Page 1376

ਤਿਲੋਚਨਾ ਮੁਖ ਤੇ ਰਾਮੁ ਸੰਮ੍ਹ੍ਹਾਲਿ ॥ ਹਾਥ ਪਾਉ ਕਰਿ ਕਾਮੁ ਸਭੁ ਚੀਤੁ ਨਿਰੰਜਨ ਨਾਲਿ ॥੨੧੩॥ ਮਹਲਾ ੫ ॥ ਕਬੀਰਾ ਹਮਰਾ ਕੋ ਨਹੀ ਹਮ ਕਿਸ ਹੂ ਕੇ ਨਾਹਿ ॥ ਜਿਨਿ ਇਹੁ ਰਚਨੁ ਰਚਾਇਆ ਤਿਸ ਹੀ ਮਾਹਿ ਸਮਾਹਿ ॥੨੧੪॥ ਕਬੀਰ ਕੀਚੜਿ ਆਟਾ ਗਿਰਿ ਪਰਿਆ ਕਿਛੂ ਨ ਆਇਓ ਹਾਥ ॥ ਪੀਸਤ ਪੀਸਤ ਚਾਬਿਆ ਸੋਈ ਨਿਬਹਿਆ ਸਾਥ ॥੨੧੫॥ ਕਬੀਰ ਮਨੁ ਜਾਨੈ ਸਭ ਬਾਤ ਜਾਨਤ ਹੀ ਅਉਗਨੁ ਕਰੈ ॥ ਕਾਹੇ ਕੀ ਕੁਸਲਾਤ ਹਾਥਿ ਦੀਪੁ ਕੂਏ ਪਰੈ ॥੨੧੬॥ ਕਬੀਰ ਲਾਗੀ ਪ੍ਰੀਤਿ ਸੁਜਾਨ ਸਿਉ ਬਰਜੈ ਲੋਗੁ ਅਜਾਨੁ ॥ ਤਾ ਸਿਉ ਟੂਟੀ ਕਿਉ ਬਨੈ ਜਾ ਕੇ ਜੀਅ ਪਰਾਨ ॥੨੧੭॥ ਕਬੀਰ ਕੋਠੇ ਮੰਡਪ ਹੇਤੁ ਕਰਿ ਕਾਹੇ ਮਰਹੁ ਸਵਾਰਿ ॥ ਕਾਰਜੁ ਸਾਢੇ ਤੀਨਿ ਹਥ ਘਨੀ ਤ ਪਉਨੇ ਚਾਰਿ ॥੨੧੮॥ ਕਬੀਰ ਜੋ ਮੈ ਚਿਤਵਉ ਨਾ ਕਰੈ ਕਿਆ ਮੇਰੇ ਚਿਤਵੇ ਹੋਇ ॥ ਅਪਨਾ ਚਿਤਵਿਆ ਹਰਿ ਕਰੈ ਜੋ ਮੇਰੇ ਚਿਤਿ ਨ ਹੋਇ ॥੨੧੯॥ ਮਃ ੩ ॥ ਚਿੰਤਾ ਭਿ ਆਪਿ ਕਰਾਇਸੀ ਅਚਿੰਤੁ ਭਿ ਆਪੇ ਦੇਇ ॥ ਨਾਨਕ ਸੋ ਸਾਲਾਹੀਐ ਜਿ ਸਭਨਾ ਸਾਰ ਕਰੇਇ ॥੨੨੦॥ ਮਃ ੫ ॥ ਕਬੀਰ ਰਾਮੁ ਨ ਚੇਤਿਓ ਫਿਰਿਆ ਲਾਲਚ ਮਾਹਿ ॥ ਪਾਪ ਕਰੰਤਾ ਮਰਿ ਗਇਆ ਅਉਧ ਪੁਨੀ ਖਿਨ ਮਾਹਿ ॥੨੨੧॥ ਕਬੀਰ ਕਾਇਆ ਕਾਚੀ ਕਾਰਵੀ ਕੇਵਲ ਕਾਚੀ ਧਾਤੁ ॥ ਸਾਬਤੁ ਰਖਹਿ ਤ ਰਾਮ ਭਜੁ ਨਾਹਿ ਤ ਬਿਨਠੀ ਬਾਤ ॥੨੨੨॥ ਕਬੀਰ ਕੇਸੋ ਕੇਸੋ ਕੂਕੀਐ ਨ ਸੋਈਐ ਅਸਾਰ ॥ ਰਾਤਿ ਦਿਵਸ ਕੇ ਕੂਕਨੇ ਕਬਹੂ ਕੇ ਸੁਨੈ ਪੁਕਾਰ ॥੨੨੩॥ ਕਬੀਰ ਕਾਇਆ ਕਜਲੀ ਬਨੁ ਭਇਆ ਮਨੁ ਕੁੰਚਰੁ ਮਯ ਮੰਤੁ ॥ ਅੰਕਸੁ ਗ੍ਯ੍ਯਾਨੁ ਰਤਨੁ ਹੈ ਖੇਵਟੁ ਬਿਰਲਾ ਸੰਤੁ ॥੨੨੪॥ ਕਬੀਰ ਰਾਮ ਰਤਨੁ ਮੁਖੁ ਕੋਥਰੀ ਪਾਰਖ ਆਗੈ ਖੋਲਿ ॥ ਕੋਈ ਆਇ ਮਿਲੈਗੋ ਗਾਹਕੀ ਲੇਗੋ ਮਹਗੇ ਮੋਲਿ ॥੨੨੫॥ ਕਬੀਰ ਰਾਮ ਨਾਮੁ ਜਾਨਿਓ ਨਹੀ ਪਾਲਿਓ ਕਟਕੁ ਕੁਟੰਬੁ ॥ ਧੰਧੇ ਹੀ ਮਹਿ ਮਰਿ ਗਇਓ ਬਾਹਰਿ ਭਈ ਨ ਬੰਬ ॥੨੨੬॥ ਕਬੀਰ ਆਖੀ ਕੇਰੇ ਮਾਟੁਕੇ ਪਲੁ ਪਲੁ ਗਈ ਬਿਹਾਇ ॥ ਮਨੁ ਜੰਜਾਲੁ ਨ ਛੋਡਈ ਜਮ ਦੀਆ ਦਮਾਮਾ ਆਇ ॥੨੨੭॥ ਕਬੀਰ ਤਰਵਰ ਰੂਪੀ ਰਾਮੁ ਹੈ ਫਲ ਰੂਪੀ ਬੈਰਾਗੁ ॥ ਛਾਇਆ ਰੂਪੀ ਸਾਧੁ ਹੈ ਜਿਨਿ ਤਜਿਆ ਬਾਦੁ ਬਿਬਾਦੁ ॥੨੨੮॥ ਕਬੀਰ ਐਸਾ ਬੀਜੁ ਬੋਇ ਬਾਰਹ ਮਾਸ ਫਲੰਤ ॥ ਸੀਤਲ ਛਾਇਆ ਗਹਿਰ ਫਲ ਪੰਖੀ ਕੇਲ ਕਰੰਤ ॥੨੨੯॥ ਕਬੀਰ ਦਾਤਾ ਤਰਵਰੁ ਦਯਾ ਫਲੁ ਉਪਕਾਰੀ ਜੀਵੰਤ ॥ ਪੰਖੀ ਚਲੇ ਦਿਸਾਵਰੀ ਬਿਰਖਾ ਸੁਫਲ ਫਲੰਤ ॥੨੩੦॥ ਕਬੀਰ ਸਾਧੂ