਕਮਲ ਕੀ ਮਉਜ ਕੋ ਕਹਿ ਕੈਸੇ ਉਨਮਾਨ ॥ ਕਹਿਬੇ ਕਉ ਸੋਭਾ ਨਹੀ ਦੇਖਾ ਹੀ ਪਰਵਾਨੁ ॥੧੨੧॥ ਕਬੀਰ ਦੇਖਿ ਕੈ ਕਿਹ ਕਹਉ ਕਹੇ ਨ ਕੋ ਪਤੀਆਇ ॥ ਹਰਿ ਜੈਸਾ ਤੈਸਾ ਉਹੀ